ਬਠਿੰਡਾ :ਬਠਿੰਡਾ ਦੇ ਪਿੰਡ ਰਾਏਕੇ ਕਲਾਂ ਵਿਖੇ ਝੋਨੇ ਦੀ ਖਰੀਦ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿੱਚ ਤਿੱਖੀ ਝੜਪ ਦੇਖਣ ਨੁੰ ਮਿਲੀ ਹੈ। ਕਿਸਾਨਾਂ ਵੱਲੋਂ ਪਿੰਡ ਰਾਏਕੇ ਕਲਾਂ ਦੀ ਅਨਾਜ ਮੰਡੀ ਵਿੱਚ ਅਣਮੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਸੀ। ਪੁਲਿਸ ਅਤੇ ਕਿਸਾਨਾਂ ਵੱਲੋਂ ਇੱਕ ਦੂਸਰੇ ਉੱਤੇ ਡਾਂਗਾਂ ਵਰਾਈਆਂ ਗਈਆਂ ਅਤੇ ਰੋੜੇ ਵੀ ਚਲਾਏ ਗਏ ਹਨ। ਦੇਖਦੇ ਹੀ ਦੇਖਦੇ ਇਸ ਝੜਪ ਨੇ ਖੂਨੀ ਰੂਪ ਧਾਰ ਲਿਆ ਅਤੇ ਕਈ ਕਿਸਾਨ ਅਤੇ ਪੁਲਿਸ ਕਰਮਚਾਰੀ ਜ਼ਖਮੀ ਵੀ ਹੋ ਗਏ ਹਨ। ਕਿਸਾਨਾਂ ਵੱਲੋਂ ਗੁੱਸੇ ਵਿੱਚ ਆ ਕੇ ਪੁਲਿਸ ਦੀਆਂ ਗੱਡੀਆਂ ਭੰਨੀਆਂ ਗਈਆਂ ਹਨ।
ਪੁਲਿਸ ਅਤੇ ਕਿਸਾਨਾਂ ਦੇ ਹੋਏ ਵਿਵਾਦ 'ਤੇ DC ਦਾ ਵੱਡਾ ਬਿਆਨ (ETV Bharat (ਪੱਤਰਕਾਰ , ਬਠਿੰਡਾ)) ਕਿਸਾਨਾਂ ਅਤੇ ਪੁਲਿਸ ਵਿਚਕਾਰ ਤਿੱਖੀ ਝੜਪ
ਪਿੰਡ ਰਾਏਕੇ ਕਲਾਂ ਵਿਖੇ ਕਿਸਾਨਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੰਧਕ ਬਣਾਉਂਦੇ ਹੋਏ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਮੰਗ ਕੀਤੀ ਗਈ ਸੀ। ਇਸ ਘਟਨਾ ਦਾ ਪਤਾ ਚਲਦੇ ਹੀ ਵੱਡੀ ਗਿਣਤੀ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ ਜਦੋਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਬੰਧਕ ਬਣਾਏ ਗਏ ਅਧਿਕਾਰੀਆਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਕਿ ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਿੱਖੀ ਝੜਪ ਹੋ ਗਈ ਸੀ।
ਝੋਨੇ ਦੀ ਖਰੀਦ ਵੀ ਕੀਤੀ ਜਾ ਰਹੀ
ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿਪਿਛਲੇ ਦਿਨ ਹੀ ਕਿਸਾਨਾਂ ਨੇ ਉਨ੍ਹਾਂ ਦਾ ਦਫਤਰ ਅਤੇ ਘਰ ਘੇਰ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਸੀ। ਜਿਸ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਨੇ ਹਰ ਮੰਡੀ ਵਿੱਚੋਂ ਝੋਨਾ ਚੁੱਕਣ ਦਾ ਜਿੱਥੇ ਭਰੋਸਾ ਦਿੱਤਾ ਸੀ, ਅਤੇ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਸੀ ਕਿ ਕਿਸ ਮੰਡੀ ਵਿੱਚ ਕਿੰਨਾ ਝੋਨਾ ਹੁਣ ਤੱਕ ਚੁੱਕਿਆ ਗਿਆ ਹੈ ਅਤੇ ਕਿੰਨਾ ਰਹਿੰਦਾ ਹੈ।