ਚੰਡੀਗੜ੍ਹ: ਪੰਜਾਬ ਵਿੱਚ 15 ਤਰੀਕ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਫਲੈਗ ਮਾਰਚ ਕੀਤੇ ਜਾ ਰਹੇ ਹਨ, ਤਾਂ ਜੋ ਚੋਣਾਂ ਸ਼ਾਂਤ ਮਈ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ। ਉਥੇ ਹੀ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤੀ ਚੋਣਾਂ ਦੇ ਮੁੱਦਿਆਂ ਨੂੰ ਲੈ ਕੇ ਅੱਜ ਰਾਜ ਚੋਣ ਕਮਿਸ਼ਨ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ 'ਤੇ ਬੇਨਿਯਮੀਆਂ ਹੋਣ ਦੇ ਆਸਾਰ ਹਨ। ਚੋਣਾਂ, ਜਿਸ ਕਾਰਨ ਕਈ ਮਾਮਲੇ ਹਾਈ ਕੋਰਟ ਤੱਕ ਪਹੁੰਚ ਚੁੱਕੇ ਹਨ।
ਚੋਣਾਂ ਮੁਲਤਵੀ ਕਰਨ ਲਈ ਅਪੀਲ
ਉਨ੍ਹਾਂ ਮੰਗ ਕੀਤੀ ਕਿ ਚੋਣਾਂ ਨੂੰ ਰੱਦ ਕਰਨ ਦੀ ਬਜਾਏ ਤਿੰਨ ਹਫ਼ਤਿਆਂ ਲਈ ਮੁਲਤਵੀ ਕੀਤਾ ਜਾਵੇ ਕਿਉਂਕਿ ਬਹੁਤ ਸਾਰੇ ਕਾਗਜ਼ ਗਲਤ ਤਰੀਕੇ ਨਾਲ ਰੱਦ ਕੀਤੇ ਗਏ ਹਨ। ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸੂਚੀ ਵਿੱਚ ਵੱਡੇ ਅੰਤਰ ਹਨ।