ਅੰਮ੍ਰਿਤਸਰ: ਅੰਮ੍ਰਿਤਸਰ ਨਗਰ ਨਿਗਮ ਚੋਣਾਂ ‘ਚ ਕਾਂਗਰਸ ਦਾ ਮੇਅਰ ਬਣਨਾ ਤੈਅ ਹੈ, ਹਾਲਾਂਕਿ ਜੇਕਰ ਇਤਿਹਾਸ ਦੀ ਗੱਲ ਕਰੀਏ ਤਾਂ ਨਗਰ ਨਿਗਮ ਚੋਣਾਂ ‘ਚ ਸੱਤਾ ‘ਚ ਰਹਿਣ ਵਾਲੀ ਪਾਰਟੀ ਹੀ ਜਿੱਤਦੀ ਰਹੀ ਹੈ। ਪਰ ਇਸ ਵਾਰ ਨਤੀਜਾ ਵੱਖਰਾ ਰਿਹਾ, 2017 ‘ਚ ਕਾਂਗਰਸ ਤੇ 2007 ਤੋਂ ਲੈ ਕੇ 2016 ਤੱਕ, ਅਕਾਲੀ-ਭਾਜਪਾ ਗਠਜੋੜ ਨੇ ਜਿੱਤ ਦਰਜ ਕੀਤੀ ਸੀ, ਜਿਸ ਦੀ ਸਰਕਾਰ ਸੱਤਾ ਵਿੱਚ ਸੀ ਅਤੇ ਉਹੀ ਵਿਅਕਤੀ ਮੇਅਰ ਬਣ ਜਾਂਦਾ ਰਿਹਾ। ਪਰ ਇਸ ਵਾਰ ‘ਆਪ’ ਸਰਕਾਰ ਇਹ ਲੀਡ ਹਾਸਿਲ ਨਹੀਂ ਕਰ ਸਕੀ ਅਤੇ ਸਿਰਫ 24 ਸੀਟਾਂ ਹੀ ਹਾਸਿਲ ਕਰ ਸਕੀ।
ਮੇਅਰ ਅਤੇ ਡਿਪਟੀ ਮੇਅਰ ਬਾਰੇ ਕੋਈ ਵਿਚਾਰ ਚਰਚਾ ਨਹੀਂ ਹਾਈਕਮਾਨ ਦੇ ਫੈਸਲੇ ਦਾ ਕਰਾਂਗੇ ਸਵਾਗਤ - ਓਪੀ ਸੋਨੀ - CONGRESS PC IN AMRITSAR
ਅੰਮ੍ਰਿਤਸਰ ਕਾਂਗਰਸ ਭਵਨ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਵਿੱਚ ਕਾਂਗਰਸ ਦੇ ਜਿੱਤੇ ਕੌਸਲਰਾਂ ਨੇ ਮੀਟਿੰਗ ਕੀਤੀ ਹੈ।
Published : Dec 24, 2024, 3:09 PM IST
ਦੱਸ ਦੇਈਏ ਕਿ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਦੌਰਾਨ ਅੰਮ੍ਰਿਤਸਰ ਵਿੱਚ ਕਾਂਗਰਸ ਨੂੰ ਵੱਡੀ ਜਿੱਤ ਮਿਲੀ ਅਤੇ ਕਾਂਗਰਸ ਨੇ 40 ਦੇ ਕਰੀਬ ਸੀਟਾਂ ਹਾਸਿਲ ਕੀਤੀਆਂ ਹਨ। ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਕਾਂਗਰਸ ਭਵਨ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਵਿੱਚ ਕਾਂਗਰਸ ਦੇ ਜਿੱਤੇ ਹੋਏ ਕੌਸਲਰਾਂ ਨੇ ਮੀਟਿੰਗ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ ਅਤੇ ਅੱਜ ਜਿੱਤੇ ਹੋਏ ਕੌਂਸਲਰਾਂ ਦਾ ਹੌਸਲਾ ਅਫਜਾਈ ਕਰਨ ਲਈ ਅਤੇ ਅੱਗੇ ਦੀ ਰਣਨੀਤੀ ਤਿਆਰ ਕਰਨ ਦੇ ਲਈ ਇਹ ਇਕੱਤਰਤਾ ਰੱਖੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਕੌਂਸਲਰ ਸਾਰੇ ਇਕੱਠੇ ਹਨ ਅਤੇ ਕੋਈ ਵੀ ਕੌਂਸਲਰ ਨਰਾਜ਼ ਨਹੀਂ ਹੈ।
ਮੀਟਿੰਗ ਦੇ ਵਿੱਚ ਖੁੱਲ੍ਹਾ ਸੱਦਾ
ਦੂਜੇ ਪਾਸੇ ਇਸ ਸਬੰਧੀ ਗੱਲਬਾਤ ਕਰਦੇ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅੱਜ ਦੀ ਇਸ ਮੀਟਿੰਗ ਦੇ ਵਿੱਚ ਖੁੱਲਾ ਸੱਦਾ ਦਿੱਤਾ ਗਿਆ ਸੀ ਕਿ ਜਿੱਤੇ ਹੋਏ ਕੌਂਸਲਰ ਇਸ ਮੀਟਿੰਗ ਵਿੱਚ ਆ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਕੋਈ ਵੀ ਕੌਂਸਲਰ ਨਾਰਾਜ਼ ਨਹੀਂ ਹੈ। ਅੱਗੇ ਬੋਲਦੇ ਉਨ੍ਹਾਂ ਨੇ ਕਿਹਾ ਕਿ 40 ਦੇ ਕਰੀਬ ਸੀਟਾਂ ਕਾਂਗਰਸ ਦੇ ਕੌਂਸਲਰਾਂ ਨੇ ਜਿੱਤੀਆਂ ਹਨ ਅਤੇ ਇਹ ਇਕੱਠ ਕਾਂਗਰਸ ਦੇ ਹੱਕ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕਮਾਨ ਜੋ ਵੀ ਫੈਸਲਾ ਲਵੇਗੀ, ਜਿਸ ਨੂੰ ਵੀ ਮੇਅਰ ਬਣਾਏਗੀ, ਸਾਰੇ ਕਾਂਗਰਸੀ ਕੌਂਸਲਰਾਂ ਨੂੰ ਉਹ ਮੇਅਰ ਮਨਜ਼ੂਰ ਹੋਵੇਗਾ। ਅੱਜ ਦੀ ਇਸ ਮੀਟਿੰਗ ਦੇ ਵਿੱਚ ਮੇਅਰ ਬਣਾਉਣ ਨੂੰ ਲੈ ਕੇ ਕਿਸੇ ਵੀ ਤਰੀਕੇ ਦੀ ਕੋਈ ਗੱਲਬਾਤ ਨਹੀਂ ਹੋਈ। ਅੱਜ ਦੀ ਮੀਟਿੰਗ ਦੇ ਵਿੱਚ ਅੰਮ੍ਰਿਤਸਰ ਦੇ ਵਿਕਾਸ ਨੂੰ ਲੈ ਕੇ ਅਤੇ ਅੱਗੇ ਦੀ ਰਣਨੀਤੀ ਤੈਅ ਕਰਨ ਨੂੰ ਲੈ ਕੇ ਇਹ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਲਈ ਇਹ ਬਹੁਤ ਵੱਡੀ ਗੱਲ ਹੈ ਕਿ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਨਾ ਹੋਣ ਦੇ ਬਾਵਜੂਦ ਵੀ ਕਾਂਗਰਸ ਨੇ ਇੰਨੀ ਵੱਡੀ ਲੀਡ ਪ੍ਰਾਪਤ ਕੀਤੀ ਹੈ।