ਪੰਜਾਬ

punjab

ETV Bharat / state

ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦਾ ਭਾਜਪਾ ਉਮੀਦਵਾਰ ਰਵਨੀਤ ਬਿੱਟੂ 'ਤੇ ਕਰਾਰਾ ਤੰਜ, ਕਿਹਾ- ਪਾਰਟੀ ਦੇ ਗਦਾਰਾਂ ਨੂੰ ਹਰਾਉਣ ਲਈ ਉਤਰਿਆ ਹਾਂ ਮੈਦਾਨ 'ਚ - Raja Waring on Ravneet Bittu

ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਤੋਂ ਭਾਜਪਾ ਵੱਲੋਂ ਉਤਾਰੇ ਗਏ ਉਮੀਦਵਾਰ ਰਵਨੀਤ ਬਿੱਟੂ ਉੱਤੇ ਤਿੱਖਾ ਤੰਜ ਕੱਸਿਆ। ਉਨ੍ਹਾਂ ਆਖਿਆ ਕਿ ਚੋਣ ਮੈਦਾਨ ਵਿੱਚ ਹਾਈਕਮਾਨ ਨੇ ਉਨ੍ਹਾਂ ਨੂੰ ਗਦਾਰ ਹਰਾਉਣ ਲਈ ਉਤਾਰਿਆ ਹੈ।

Congress candidate Raja Waring
ਰਾਜਾ ਵੜਿੰਗ ਦਾ ਭਾਜਪਾ ਉਮੀਦਵਾਰ ਰਵਨੀਤ ਬਿੱਟੂ 'ਤੇ ਕਰਾਰਾ ਤੰਜ

By ETV Bharat Punjabi Team

Published : Apr 29, 2024, 10:48 PM IST

ਅਮਰਿੰਦਰ ਸਿੰਘ ਰਾਜਾ ਵੜਿੰਗ ,ਕਾਂਗਰਸ ਉਮੀਦਵਾਰ

ਬਠਿੰਡਾ:2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਬਠਿੰਡਾ ਲੋਕ ਸਭਾ ਸੀਟ ਉੱਤੇ ਕਾਂਗਰਸ ਦੀ ਚੱਲ ਰਹੀ ਖਿੱਚੋਤਾਣ ਦੇ ਮੱਦੇਨਜ਼ਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਠਿੰਡਾ ਦੇ ਕਸਬਾ ਤਲਵੰਡੀ ਸਾਬੋ ਵਿਖੇ ਪਹੁੰਚੇ। ਇਸ ਮੌਕੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਨਾਲ ਮੁਲਾਕਾਤ ਕੀਤੀ, ਉਪਰੰਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਤਮਸਤਕ ਹੋਇਆ ਗਿਆ।

ਆਪਣਿਆਂ ਦੀ ਕਰਵਾਈ ਸਹਿਮਤੀ:ਤਖਤ ਸਾਹਿਬ ਦੀ ਪਰਿਕਰਮਾ ਵਿੱਚ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਖੁਸ਼ਬਾਜ ਸਿੰਘ ਜਟਾਣਾ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੀ ਆਪਸ ਵਿੱਚ ਚੱਲ ਰਹੀ ਖਿੱਚੋਤਾਣ ਨੂੰ ਸਮਾਪਤ ਕਰਵਾਉਂਦੇ ਹੋਏ ਜ$ਫੀਆਂ ਪਵਾਈਆਂ ਕਿਉਂਕਿ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਸੀ।

ਗਦਾਰਾਂ ਨੂੰ ਸਬਕ ਸਿਖਾਉਣ ਲਈ ਉਤਰੇ ਮੈਦਾਨ 'ਚ: ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਫਾਈ ਦੀ ਸੇਵਾ ਕੀਤੀ ਗਈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣੇ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਰਵਨੀਤ ਸਿੰਘ ਬਿੱਟੂ ਵੱਲੋਂ ਉਸ ਸਮੇਂ ਪਾਰਟੀ ਨਾਲ ਧੋਖਾ ਕਮਾਇਆ ਗਿਆ ਹੈ ਜਦੋਂ ਸਭ ਤੋਂ ਵੱਧ ਪਾਰਟੀ ਨੂੰ ਉਹਨਾਂ ਦੀ ਲੋੜ ਸੀ। ਉਹਨਾਂ ਕਿਹਾ ਕਿ ਕਾਂਗਰਸ ਦੀ ਹਾਈਕਮਾਨ ਨੇ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਇਸ ਲਈ ਕੀਤਾ ਹੈ ਤਾਂ ਜੋ ਰਵਨੀਤ ਬਿੱਟੂ ਵੱਲੋਂ ਕੀਤੀ ਗਈ ਗਦਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਔਖੇ ਸਮੇਂ ਛੱਡ ਕੇ ਜਾਣ ਵਾਲੇ ਰਵਨੀਤ ਬਿੱਟੂ ਨੂੰ ਲੋਕ ਚੋਣਾਂ ਵਿੱਚ ਮੂੰਹਤੋੜ ਜਵਾਬ ਦੇਣਗੇ।

ABOUT THE AUTHOR

...view details