ਚੰਡੀਗੜ੍ਹ: ਪੰਜਾਬ ਪੁਲਿਸ ਨਸ਼ੇ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਰਹੀ ਹੈ। ਜਿਸ ਦੇ ਚੱਲਦੇ ਉਸ ਵਲੋਂ ਜਿਥੇ ਸੂਬੇ ਵਿਚਲੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾ ਰਹੀ ਹੈ ਤਾਂ ਉਥੇ ਹੀ ਸੂਬੇ ਤੋਂ ਬਾਹਰੋਂ ਆਉਣ ਵਾਲੇ ਨਸ਼ੇ ਨੂੰ ਵੀ ਲਗਾਮ ਲਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸ ਦੇ ਚੱਲਦੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਅਤੇ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਿਸ ਸਬੰਧੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ 'ਤੇ ਜਾਣਕਾਰੀ ਸਾਂਝੀ ਕੀਤੀ ਹੈ।
ਹੈਰੋਇਨ ਸਣੇ ਤਸਕਰ ਕੀਤਾ ਕਾਬੂ
ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਲਿਖਿਆ ਕਿ, 'ਸਰਹੱਦ ਪਾਰ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ 1.350 ਕਿਲੋ ਹੈਰੋਇਨ ਬਰਾਮਦ ਕੀਤੀ ਹੈ'।