ਪੰਜਾਬ

punjab

ETV Bharat / state

ਡਾਕਟਰ ਅੰਬੇਦਕਰ ਪ੍ਰਤੀ ਗ੍ਰਹਿ ਮੰਤਰੀ ਦੀ ਟਿੱਪਣੀ ਦੇ ਰੋਸ 'ਚ ਕਾਂਗਰਸੀਆਂ ਨੇ ਕੱਢਿਆ ਮਾਰਚ - CONGRES PROTEST MARCH

ਕਾਂਗਰਸ ਨੇ ਬਰਨਾਲਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ। ਇਸ ਦੌਰਾਨ ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ।

CONGRESSMEN TAKE OUT PROTES
ਟਿੱਪਣੀ ਦੇ ਰੋਸ 'ਚ ਕਾਂਗਰਸੀਆਂ ਨੇ ਕੱਢਿਆ ਮਾਰਚ (ETV BHARAT (ਪੱਤਰਕਾਰ,ਬਰਨਾਲਾ))

By ETV Bharat Punjabi Team

Published : Dec 24, 2024, 3:17 PM IST

ਬਰਨਾਲਾ:ਕਾਂਗਰਸ ਪਾਰਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਡਾ.ਭੀਮ ਰਾਓ ਅੰਬੇਦਕਰ ਸਬੰਧੀ ਕੀਤੀ ਟਿੱਪਣੀ ਦੇ ਰੋਸ ਵਜੋਂ ਕੀਤਾ ਗਿਆ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿੱਚ ਸ਼ਹਿਰ ਦੇ ਨਹਿਰੂ ਚੌਂਕ ਤੋਂ ਸਦਰ ਵਿੱਚ ਬਾਜ਼ਾਰ ਵਿੱਚ ਦੀ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਰੋਸ ਮਾਰਚ ਕੱਢਿਆ ਗਿਆ।

ਕਾਂਗਰਸੀਆਂ ਨੇ ਕੱਢਿਆ ਮਾਰਚ (ETV BHARAT (ਪੱਤਰਕਾਰ,ਬਰਨਾਲਾ))

ਕਾਂਗਰਸ ਨੇ ਕੱਢਿਆ ਰੋਸ ਮਾਰਚ

ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਡੀਸੀ ਬਰਨਾਲਾ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇ ਕੇ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਸਦ ਵਿੱਚ ਡਾ.ਭੀਮ ਰਾਓ ਅੰਬੇਦਕਰ ਸਬੰਧੀ ਗਲਤ ਟਿੱਪਣੀਆਂ ਕੀਤੀਆਂ ਹਨ। ਜਿਸ ਦੇ ਰੋਸ ਵਜੋਂ ਅੱਜ ਬਰਨਾਲਾ ਵਿੱਚ ਕਾਂਗਰਸ ਪਾਰਟੀ ਵੱਲੋਂ ਰੋਸ ਮਾਰਚ ਕੱਢਿਆ ਗਿਆ ਹੈ।

ਅਸਤੀਫ਼ੇ ਦੀ ਮੰਗ

ਇਸ ਉਪਰੰਤ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਦੇ ਕੇ ਉਹਨਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅੱਜ ਦੇਸ਼ ਵਿੱਚ ਲੋਕਾਂ ਕੋਲ ਜੋ ਵੀ ਅਧਿਕਾਰ ਹਨ, ਉਹ ਡਾ.ਅੰਬੇਦਕਰ ਵੱਲੋਂ ਲਿਖੇ ਸੰਵਿਧਾਨ ਕਾਰਨ ਹੀ ਹਨ। ਉਹਨਾਂ ਪ੍ਰਤੀ ਇਸ ਤਰ੍ਹਾਂ ਦੀ ਗਲਤ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਜਿਸ ਕਰਕੇ ਉਹ ਅਮਿਤ ਸ਼ਾਹ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ ਅਤੇ ਰਾਸ਼ਟਰਪਤੀ ਤੋਂ ਉਹਨਾਂ ਵਿਰੁੱਧ ਕਾਰਵਾਈ ਦੀ ਵੀ ਮੰਗ ਹੈ।

ਟਿੱਪਣੀ ਦੇ ਰੋਸ 'ਚ ਕਾਂਗਰਸੀਆਂ ਨੇ ਕੱਢਿਆ ਮਾਰਚ (ETV BHARAT (ਪੱਤਰਕਾਰ,ਬਰਨਾਲਾ))

ਨਫਰਤ ਦੀ ਰਾਜਨੀਤੀ ਬਰਦਾਸ਼ਤ ਨਹੀਂ

ਕਾਲਾ ਢਿੱਲੋਂ ਨੇ ਕਿਹਾ ਕਿ ਅਜਿਹੇ ਲੋਕ ਦੇਸ਼ ਦੇ ਲੋਕਾਂ ਵਿੱਚ ਧਰਮ ਅਤੇ ਜਾਤ ਦੇ ਆਧਾਰ ਉੱਤੇ ਫੁੱਟ ਪਾਕੇ ਕਰਕੇ ਨਫ਼ਰਤ ਪੈਦਾ ਕਰਦੇ ਹਨ, ਜਿਹਨਾਂ ਵਿਰੁੱਧ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਡਾ.ਅੰਬੇਦਕਰ ਸਾਡੇ ਦੇਸ਼ ਦੇ ਸੰਵਿਧਾਨ ਨਿਰਮਾਤਾ ਹਨ, ਜਿਹਨਾਂ ਦਾ ਹਰ ਦੇਸ਼ ਵਾਸੀ ਅੰਦਰ ਬੇਹੱਦ ਪਿਆਰ ਅਤੇ ਸਤਿਕਾਰ ਹੈ। ਅੱਜ ਦਾ ਰੋਸ ਮਾਰਚ ਕਰਕੇ ਸ਼ਹਿਰ ਦੇ ਲੋਕਾਂ ਨੂੰ ਵੀ ਬੀਜੇਪੀ ਦੀਆਂ ਸੰਵਿਧਾਨ ਵਿਰੋਧੀ ਨੀਤੀਆਂ ਤੋਂ ਜਾਣੂੰ ਕਰਵਾਇਆ ਹੈ, ਜੋ ਡਾ.ਅੰਬੇਡਕਰ ਦਾ ਨਿਰਾਦਰ ਕਰ ਰਹੇ ਹਨ। ਜਿਸ ਨੂੰ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।

ABOUT THE AUTHOR

...view details