ਪੰਜਾਬ

punjab

ETV Bharat / state

ਮਰਨ ਵਰਤ ਦੇ 32ਵੇਂ ਦਿਨ ਡੱਲੇਵਾਲ ਦੀ ਹਾਲਤ ਨਾਜ਼ੁਕ,ਪਾਣੀ ਦਾ ਵੀ ਕੀਤਾ ਤਿਆਗ - DALLEWALS CONDITION CRITICAL

ਜਗਜੀਤ ਸਿੰਘ ਡੱਲੇਵਾਲ ਨੇ ਖਾਣੇ ਦੇ ਨਾਲ-ਨਾਲ ਹੁਣ ਪਾਣੀ ਦਾ ਵੀ ਤਿਆਗ ਕਰ ਦਿੱਤਾ ਹੈ। ਜਿਸ ਨਾਲ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Dallewal's condition critical on 32nd day of fast to death, even water has been given up
ਮਰਨ ਵਰਤ ਦੇ 32ਵੇਂ ਦਿਨ ਡੱਲੇਵਾਲ ਦੀ ਹਾਲਤ ਨਾਜ਼ੁਕ,ਪਾਣੀ ਦਾ ਵੀ ਕੀਤਾ ਤਿਆਗ (Etv Bharat)

By ETV Bharat Punjabi Team

Published : Dec 27, 2024, 12:55 PM IST

ਚੰਡੀਗੜ੍ਹ :ਪੰਜਾਬ ਹਰਿਆਣਾ ਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ 'ਤੇ ਧਿਰਾਂ ਦੇ ਰਹੇ ਕਿਸਾਨਾਂ ਵਿਚੋਂ ਇੱਕ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ 'ਤੇ ਬੈਠੇ ਹਨ। ਮਰਨ ਵਰਤ ਦੇ 32 ਵੇਂ ਦਿਨ ਡੱਲੇਵਾਲ ਦੀ ਸਿਹਤ ਲਗਾਤਾਰ ਨਾਜ਼ੁਕ ਹੁੰਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਉਹਨਾਂ ਤੋਂ ਪਾਣੀ ਤੱਕ ਨਹੀਂ ਪੀਤਾ ਜਾ ਰਿਹਾ। ਜਿਸ ਨੂੰ ਲੈਕੇ ਉਹਨਾਂ ਦੇ ਪ੍ਰਸ਼ੰਸਕਾਂ ਅਤੇ ਇਲਾਜ ਕਰ ਰਹੇ ਡਾਕਟਰਾਂ ਦੀ ਚਿੰਤਾ ਵਧੀ ਹੋਈ ਹੈ, ਕਿਉਂਕਿ ਡੱਲੇਵਾਲ ਨੇ ਡਾਕਟਰੀ ਸਹਾਇਤਾ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਮੋਰਚੇ 'ਤੇ ਬਣੇ ਰਹਿਣ ਦਾ ਫੈਸਲਾ ਕੀਤਾ ਹੈ।

ਡੱਲੇਵਾਲ ਦੀ ਮੈਡੀਕਲ ਰਿਪੋਰਟ

ਉਥੇ ਹੀ ਨਾਜ਼ੁਕ ਹਲਾਤਾਂ ਤੋਂ ਬਾਅਦ ਕਿਸਾਨ ਆਗੂ ਦੇ ਡਾਕਟਰ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ 88/59 ਹੈ, ਜੋ ਕਿ ਬਹੁਤ ਘੱਟ ਹੈ। ਕੱਲ੍ਹ ਸ਼ਾਮ ਤੋਂ ਡੱਲੇਵਾਲ ਨੇ ਪਾਣੀ ਵੀ ਨਹੀਂ ਪੀਤਾ, ਕਿਉਂਕਿ ਉਹਨਾਂ ਨੂੰ ਪਾਣੀ ਪੀਣ ਤੋਂ ਬਾਅਦ ਉਲਟੀਆਂ ਆਉਂਦੀਆਂ ਹਨ, ਉਹਨਾਂ ਦੀ ਨਬਜ਼ ਅਤੇ ਰੋਗ ਮੁਕਾਉਂਣ ਵਾਲੇ ਤੱਤਾਂ ਦੀ ਸ਼ਕਤੀ ਬਹੁਤ ਕਮਜ਼ੋਰ ਹੋ ਗਈ ਹੈ।

