ਚੰਡੀਗੜ੍ਹ:ਕਾਂਗਰਸ ਨੇ ਪੰਜਾਬ ਦੀਆਂ ਦੋ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਨੂੰ ਟਿਕਟ ਦਿੱਤੀ ਅਤੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ। ਦੱਸ ਦਈਏ ਪੰਜਾਬ ਦੀਆਂ ਇਹ ਦੋ ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ ਅਤੇ ਹੁਣ ਕਾਂਗਰਸ ਨੇ ਇਨ੍ਹਾਂ ਦੋ ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਵਾਰ ਕਾਂਗਰਸ ਪਾਰਟੀ ਨੇ ਮੁਹੰਮਦ ਸਦੀਕ ਦੀ ਟਿਕਟ ਕੱਟ ਕੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਹੈ। ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਪੰਜਾਬ 'ਚ ਦੋ ਰਾਖਵੀਆਂ ਲੋਕ ਸਭਾ ਸੀਟਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ - Congress release list of candidates - CONGRESS RELEASE LIST OF CANDIDATES
ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਅੱਜ ਆਪਣੀ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਦਲਿਤ ਭਾਈਚਾਰੇ ਲਈ ਹੁਸ਼ਿਆਰਪੁਰ ਅਤੇ ਫਰੀਦਕੋਟ ਲਈ ਇਨ੍ਹਾਂ ਰਾਖਵੀਆਂ ਸੀਟਾਂ ਉੱਤੇ ਕਾਂਗਰਸ ਨੇ ਦੋ ਮਹਿਲਾ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ।
Published : Apr 22, 2024, 10:26 PM IST
ਪਹਿਲੀ ਸੂਚੀ ਵਿੱਚ ਸਨ ਇਹ ਨਾਮ: ਪਹਿਲੀ ਸੂਚੀ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੀ ਸੂਚੀ ਵਿੱਚ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਦੇ ਨਾਂ ਸ਼ਾਮਲ ਹਨ।
- ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ, ਛੇ ਉਮੀਦਵਾਰਾਂ ਦੇ ਨਾਮ ਦਾ ਦੂਜੀ ਲਿਸਟ 'ਚ ਕੀਤਾ ਐਲਾਨ - releasing second list of candidates
- ਪੰਜਾਬ ਵਿੱਚ ਆਉਂਦੇ ਦਿਨਾਂ ਦੌਰਾਨ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਲੁਧਿਆਣਾ ਵਿੱਚ ਕੀਤੀ ਭਵਿੱਖਬਾਣੀ - possibility of rain in Punjab
- ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ, ਮੁਲਜ਼ਮ ਕੋਲੋਂ ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ - Ludhiana police arrested 2 accused
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਛੇ ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਸੱਤ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਅੱਜ ਦੀ ਸੂਚੀ ਵਿੱਚ ਪੰਜਾਬ ਤੋਂ ਪੰਜ ਅਤੇ ਚੰਡੀਗੜ੍ਹ ਤੋਂ ਇੱਕ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦਈਏ ਅਕਾਲੀ ਦਲ ਨੇ ਲੋਕ ਸਭਾ ਚੋਣ 2024 ਲਈ ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ., ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਅਤੇ ਬਠਿੰਡਾ ਤੋਂ ਮੁੜ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਲਈ ਟਿਕਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਉਮੀਦਵਾਰ ਬਣਾਇਆ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਦਾ ਅਜੇ ਤੱਕ ਐਲਾਨ ਨਹੀਂ ਹੋਇਆ। ਖਡੂਰ ਸਾਹਿਬ ਤੋਂ ਬਿਕਰਮ ਸਿੰਘ ਮਜੀਠੀਆ ਦੇ ਨਾਂ ਦੀ ਚਰਚਾ ਹੈ।