ਪੰਜਾਬ

punjab

ETV Bharat / state

ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਆਪਣੇ ਜੱਦੀ ਪਿੰਡ ਪਥਰਾਲਾ ਵਿਖੇ ਪਾਈ ਵੋਟ - Lok Sabha Elections 2024 - LOK SABHA ELECTIONS 2024

Congress candidate Jeet Mahendra Singh Sidhu: ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਪਥਰਾਲਾ ਵਿਖੇ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਤੋ-ਰਾਤ ਹਲਕੇ ਵਿੱਚ ਲਗਾਏ ਗਏ ਪੋਸਟਰਾਂ ਤੇ ਕੀਤੀ ਟਿੱਪਣੀ ਕਿਹਾ ਪ੍ਰੋਪਰਏਜੰਡਾ ਕਰਨ ਜੋਗਾ ਰਹਿ ਗਿਆ ਹੈ। ਪੜ੍ਹੋ ਪੂਰੀ ਖਬਰ...

Congress candidate Jeet Mahendra Singh Sidhu
ਜੀਤ ਮਹਿੰਦਰ ਸਿੰਘ ਸਿੱਧੂ ਨੇ ਆਪਣੇ ਜੱਦੀ ਪਿੰਡ ਪਥਰਾਲਾ ਵਿਖੇ ਪਾਈ ਵੋਟ (Etv Bharat bathinda)

By ETV Bharat Punjabi Team

Published : Jun 1, 2024, 4:56 PM IST

ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਆਪਣੇ ਜੱਦੀ ਪਿੰਡ ਪਥਰਾਲਾ ਵਿਖੇ ਪਾਈ ਵੋਟ (Etv Bharat bathinda)

ਬਠਿੰਡਾ:ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਪਥਰਾਲਾ ਵਿਖੇ ਵੋਟ ਪਾਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਤੋ-ਰਾਤ ਹਲਕੇ ਵਿੱਚ ਲਗਾਏ ਗਏ ਪੋਸਟਰਾਂ ਤੇ ਕੀਤੀ ਟਿੱਪਣੀ ਕਿਹਾ ਪ੍ਰੋਪਰ ਏਜੰਡਾ ਕਰਨ ਜੋਗਾ ਰਹਿ ਗਿਆ ਹੈ।

ਅਕਾਲੀ ਦਲ ਹਰ ਫਰੰਟ ਤੇ ਫੇਲ ਹੋ ਚੁੱਕਿਆ:ਸੱਤਵੇਂ ਗੇੜ੍ਹ ਵਿੱਚ ਪੰਜਾਬ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਚਲਦੇ ਆਂ ਅੱਜ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਆਪਣੇ ਜੱਦੀ ਪਿੰਡ ਪਥਰਾਲਾ ਜੋ ਕਿ ਪੰਜਾਬ ਹਰਿਆਣਾ ਬਾਰਡਰ ਤੇ ਹੈ। ਉੱਥੇ ਜਾ ਕੇ ਉਨ੍ਹਾਂ ਨੇ ਪਰਿਵਾਰ ਸਮੇਤ ਜਾ ਕੇ ਮਤਦਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਲੰਘੀ ਰਾਤ ਅਕਾਲੀ ਦਲ ਵੱਲੋਂ ਹਲਕੇ ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਤੇ ਵੋਟਾਂ ਮੰਗਣ ਦੇ ਪੋਸਟਰ ਲਗਾਏ ਜਾਣ ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਹਰ ਫਰੰਟ ਤੇ ਫੇਲ ਹੋ ਚੁੱਕਿਆ ਹੈ ਅਤੇ ਹੁਣ ਆਪਣੀ ਹਾਰ ਨੂੰ ਵੇਖਦੇ ਹੋਏ ਅਜਿਹੇ ਪ੍ਰੋਪਰਏਜੰਡਾ ਕਰ ਰਿਹਾ ਹੈ। ਪਰ ਪੰਜਾਬ ਦੇ ਲੋਕ ਸਿਆਣੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਜਿਹੇ ਪ੍ਰੋਪਰਏਜੰਡਿਆਂ ਨੂੰ ਜਾਣਦੇ ਹਨ।

ਕਾਂਗਰਸ ਨੂੰ ਵੱਡੇ ਪੱਧਰ ਤੇ ਹੁੰਗਾਰਾ ਮਿਲ ਰਿਹਾ: ਉਨ੍ਹਾਂ ਕਿਹਾ ਕਿ ਹੁਣ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਪੰਜਾਬ ਵਿੱਚ ਕਾਂਗਰਸ ਨੂੰ ਵੱਡੇ ਪੱਧਰ ਤੇ ਹੁੰਗਾਰਾ ਮਿਲ ਰਿਹਾ ਹੈ। ਇਸੇ ਹੁੰਗਾਰੇ ਦੇ ਚਲਦਿਆਂ ਵੱਡੀ ਪੱਧਰ ਤੇ ਕਾਂਗਰਸ ਪੰਜਾਬ ਵਿੱਚ ਬਹੁਮਤ ਹਾਸਲ ਕਰੇਗੀ।

ABOUT THE AUTHOR

...view details