30 ਦਸੰਬਰ ਨੂੰ ਪੰਜਾਬ ਬੰਦ

ਪੰਜਾਬ ਬੰਦ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਸਰਹੱਦ ’ਤੇ ਕੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੋਵੇਂ ਮੋਰਚਿਆਂ ਦੀਆਂ ਵਪਾਰਕ, ​​ਸਮਾਜਿਕ, ਸੱਭਿਆਚਾਰਕ ਤੇ ਧਾਰਮਿਕ ਜਥੇਬੰਦੀਆਂ ਨੇ ਮੀਟਿੰਗ ਕੀਤੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਵਿੱਚ ਮੁਕੰਮਲ ਬੰਦ ਰਹੇਗਾ। ਇਸ ਦੌਰਾਨ ਬੱਸਾਂ ਅਤੇ ਟਰੇਨਾਂ ਨਹੀਂ ਚੱਲਣਗੀਆਂ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਵੀ ਬੰਦ ਰਹਿਣਗੇ। ਬੰਦ ਸਬੰਧੀ ਲੋਕਾਂ ਨੂੰ ਅਗਾਊਂ ਹੀ ਜਾਗਰੂਕ ਕੀਤਾ ਜਾਵੇਗਾ। ਸਾਰੇ ਪਿੰਡਾਂ ਦੇ ਗੁਰਦੁਆਰਿਆਂ ਤੋਂ ਪੰਜਾਬ ਬੰਦ ਵਿੱਚ ਸਹਿਯੋਗ ਦੀ ਅਪੀਲ ਕਰਨ ਦਾ ਐਲਾਨ ਕੀਤਾ ਜਾਵੇਗਾ। ਸਾਰੀਆਂ ਸਰਕਾਰੀ ਬੱਸਾਂ ਦੇ ਕੰਡਕਟਰ ਯਾਤਰੀਆਂ ਨੂੰ ਬੰਦ ਬਾਰੇ ਜਾਣਕਾਰੀ ਦੇਣਗੇ। ਸੂਬੇ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਬੰਦ ਸਬੰਧੀ ਬੈਨਰ ਲਗਾਏ ਜਾਣਗੇ।

ਪ੍ਰਧਾਨ ਮੰਤਰੀ ਨੂੰ ਖੂਨ ਨਾਲ ਹਸਤਾਖਰ ਕਰਕੇ ਭੇਜੀ ਚਿੱਠੀ

ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 'ਤੇ ਹਨ ਅਤੇ ਉਹਨਾਂ ਨੇ ਇਸ ਮਰਨ ਵਰਤ ਦੌਰਾਨ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਵੀ ਲਿਖੀ ਅਤੇ ਨਾਲ ਹੀ ਉਹਨਾਂ ਨੇ ਖੂਨ ਨਾਲ ਹਸਤਾਖਰ ਵੀ ਕੀਤੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ। ਕਿਸਾਨਾਂ ਨਾਲ ਗੱਲਬਾਤ ਹੋਣੀ ਚਾਹੀਦੀ ਹੈ।

ਹਰਿਆਣਾ ਵਿੱਚ 29 ਨੂੰ ਮਹਾਂ ਪੰਚਾਇਤ

30 ਦਸੰਬਰ ਪੰਜਾਬ ਬੰਦ ਤੋਂ ਪਹਿਲਾਂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 29 ਦਸੰਬਰ ਨੂੰ ਬਾਸ ਹਿਸਾਰ ਹਰਿਆਣਾ ਵਿੱਚ ਖਾਪਾਂ ਦੀ ਮਹਾਂ ਪੰਚਾਇਤ ਹੋਵੇਗੀ। ਇਸ ਮਹਾਪੰਚਾਇਤ ਵਿੱਚ ਯੂਪੀ ਦੀਆਂ ਖਾਪ ਪੰਚਾਇਤਾਂ ਵੀ ਹਿੱਸਾ ਲੈਣਗੀਆਂ। ਇਸ ਤੋਂ ਪਹਿਲਾਂ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਸੰਘਰਸ਼ ਦਾ ਐਲਾਨ ਕੀਤਾ ਸੀ।

ABOUT THE AUTHOR

...view details