ਕਿਸਾਨਾਂ ਨੂੰ ਆਖੀ ਇਹ ਗੱਲ... (ETV Bharat (ਪੱਤਰਕਾਰ, ਰੂਪਨਗਰ)) ਰੂਪਨਗਰ:ਜ਼ਿਲ੍ਹੇਦੀ ਡਿਪਟੀ ਕਮਿਸ਼ਨਰ ਦਾ ਇੱਕ ਨਵਾਂ ਰੂਪ ਦੇਖਣ ਨੂੰ ਸਾਹਮਣੇ ਆਇਆ ਹੈ। ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ ਵਿਛਾਈ ਹੋਈ ਦਰੀ ਉੱਤੇ ਹੀ ਬੈਠ ਕੇ ਉਨ੍ਹਾਂ ਦੇ ਨਾਲ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਪਰੇਸ਼ਾਨੀਆਂ ਬਾਬਤ ਜਾਣਕਾਰੀ ਪ੍ਰਾਪਤ ਕੀਤੀ। ਇਨਾ ਹੀ ਨਹੀਂ ਕਿਸਾਨਾਂ ਦੇ ਨਾਲ ਉਨ੍ਹਾਂ ਵੱਲੋਂ ਕਈ ਵੱਖ-ਵੱਖ ਮੁੱਦਿਆਂ ਉੱਤੇ ਵੀ ਗੱਲ ਕੀਤੀ ਗਈ।
ਸਕੀਮਾਂ ਸਬੰਧੀ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ
ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਦੇ ਨਾਲ ਦਰੀ ਉੱਤੇ ਬੈਠ ਕੇ ਉਨ੍ਹਾਂ ਦੀ ਫਸਲ ਬਾਰੇ ਜਾਣਕਾਰੀ ਲਈ ਕਿ ਇਸ ਵਾਰੀ ਫ਼ਸਲ ਕਿਸ ਤਰ੍ਹਾਂ ਦੀ ਹੋਈ ਹੈ ਕੀ ਫਸਲ ਨੂੰ ਕੋਈ ਕਿਸੇ ਤਰੀਕੇ ਦਾ ਕੋਈ ਨੁਕਸਾਨ ਤਾਂ ਨਹੀਂ ਹੋਇਆ ਹੈ।
ਡਿਪਟੀ ਕਮਿਸ਼ਨਰ ਕਿਸਾਨਾਂ ਦੇ ਨਾਲ ਗੱਲਬਾਤ ਦੌਰਾਨ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇ ਕਿਸਾਨੀ ਸੰਦਾ ਬਾਰੇ ਵੀ ਗੱਲਬਾਤ ਕੀਤੀ। ਜਿਸ ਵਿੱਚ ਕਿਸਾਨਾਂ ਨੂੰ ਕੀ ਸੁਸਾਇਟੀਆਂ ਵਿੱਚ ਜੋ ਚੀਜ਼ਾਂ ਉਪਲਬਧ ਹਨ। ਉਨ੍ਹਾਂ ਦਾ ਫਾਇਦਾ ਹੋ ਰਿਹਾ ਹੈ ਜਾਂ ਨਹੀਂ ਹੋ ਰਿਹਾ ਹੈ ਇਸ ਚੀਜ਼ ਦਾ ਵੀ ਜਾਇਜ਼ਾ ਲਿਆ ਗਿਆ।
ਪ੍ਰਸ਼ਾਸਨ ਅਤੇ ਸਰਕਾਰ ਦੇ ਨਾਲ ਮਿਲ ਕੇ ਕੰਮ ਕੀਤਾ
ਕਿਸਾਨਾਂ ਅਤੇ ਪੰਚਾਇਤਾਂ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਵੱਲੋਂ ਪਿਛਲੇ ਸਾਲ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਕਿਉਂਕਿ ਅੱਗ ਲਗਾਉਣ ਦੇ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਧੰਨਵਾਦ ਕਰਦੇ ਹਨ ਇਨ੍ਹਾਂ ਪੰਚਾਇਤਾਂ ਦਾ ਜਿਨ੍ਹਾਂ ਵੱਲੋਂ ਵਾਤਾਵਰਣ ਨੂੰ ਸਾਫ ਰੱਖਣ ਲਈ ਪ੍ਰਸ਼ਾਸਨ ਅਤੇ ਸਰਕਾਰ ਦੇ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ।
ਪਰਾਲੀ ਸਾੜਨ ਦੇ ਜ਼ੀਰੋ ਟੀਚੇ ਨੂੰ ਹਾਸਿਲ ਕਰਨ ਲਈ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਪਿੰਡ ਸਮਰੌਲੀ, ਕਾਈਨੋਰ, ਬੜਾ ਸਮਾਣਾ, ਅਮਰਾਲੀ, ਚਲਾਕੀ ਅਤੇ ਡੂੰਮਛੇੜੀ ਬਲਾਕ ਮੋਰਿੰਡਾ ਵਿਖੇ ਕਿਸਾਨਾਂ ਨਾਲ ਖਾਦਾਂ, ਬੀਜ, ਸਬਸਿਡੀ ਵਾਲੀਆਂ ਖੇਤੀਬਾੜੀ ਮਸ਼ੀਨਾਂ ਤੇ ਪਰਾਲੀ ਨੂੰ ਨਾ ਸਾੜਨ ਸਮੇਤ ਹੋਰ ਮੁਸ਼ਕਿਲਾਂ ਬਾਰੇ ਚਰਚਾ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪੰਕਜ ਸਿੰਘ ਵੀ ਹਾਜ਼ਰ ਰਹੇ।