ਡਿਪਟੀ ਕਮਿਸ਼ਨਰ ਨੇ ਮੰਨਿਆ ਕਿ ਇੱਕ ਦੋ ਮੰਡੀਆਂ ਨੂੰ ਛੱਡ ਕੇ ਬਾਕੀ ਮੰਡੀਆਂ ਵਿੱਚ ਨਿਰਵਿਘਨ ਕੰਮ ਚੱਲ ਰਿਹਾ ਹੈ ਅਤੇ ਹਰ ਮੰਡੀ ਵਿੱਚ ਲਿਫਟਿੰਗ ਦੇ ਨਾਲ-ਨਾਲ ਝੋਨੇ ਦੀ ਖਰੀਦ ਵੀ ਕੀਤੀ ਜਾ ਰਹੀ ਹੈ।
ਝੋਨੇ 'ਤੇ ਜਬਰੀ ਬੋਲੀ ਲਗਵਾਉਣਾ ਚਾਹੁੰਦੇ ਸਨ ਕਿਸਾਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਯੂਨੀਅਨ ਮੰਡੀਆਂ ਵਿੱਚ ਧੱਕੇ ਨਾਲ ਜਿਆਦਾ ਨਵੀਂ ਵਾਲਾ ਝੋਨਾ ਜਬਰਨ ਚਕਾਉਣਾ ਚਾਹੁੰਦਾ ਹਨ ਜਿਸ ਨੂੰ ਲੈ ਕੇ ਹੀ ਪ੍ਰਸ਼ਾਸਨ ਨਾਲ ਵਿਵਾਦ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਏਕੇ ਕਲਾਂ ਦੀ ਮੰਡੀ ਵਿੱਚ 4750 ਟਨ ਝੋਨਾ ਆਇਆ ਸੀ, ਉਸ ਵਿੱਚੋਂ 4400 ਟਨ ਝੋਨਾ ਖਰੀਦ ਕਰ ਲਿਆ ਖਰੀਦ ਕੀਤਾ ਜਾ ਚੁੱਕਿਆ ਹੈ ਅਤੇ 3200 ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਸੀ, 350 ਟਨ ਝੋਨਾ ਮੰਡੀ ਵਿੱਚ ਪਿਆ ਹੋਇਆ ਹੈ। ਜਿਸ ਦੀ ਨਵੀਂ ਜਿਆਦਾ ਹੋਣ ਕਾਰਨ ਅਗਲੇ ਦਿਨ ਖਰੀਦ ਕਰਨ ਦਾ ਵਾਅਦਾ ਕੀਤਾ ਸੀ। ਇਹ ਵੀ ਕਿਹਾ ਕਿ ਕਿਸਾਨ ਜਿਆਦਾ ਨਮੀ ਵਾਲੇ ਝੋਨੇ 'ਤੇ ਜਬਰੀ ਬੋਲੀ ਲਗਵਾਉਣਾ ਚਾਹੁੰਦੇ ਸਨ। ਕਿਹਾ ਕਿ ਕਿਸਾਨ ਯੂਨੀਅਨ ਵਿੱਚ ਧਰਨੇ ਲਗਾਉਣ ਨੂੰ ਲੈ ਕੇ ਮੁਕਾਬਲਾ ਚੱਲ ਰਿਹਾ ਹੈ, ਜਿਸ ਕਰਕੇ ਆਮ ਲੋਕ ਪਰੇਸ਼ਾਨ ਹੋ ਰਹੇ ਹਨ।
ਕਿਸਾਨਾਂ ਖਿਲਾਫ ਦੋ ਵੱਖ-ਵੱਖ ਐਫਆਈਆਰ ਦਰਜ
ਉਧਰੋਂ ਬਠਿੰਡਾ ਪੁਲਿਸ ਨੇ ਬੀਤੀ ਰਾਤ ਪੁਲਿਸ 'ਤੇ ਹੋਏ ਹਮਲੇ ਅਤੇ ਖਰੀਦ ਅਧਿਕਾਰੀਆਂ ਨੂੰ ਬੰਧਕ ਬਣਾਉਣ ਦੇ ਮਾਮਲੇ ਵਿੱਚ ਕਿਸਾਨਾਂ ਖਿਲਾਫ ਦੋ ਵੱਖ-ਵੱਖ ਐਫਆਈਆਰ ਦਰਜ ਕਰ ਲਈਆਂ ਹਨ। sp ਸਿਟੀ ਨੇ ਦੱਸਿਆ ਕਿ ਕਿਸਾਨ ਯੂਨੀਅਨ ਨਾਲ ਕਈ ਵਾਰ ਮੀਟਿੰਗ ਕਰਨ ਤੋਂ ਬਾਅਦ ਵੀ ਅਧਿਕਾਰੀਆਂ ਨੂੰ ਬੰਧਕ ਬਣਾ ਕੇ ਰੱਖਿਆ ਗਿਆ, ਜਦੋਂ ਪੁਲਿਸ ਨੇ ਅਧਿਕਾਰੀਆਂ ਨੂੰ ਕਿਸਾਨਾਂ ਤੋਂ ਛੁਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।