ਰੂਪਨਗਰ :ਕਾਂਗਰਸ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਜ਼ਿਲ੍ਹਾ ਰੂਪਨਗਰ ਦੇ ਨੂਰਪੁਰ ਬੇਦੀ ਵਿਖੇ ਚੋਣ ਰੈਲੀ ਕੀਤੀ ਗਈ। ਜਿਸ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸਚਿਨ ਪਾਇਲਟ ਅਤੇ ਵਿਜੇ ਇੰਦਰ ਸਿੰਗਲਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਨੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਹੈ ਅਤੇ ਦੇਸ਼ ਦੇ ਉਦਯੋਗਪਤੀਆਂ ਨੂੰ ਅਮੀਰ ਕਰਕੇ ਆਮ ਲੋਕਾਂ ਨੂੰ ਕੰਗਾਲ ਕਰ ਦਿੱਤਾ ਹੈ।
'400 ਦਾ ਅੰਕੜਾ ਪਾਰ ਕਰਨ ਦਾ ਨਾਅਰਾ ਮਹਿਜ਼ ਇੱਕ ਖੁਆਬ' :ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਭਾਜਪਾ ਦਾ 400 ਦਾ ਅੰਕੜਾ ਪਾਰ ਕਰਨ ਦਾ ਨਾਅਰਾ ਮਹਿਜ਼ ਇੱਕ ਨਾਅਰਾ ਹੀ ਹੈ ਅਤੇ ਹੁਣ ਇਹ ਫਿੱਕਾ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਵਿੱਚ ਕਾਂਗਰਸ ਅਤੇ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਕਿਸਾਨਾਂ ਨੂੰ ਪਹਿਲ ਦੇ ਆਧਾਰ ’ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਹੁਣ ਜਨਤਾ ਇਨ੍ਹਾਂ ਨੂੰ ਸਬਕ ਸਿਖਾਏਗੀ।
- ਪੀਐਮ ਮੋਦੀ ਨੇ ਜਲੰਧਰ ਤੇ ਗੁਰਦਾਸਪੁਰ ਵਿੱਚ ਕੀਤਾ ਰੈਲੀ ਨੂੰ ਸੰਬੋਧਨ, ਕੇਜਰੀਵਾਲ ਸਣੇ ਇੰਡੀ ਗਠਜੋੜ ਉੱਤੇ ਸਾਧਿਆ ਨਿਸ਼ਾਨਾ - PM MODI IN Punjab
- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਕਿਹਾ- ਪੰਜਾਬ 'ਚ ਕਰਵਾਈ ਜਾਵੇ ਸੁਤੰਤਰ ਅਤੇ ਨਿਰਪੱਖ ਚੋਣ - Sunil jakhars letter to CEO
- ਪੰਜਾਬ ਭਰ ਵਿੱਚ ਗਰਮੀ ਨੇ ਤੋੜੇ 54 ਸਾਲਾਂ ਦੇ ਰਿਕਾਰਡ, ਆਉਣ ਵਾਲੇ ਤਿੰਨ ਦਿਨਾਂ ਲਈ ਰੈਡ ਅਲਰਟ ਜਾਰੀ - Weather In Punjab