ਪੰਜਾਬ

punjab

ਇਸ ਸ਼ਹਿਰ ਦੇ ਲੋਕਾਂ ਨੂੰ ਮਿਲ ਰਿਹਾ ਦੂਸ਼ਿਤ ਪਾਣੀ, ਹੁਣ ਤੱਕ 73 ਫੀਸਦ ਸੈਂਪਲ ਹੋਏ ਫੇਲ੍ਹ - Sri Muktsar Sahib water sample

By ETV Bharat Punjabi Team

Published : Aug 23, 2024, 11:29 AM IST

Sri Muktsar Sahib Failed Water Sample : ਸ੍ਰੀ ਮੁਕਤਸਰ ਸਾਹਿਬ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੋਂ ਪਾਣੀ ਦੇ ਸੈਂਪਲ ਭਰੇ ਗਏ ਸਨ ਅਤੇ 73 ਫੀਸਦ ਸੈਂਪਲ ਫੇਲ੍ਹ ਹੋ ਗਏ ਹਨ। ਕਈ ਥਾਵਾਂ ਦਾ ਪਾਣੀ ਪੀਣ ਦੇ ਯੋਗ ਨਹੀਂ ਹੈ।

Contaminated water received by the people of Sri Muktsar Sahib, 73 percent of the samples failed
ਲੋਕਾਂ ਨੂੰ ਮਿਲ ਰਿਹਾ ਦੂਸ਼ਿਤ ਪਾਣੀ (Sri Muktsar Sahib reporter)

ਲੋਕਾਂ ਨੂੰ ਮਿਲ ਰਿਹਾ ਦੂਸ਼ਿਤ ਪਾਣੀ (Sri Muktsar Sahib reporter)

ਸ੍ਰੀ ਮੁਕਤਸਰ ਸਾਹਿਬ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਦੀ ਰੋਜ਼ਾਨਾ ਜੀਵਨ ਦੀ ਲੋੜ ਖਾਦ ਪਦਾਰਥ ਅਤੇ ਪੀਣ ਵਾਲੇ ਪਾਣੀ ਸਬੰਧੀ ਜਾਂਚ ਕੀਤੀ ਜਾਂਦੀ ਹੈ। ਜਿਸ ਤਿਹਤ 1 ਜਨਵਰੀ ਤੋਂ 30 ਜੂਨ ਤੱਕ ਦੀ ਸਿਹਤ ਜਾਂਚ ਵਿਭਾਗ ਦੀ ਰਿਪੋਰਟ ਨੇ ਹਰ ਇੱਕ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਸ੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਵੱਲੋਂ ਸਾਲ ਦੀ ਪਹਿਲੀ ਛਿਮਾਹੀ 'ਚ ਪੀਣ ਵਾਲੇ ਪਾਣੀ ਦੇ ਵੱਖ-ਵੱਖ ਪਬਲਿਕ ਥਾਵਾਂ ਅਤੇ ਹੋਰ ਨਿੱਜੀ ਅਦਾਰਿਆਂ ਦੇ ਲਏ ਗਏ ਸੈਂਪਲਾਂ ਵਿਚੋਂ 73 ਪ੍ਰਤੀਸ਼ਤ ਪਾਣੀ ਦੇ ਸੈਂਪਲ ਫੇਲ੍ਹ ਪਾਏ ਗਏ। ਯਾਨੀ ਕਿ ਇਹਨਾਂ ਥਾਵਾਂ ਦਾ ਪਾਣੀ ਪੀਣ ਦੇ ਅਯੋਗ ਪਾਇਆ ਗਿਆ ਹੈ। ਇਹਨਾਂ ਵਿਚੋਂ ਕੁਝ ਜਗ੍ਹਾ 'ਤੇ ਹਦਾਇਤਾਂ ਦੇ ਕੇ ਪਾਣੀ ਫਿਲਟਰ ਅਤੇ ਕੋਲੋਰੋਨਾਈਜਡ ਕਰਵਾ ਕੇ ਪਾਣੀ ਸਹੀਂ ਕੀਤਾ ਗਿਆ ਤਾਂ ਕੁਝ ਥਾਵਾਂ ਦੇ ਸੈਂਪਲ ਅੱਜ ਵੀ ਫੇਲ੍ਹ ਹਨ। ਸਿਹਤ ਵਿਭਾਗ ਵੱਲੋਂ ਹੋਰ ਵੀ ਹੈਰਾਨੀਜਨਕ ਅੰਕੜੇ ਸਾਹਮਣੇ ਆਏ ਹਨ।

