ਮੁੜ ਕਿਉ ਸ਼ੁਰੂ ਹੋਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋ ਤੇ ਐਲਾਨੇ ਗਏ ਵਾਰਿਸ ਦੀ ਚਰਚਾ ? (Etv Bharat (ਪੱਤਰਕਾਰ, ਅੰਮ੍ਰਿਤਸਰ)) ਬਿਆਸ/ਅੰਮ੍ਰਿਤਸਰ:ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਅਤੇ ਜਸਦੀਪ ਸਿੰਘ ਅੱਜ ਰਾਧਾ ਸੁਆਮੀ ਸਤਿਸੰਗ ਘਰ ਕੇਂਦਰ ਪਟੇਲ ਚੌਕ ਜਲੰਧਰ ਪੁੱਜੇ। ਜਿੱਥੇ ਸੰਗਤਾਂ ਦੀ ਭੀੜ ਉਮੜੀ। ਇਸ ਸਬੰਧੀ ਸੰਗਤ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਕਿ ਬਾਬਾ ਗੁਰਿੰਦਰ ਸਿੰਘ ਅਤੇ ਜਸਦੀਪ ਸਿੰਘ ਜਲੰਧਰ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ਆਉਣਗੇ। ਦੱਸ ਦੇਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਗਿੱਲ ਦੇ ਪੁੱਤਰ ਜਸਦੀਪ ਸਿੰਘ ਗਿੱਲ ਨੂੰ ਵਾਰਿਸ ਐਲਾਨਿਆ ਹੈ।
ਜਲੰਧਰ ਤੋਂ ਵੀਡੀਓ ਆਈ ਸਾਹਮਣੇ
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਗਿੱਲ ਤਸਵੀਰਾਂ ਤੇ ਇਸ ਤੋਂ ਇਲਾਵਾ ਇੱਕ ਵੀਡੀਓ ਵਿੱਚ ਸਿੰਘ ਜਲੰਧਰ ਵਿਖੇ ਸੰਗਤ ਦੇ ਦਰਸ਼ਨ ਕਰਦੇ ਹੋਏ ਨਜ਼ਰ ਆਏ। 2 ਸਤੰਬਰ ਤੋਂ ਬਾਅਦ ਹਰ ਇੱਕ ਫੰਕਸ਼ਨ ਵਿੱਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ। ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਟਰਸਟ ਵੱਲੋਂ ਦੇਸ਼ ਵਿਦੇਸ਼ ਦੇ ਸਮੂਹ ਸੈਂਟਰਾਂ ਦੇ ਵਿੱਚ ਇਹ ਪੱਤਰ ਸਾਂਝਾ ਕਰਦੇ ਹੋਏ ਜਾਣਕਾਰੀ ਦਿੱਤੀ ਗਈ ਸੀ ਕਿ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਵੱਲੋਂ ਸਰਦਾਰ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਐਲਾਨ ਦਿੱਤਾ ਗਿਆ ਹੈ।
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋ ਤੇ ਜਸਦੀਪ ਗਿੱਲ (Etv Bharat (ਪੱਤਰਕਾਰ, ਅੰਮ੍ਰਿਤਸਰ)) ਇਸ ਤੋਂ ਪਹਿਲਾਂ ਵੀ ਇੱਕੋ ਸਟੇਜ ਉੱਤੇ ਆਏ ਨਜ਼ਰ
ਇਸ ਦੇ ਨਾਲ ਹੀ, ਉਨ੍ਹਾਂ ਵੱਲੋਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਇਸ ਪੱਤਰ ਰਾਹੀਂ ਸਮੂਹ ਅਧਿਕਾਰ ਵੀ ਜਸਦੀਪ ਸਿੰਘ ਗਿੱਲ ਨੂੰ ਸੌਂਪ ਦਿੱਤੇ ਗਏ ਸਨ। ਉਕਤ ਨਿਯੁਕਤੀ ਤੋਂ ਬਾਅਦ ਜਿੱਥੇ 03 ਸਤੰਬਰ ਨੂੰ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿੱਚ ਹੋਏ ਸਤਿਸੰਗ ਦੌਰਾਨ ਜਿੱਥੇ ਡੇਰਾ ਬਿਆਸ ਦੀ ਸਟੇਜ 'ਤੇ ਪਹਿਲੀ ਵਾਰ ਦੋ ਗੱਦੀਆਂ ਲੱਗੀਆਂ ਅਤੇ ਤੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਗਿੱਲ ਵੀ ਬੈਠੇ ਹੋਏ ਨਜ਼ਰ ਆਏ।
ਕੌਣ ਹੈ ਜਸਦੀਪ ਗਿੱਲ
ਜਸਦੀਪ ਸਿੰਘ ਗਿੱਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਪੈਰੋਕਾਰ ਰਹੇ ਹਨ। ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਗਿੱਲ ਵੀ ਇਸ ਸੰਸਥਾ ਦੇ ਅਹਿਮ ਮੈਂਬਰ ਰਹੇ ਹਨ। ਜਸਦੀਪ ਸਿੰਘ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਡਾਕਟਰੇਟ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ ਸਾਬਕਾ ