ਗੁਰਜੀਤ ਔਜਲਾ, ਕਾਂਗਰਸ ਉਮੀਦਵਾਰ (ਅੰਮ੍ਰਿਤਸਰ ਰਿਪੋਟਰ) ਅੰਮ੍ਰਿਤਸਰ: ਕਾਂਗਰਸ ਪਾਰਟੀ ਦੇ ਯੁਵਰਾਜ ਰਾਹੁਲ ਗਾਂਧੀ ਵੱਲੋਂ ਹਰਿਆਣਾ ਵਿੱਚ ਹੋਏ ਚੋਣ ਮੁਹਿੰਮ ਨੂੰ ਖਤਮ ਕੀਤੇ ਜਾਣ ਤੋਂ ਬਾਅਦ ਹੁਣ ਪੰਜਾਬ ਦਾ ਦੋਰਾ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਉਹਨਾਂ ਵੱਲੋਂ ਕੱਲ੍ਹ ਗੁਰੂ ਦੀ ਨਗਰੀ ਅੰਮ੍ਰਿਤਸਰ ਦੇ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਜਿਸ ਵਿੱਚ ਗੁਰਜੀਤ ਸਿੰਘ ਔਜਲਾ ਅਤੇ ਕਾਂਗਰਸ ਪਾਰਟੀ ਦੇ ਸਮੂਹ ਲੀਡਰਸ਼ਿਪ ਇਸ ਵਿੱਚ ਮੌਜੂਦ ਰਵੇਗੀ।
ਲੋਕਾਂ ਦਾ ਉਤਸ਼ਾਹ ਕਾਂਗਰਸ ਲਈ ਹੋਰ ਵੀ ਵਧੇਗਾ: ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਯੁਵਰਾਜ ਅਤੇ ਦੇਸ਼ ਦੇ ਹਰਮਨ ਪਿਆਰੇ ਨੇਤਾ ਰਾਹੁਲ ਗਾਂਧੀ ਕੱਲ੍ਹ ਅੰਮ੍ਰਿਤਸਰ ਪਹੁੰਚ ਰਹੇ ਹਨ ਅਤੇ ਉਹਨਾਂ ਦੇ ਸਵਾਗਤ ਦੀਆਂ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਹੀ ਪੰਜਾਬ ਦੇ ਹਿੱਤ ਲਈ ਸੋਚਦੇ ਰਹੇ ਹਨ ਅਤੇ ਉਹਨਾਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਪਹੁੰਚ ਕੇ ਜਦੋਂ ਰੈਲੀ ਕੀਤੀ ਜਾਵੇਗੀ ਤਾਂ ਲੋਕਾਂ ਦਾ ਉਤਸ਼ਾਹ ਕਾਂਗਰਸ ਲਈ ਹੋਰ ਵੀ ਵਧੇਗਾ।
ਵੋਟ ਬੈਂਕ ਕਾਂਗਰਸ ਦੇ ਨਾਲ ਜਰੂਰ ਜੁੜੇਗਾ:ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੱਲ ਕਰੀਬ 4 ਵਜੇ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਉੱਤੇ ਪਹੁੰਚਣਗੇ ਅਤੇ ਉਸ ਤੋਂ ਬਾਅਦ ਉਹਨਾਂ ਵੱਲੋਂ ਇੱਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦੇਸ਼ ਦੇ ਬਦਲਾਵ ਨੂੰ ਵੇਖਦੇ ਹੋਏ ਰਾਹੁਲ ਗਾਂਧੀ ਵੱਲੋਂ ਦੇਸ਼ ਵਿੱਚ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਰੈਲੀ ਦੇ ਨਾਲ ਪੰਜਾਬ ਵਿੱਚ ਬਹੁਤ ਸਾਰਾ ਵੋਟ ਬੈਂਕ ਕਾਂਗਰਸ ਦੇ ਨਾਲ ਜਰੂਰ ਜੁੜੇਗਾ।
ਪੀਐੱਮ ਉੱਤੇ ਵਾਰ: ਉਹਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਸਵਾਲੀਆਂ ਨਿਸ਼ਾਨ ਖੜੇ ਕਰਦੇ ਹੋਏ ਕਿਹਾ ਗਿਆ ਕਿ ਪੀਐੱਮ ਵੱਲੋਂ 700 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਹੈ ਅਤੇ ਹੁਣ ਉਹਨਾਂ ਵੱਲੋਂ ਪੱਗ ਬੰਨ ਕੇ ਪੰਜਾਬੀ ਹੋਣ ਦਾ ਅਹਿਸਾਸ ਲੋਕਾਂ ਨੂੰ ਕਰਵਾਇਆ ਜਾ ਰਿਹਾ ਹੈ ਪਰ ਸਭ ਨੂੰ ਪਤਾ ਹੈ ਕਿ ਸ਼ਾਇਦ ਨਰਿੰਦਰ ਮੋਦੀ ਨੇ ਸਿਰ ਉੱਤੇ ਪੱਗ ਤਾਂ ਵੋਟਾਂ ਲਈ ਬਨਵਾਈ ਹੈ। ਇੱਥੇ ਦੱਸਣ ਯੋਗ ਹੈ ਕਿ ਕੱਲ੍ਹ ਜਿੱਥੇ ਰਾਹੁਲ ਗਾਂਧੀ ਵੱਲੋਂ ਅੰਮ੍ਰਿਤਸਰ ਦੇ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ ਉਥੇ ਹੀ ਦੂਸਰੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪੰਜਾਬ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਆਖਰੀ ਪੜਾਅ ਦੇ ਵਿੱਚ ਪਹੁੰਚੀ ਹੋਈ ਚੋਣ ਮੁਹਿੰਮ 1 ਤਰੀਕ ਨੂੰ ਜਾ ਕੇ ਸਮਾਪਤ ਹੋ ਜਾਵੇਗੀ