ਲੁਧਿਆਣਾ: ਜ਼ਿਲ੍ਹੇ ਦੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾਰ ਵੱਲੋਂ ਲੋਕ ਸਭਾ ਚੋਣਾਂ ਦੇ ਲਈ ਲੁਧਿਆਣਾ ਤੋਂ ਉਮੀਦਵਾਰੀ ਦੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ। ਸੰਜੇ ਤਲਵਾਰ ਨੇ ਕਿਹਾ ਹੈ ਕਿ ਪਾਰਟੀ ਲੀਡਰਾਂ ਵੱਲੋਂ ਸਾਡੇ ਤੋਂ ਰਾਏ ਲਈ ਗਈ ਸੀ ਅਤੇ ਸਾਰਿਆਂ ਤੋਂ ਇਸ ਸਬੰਧੀ ਚਰਚਾ ਕੀਤੀ ਗਈ ਸੀ। ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਵੀ ਇਸ ਸਬੰਧੀ ਹਲਕੇ ਦੇ ਸਾਰੇ ਹੀ ਆਗੂਆਂ ਦੇ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ।
ਸਿਮਰਜੀਤ ਬੈਂਸ ਦਾ ਸ਼ਾਮਲ ਹੋਣਾ ਅਫ਼ਵਾਹ: ਉਹਨਾਂ ਕਿਹਾ ਕਿ ਆਖਰੀ ਫੈਸਲਾ ਹਾਲਾਂਕਿ ਹਾਈਕਮਾਨ ਦਾ ਹੋਵੇਗਾ। ਹਾਈਕਮਾਨ ਜੇਕਰ ਉਹਨਾਂ ਨੂੰ ਟਿਕਟ ਨਹੀਂ ਦਿੰਦੀ ਹੈ ਜਾਂ ਕਿਸੇ ਹੋਰ ਨੂੰ ਦਿੰਦੀ ਹੈ ਤਾਂ ਉਹ ਉਸ ਦਾ ਵੀ ਖੁੱਲ੍ਹ ਕੇ ਸਮਰਥਨ ਕਰਨਗੇ। ਇਸ ਦੌਰਾਨ ਸੰਜੇ ਤਲਵਾਰ ਨੇ ਸਿਮਰਜੀਤ ਬੈਂਸ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਖਬਰਾਂ ਨੂੰ ਸਿਰਫ ਅਫਵਾਹਾਂ ਦੱਸਦੇ ਹੋਏ ਕਿਹਾ ਕਿ ਫਿਲਹਾਲ ਇਸ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਹੈ। ਉਹਨਾਂ ਕਿਹਾ ਕਿ ਉਹ ਆਪਣੀ ਪਾਰਟੀ ਕਾਂਗਰਸ ਵਿੱਚ ਮਰਜ ਕਰਨਾ ਚਾਹੁੰਦੇ ਹਨ ਜਾਂ ਨਹੀਂ ਇਹ ਬੈਂਸ ਭਰਾਵਾਂ ਦਾ ਫੈਸਲਾ ਹੋਵੇਗਾ। ਪਰ ਉਹਨਾਂ ਕਿਹਾ ਕਿ ਸਿਮਰਜੀਤ ਬੈਂਸ ਲੋਕ ਸਭਾ ਚੋਣਾਂ ਲੜੇ ਸਨ ਤੇ ਉਹਨਾਂ ਕਿਹਾ ਕਿ ਸਿਮਰਜੀਤ ਬੈਂਸ ਨੇ ਲੁਧਿਆਣਾ ਦੇ ਵਿੱਚ ਆਪਣਾ ਚੰਗਾ ਹੋਲਡ ਬਣਾਇਆ ਹੋਇਆ।