73 ਪ੍ਰਤੀਸ਼ਤ ਪੀਣ ਵਾਲੇ ਪਾਣੀ ਦੇ ਸੈਂਪਲ ਪੀਣ ਅਯੋਗ : ਵਿਭਾਗ ਵੱਲੋਂ 1 ਜਨਵਰੀ ਤੋਂ 30 ਜੂਨ ਤੱਕ ਪੀਣ ਵਾਲੇ ਪਾਣੀ ਦੇ ਲਏ ਗਏ ਵੱਖ ਵੱਖ ਸੈਂਪਲਾਂ ਵਿਚੋਂ 73 ਪ੍ਰਤੀਸ਼ਤ ਪੀਣ ਵਾਲੇ ਪਾਣੀ ਦੇ ਸੈਂਪਲ ਪੀਣ ਅਯੋਗ ਪਾਏ ਗਏ, ਜੇਕਰ ਸਿੱੱਧੇ ਸ਼ਬਦਾਂ ਵਿਚ ਆਖੀਏ ਤਾਂ ਇਹ ਸੈਂਪਲ ਫੇਲ ਹੋ ਗਏ। ਦਰਅਸਲ ਸਿਹਤ ਵਿਭਾਗ ਦੀ ਟੀਮ ਸਮੇਂ ਸਮੇਂ ਤੇ ਵੱਖ ਵੱਖ ਜਨਤਕ ਥਾਵਾਂ ਤੋਂ, ਸਕੂਲਾਂ, ਹੋਟਲਾਂ, ਢਾਬਿਆਂ ਤੋਂ ਪੀਣ ਵਾਲੇ ਪਾਣ. ਦੇ ਸੈਂਪਲ ਭਰਦੀ ਰਹਿੰਦੀ ਹੈ। ਉਕਤ 6 ਮਹੀਨਿਆਂ ਵਿਚ 45 ਪੀਣ ਵਾਲੇ ਪਾਣੀ ਦੇ ਸੈਂਪਲ ਟੀਮ ਵੱਲੋਂ ਭਰੇ ਗਏ ਜਿੰਨ੍ਹਾਂ ਵਿਚੋਂ 33 ਸੈਂਪਲ ਫੇਲ੍ਹ ਪਾਏ ਗਏ । ਫੇਲ੍ਹ ਪਾਏ ਗਏ ਸੈਂਪਲਾਂ ਵਿਚ ਜਲਘਰ, ਨਹਿਰਾਂ ਦੇ ਨਾਲ ਲੱਗੇ ਨਲਕਿਆਂ,ਸਕੂਲਾਂ ਅਤੇ ਕੁਝ ਨਿੱਜੀ ਸਥਾਨਾਂ ਦੇ ਸੈਂਪਲ ਵੀ ਹਨ।

ਸ੍ਰੀ ਮੁਕਤਸਰ ਸਾਹਿਬ ਜਲਘਰ, ਸਕੂਲਾਂ ਆਦਿ ਦਾ ਜੋ ਸੈਂਪਲ ਪਹਿਲਾ ਫੇਲ੍ਹ ਆਇਆ ਉਸਨੂੰ ਹਦਾਇਤਾਂ ਦੇ ਕੇ ਜੁਲਾਈ ਤੋਂ ਬਾਅਦ ਲਏ ਗਏ ਸੈਂਪਲਾਂ ਵਿੱਚ ਇਹ ਸੈਂਪਲ ਪਾਸ ਹੋ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਹਨਾਂ ਥਾਵਾਂ ਤੇ ਕਈ ਵਾਰ ਕਲੋਰੋਨਾਈਜਡ ਠੀਕ ਢੰਗ ਨਾਲ ਅਤੇ ਪਾਣੀ ਫਿਲਟਰ ਠੀਕ ਢੰਗ ਨਾਲ ਨਾ ਹੋਣ ਕਾਰਨ ਵੀ ਸੈਂਪਲ ਫੇਲ੍ਹ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਨਹਿਰਾਂ ਕਿਨਾਰੇ ਲੱਗੇ ਨਲਕਿਆ ਅਤੇ ਜਮੀਨੀ ਪਾਣੀ ਦੇ ਸੈਂਪਲ ਅਕਸਰ ਪੀਣ ਦੇ ਯੋਗ ਨਹੀਂ ਹੁੰਦੇ। ਇਸ ਲਈ ਸਾਨੂੰ ਹਰ ਜਗ੍ਹਾ 'ਤੇ ਲੱਗੀ ਟੂਟੀ ਜਾਂ ਨਲਕੇ ਤੋਂ ਪਾਣੀ ਨਹੀਂ ਪੀਣਾ ਚਾਹੀਦਾ ਹੈ।

ABOUT THE AUTHOR

...view details