ਗੁਰੂ ਘਰਾਂ 'ਚ ਬੇਅਬਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ, ਗੁਰੂਘਰਾਂ 'ਚ ਚੋਰੀ ਆਦਿ ਅਜਿਹੀਆਂ ਅਨੇਕਾਂ ਹੀ ਘਟਨਾਵਾਂ ਸਾਡੇ ਸਾਹਮਣੇ ਆਉਂਦੀਆਂ ਹਨ। ਅਜਿਹੇ ਹੀ ਇੱਕ ਮਾਮਲੇ 'ਚ ਹੁਣ ਅਦਾਲਤ ਨੇ ਆਖਰਕਾਰ ਇਨਸਾਫ਼ ਕਰਦੇ ਹੋਏ ਦੋਸ਼ੀ ਨੂੰ ਸਜ਼ਾ ਸੁਣਾ ਦਿੱਤੀ ਹੈ।ਇਹ ਫੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦੇ ਾਮਮਲੇ 'ਚ ਲਿਆ ਗਿਆ ਹੈ।
ਆਖ਼ਰ ਮਿਲ ਹੀ ਗਿਆ ਬੇਅਦਬੀ ਦਾ ਇਨਸਾਫ਼, ਜਾਣੋ ਦੋਸ਼ੀ ਨੂੰ ਕਿਹੜੀ ਮਿਲੀ ਸਜ਼ਾ? - MAN 5 YEAR JAIL IN SACRILEGE CASE
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਆਇਆ ਫੈਸਲਾ।
Published : Nov 7, 2024, 6:36 PM IST
ਦਰਅਸਲ ਫਤਿਹਗੜ੍ਹ ਸਾਹਿਬ 'ਚ ਪੈਂਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਸੀ।ਇਸ ਮਾਮਲੇ 'ਚ ਫਤਿਹਗੜ੍ਹ ਸਾਹਿਬ ਦੀ ਕੋਰਟ ਨੇ ਇੱਕ ਵਿਅਕਤੀ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਫੈਸਲਾ ਸੁਣਾਇਆ ਹੈ। ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਜਾਣਕਾਰੀ ਦਿੱਤੀ ।
ਕਿੰਨੀ ਹੋਈ ਸਜ਼ਾ ਅਤੇ ਕਿੰਨਾ ਲੱਗਿਆ ਜ਼ੁਰਮਾਨਾ
ਇਸ ਸਬੰਧੀ ਗੱਲਬਾਤ ਕਰਦੇ ਹੋਏ ਜਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ 12-10-2020 ਵਿੱਚ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ। ਜਿਸ ਮਾਮਲੇ ਵਿੱਚ ਸਹਿਜਵੀਰ ਦੇ ਖਿਲਾਫ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸਹਿਜਵੀਰ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10 ਹਜ਼ਾਰ ਜੁਰਮਾਨਾ ਦੀ ਸਜ਼ਾ ਸੁਣਾਈ ਹੈ। ਇਸ ਦੋਸ਼ੀ ਨੂੰ ਸਜ਼ਾ ਮਿਲਣ ਤੋਂ ਬਾਅਦ ਉਮੀਦ ਜਤਾਈ ਜਾ ਰਹੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ 'ਚ ਕਮੀ ਆਵੇਗੀ ਅਤੇ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਜਾਵੇਗੀ।