ਪੰਜਾਬ

punjab

ETV Bharat / state

ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ, ਸੌਂਪਿਆ ਮੰਗ ਪੱਤਰ - SHIROMANI COMMITTEE

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫਾ ਤਿੰਨ ਦਿਨਾਂ ਚ ਪ੍ਰਵਾਨ ਕਰਨ ਦਾ ਜੋ ਹੁਕਮ ਹੋਇਆ ਸੀ, ਉਹ ਹੁਣ ਤੱਕ ਲਾਗੂ ਨਹੀਂ ਹੋਇਆ।

delegation of opposition members of the sgpc
ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ (ETV Bharat)

By ETV Bharat Punjabi Team

Published : Jan 2, 2025, 10:50 PM IST

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਵਫਦ ਦੇ ਰੂਪ ਵਿੱਚ ਮਿਲੇ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ 'ਤੇ ਇਹ ਮੈਂਬਰਾਂ ਦਾ ਵਫਦ ਜਥੇਦਾਰ ਨੂੰ ਮਿਲਿਆ। ਮਿਲਣੀ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਵਿੱਚ ਸ਼ਾਮਲ ਕਰਨੈਲ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਆਪਣਾ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਸਪਸ਼ਟ ਤੌਰ 'ਤੇ ਲਿਖਿਆ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮਿਆਂ ਨੂੰ ਇਨ ਬਿਨ ਲਾਗੂ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ (ETV Bharat ਅੰਮ੍ਰਿਤਸਰ, ਪੱਤਰਕਾਰ)

ਅੰਤ੍ਰਿਗ ਕਮੇਟੀ ਦੀ ਇਕੱਤਰਤਾ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਤਿੰਨ ਦਿਨਾਂ ਵਿੱਚ ਪ੍ਰਵਾਨ ਕਰਨ ਦਾ ਜੋ ਹੁਕਮ ਹੋਇਆ ਸੀ, ਉਹ ਹੁਣ ਤੱਕ ਵੀ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਇਲਜ਼ਾਮ ਸਬੰਧੀ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਕਿ ਅਣਅਧਿਕਾਰਤ ਹੈ। ਕਿਸੇ ਵੀ ਸਿੰਘ ਸਾਹਿਬ ਜਾਂ ਜਥੇਦਾਰ ਦੀ ਜਾਂਚ ਸ਼੍ਰੋਮਣੀ ਕਮੇਟੀ ਨਹੀਂ ਕਰ ਸਕਦੀ। ਇਹ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਪਾਸ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਇਲਜ਼ਾਮ

ਉਨ੍ਹਾਂ ਕਿਹਾ ਕਿ ਵਫਦ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕਮੇਟੀ ਨੂੰ ਭੰਗ ਕੀਤਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਇਲਜ਼ਾਮ ਵਿੱਚ ਜਿਹੜੇ ਵੀ ਆਗੂ ਜ਼ਿੰਮੇਵਾਰ ਹਨ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਧਾਰਮਿਕ ਸਜਾ ਲਗਾਈ ਜਾਵੇ ਤਾਂ ਜੋ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮ ਨੂੰ ਮੰਨਣ ਤੋਂ ਅਗਾਂਹ ਤੋਂ ਇਨਕਾਰੀ ਨਾ ਹੋਵੇ। ਵਫਦ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਤਵਿੰਦਰ ਸਿੰਘ ਟੋਹੜਾ, ਅਮਰੀਕ ਸਿੰਘ ਸ਼ਾਹਪੁਰ, ਮਹਿੰਦਰ ਸਿੰਘ ਹੁਸੈਨਪੁਰ, ਬੀਬੀ ਕੁਲਦੀਪ ਕੌਰ ਟੋਹੜਾ, ਰਾਮਪਾਲ ਸਿੰਘ ਬਹਿਣੀਵਾਲ, ਜਸਵੰਤ ਸਿੰਘ ਪੁੜੈਣ, ਹਰਬੰਸ ਸਿੰਘ ਮੰਝਪੁਰ ਆਦਿ ਮੌਜੂਦ ਸਨ।

ABOUT THE AUTHOR

...view details