ਘੱਟ ਖਰਚ ਕਰਕੇ ਅਤੇ ਬਗੈਰ ਵੱਡੀ ਮਸ਼ੀਨਰੀ ਦੀ ਵਰਤੋਂ
ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸਥਾਰਪੂਵਕ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਇਹ ਸਰਫ਼ੇਸ ਸੀਡਿੰਗ ਤਕਨੀਕ ਹੀ ਅਜਿਹੀ ਤਕਨੀਕ ਹੈ ਜਿਸ ਨਾਲ ਕਣਕ ਦੀ ਬਿਜਾਈ ਝੋਨੇ ਦੀ ਕਟਾਈ ਉਪਰੰਤ ਬਿਨਾਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਦੇਰੀ ਕਰਿਆਂ ਘੱਟ ਖਰਚ ਕਰਕੇ ਅਤੇ ਬਗੈਰ ਵੱਡੀ ਮਸ਼ੀਨਰੀ ਦੀ ਵਰਤੋਂ ਕਰਕੇ ਕੀਤੀ ਜਾ ਸਕਦੀ ਹੈ।
ਕੰਬਾਈਨ ਤੋਂ ਬਾਅਦ ਕਣਕ ਦੀ ਸਿੱਧੀ ਬਿਜਾਈ
ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਕਈ ਸਾਲਾਂ ਦੀ ਜਾਂਚ ਤੋਂ ਬਾਅਦ ਅਨੇਕਾਂ ਸੁਧਾਰ ਕਰਕੇ ਜ਼ੀਰੋ ਟਿੱਲ ਡਰਿਲ ਹੈਪੀ ਸੀਡਰ ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫ਼ੇਸ ਸੀਡਰ ਨਾਂ ਦੀਆਂ ਮਸ਼ੀਨਾਂ ਵਿਕਸਿਤ ਕੀਤੀਆਂ ਗਈਆਂ ਹਨ ਜਿਸ ਨਾਲ ਝੋਨੇ ਦੀ ਕਟਾਈ ਸੁਪਰ ਐਸਐਮਐਸ ਲੱਗੀ ਕੰਬਾਈਨ ਤੋਂ ਬਾਅਦ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਲਈ 10 ਬੇਲਰ ਹੋਰ ਖ਼ਰੀਦਣ ਦੀ ਕਾਰਵਾਈ ਆਰੰਭ ਕੀਤੀ ਗਈ ਹੈ ਤਾਂ ਜੋ ਮਸ਼ੀਨ ਦੀ ਘਾਟ ਕਾਰਨ ਕਈ ਥਾਵਾਂ ਉਤੇ ਮੁਸ਼ਕਿਲ ਆਉਂਦੀ ਹੈ ਉੱਥੇ ਪਰਾਲੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।
ਪਰਾਲੀ ਨੂੰ ਲੈ ਕੇ ਆਈਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇਗਾ
ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਰੀ ਦੀ ਤਕਨੀਕ ਅਤੇ ਇਸ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਤਹਿਤ ਕਿਸਾਨਾਂ ਨੂੰ ਹੋਰ ਵੀ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਪਰਾਲੀ ਨੂੰ ਲੈ ਕੇ ਆਈਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡਾਂ ਦੇ ਪਾਣੀ ਦੇ ਨਿਕਾਸ, ਟੋਭਿਆਂ ਸੜਕਾਂ ਸ਼ਾਮਲਾਟਾਂ ਅਤੇ ਹੋਰ ਵੱਖ-ਵੱਖ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਸ 'ਤੇ ਜਲਦ ਹੱਲ ਕਰਨ ਦੇ ਆਦੇਸ਼ ਦਿੱਤੇ।