ਅੰਮ੍ਰਿਤਸਰ:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆ। ਉੱਥੇ ਹੀ, ਉਨ੍ਹਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜੀ ਦਾ ਆਨੰਦ ਮਾਣਿਆ।
ਵੱਡੀ ਗਿਣਤੀ ਵਿੱਚ ਨਤਮਸਤਕ ਹੋਈ ਸੰਗਤ: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਅਤੇ ਸਮਾਗਮ ਕੀਤੇ ਜਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੀ ਲਾਈਟਾਂ ਨਾਲ ਸਜਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਸਰਧਾਲੂਆਂ ਨੇ ਦੱਸਿਆ ਕਿ ਸਿੱਖਾਂ ਲਈ ਬਹੁਤ ਹੀ ਵੱਡਾ ਅਤੇ ਖੁਸ਼ੀ ਦਾ ਦਿਹਾੜਾ ਹੈ। ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵਡੀ ਗਿਣਤੀ ਵਿਚ ਸੱਚਖੰਡ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ। ਇਸ ਮੌਕੇ ਦੇਸ਼ ਭਰ ਵਿਚੋਂ ਆਈਆਂ ਸੰਗਤਾਂ ਨੇ ਦੀਪਮਾਲਾ ਕੀਤੀ ਤੇ ਆਤਿਸ਼ਬਾਜੀ ਦਾ ਆਨੰਦ ਮਾਣਿਆ।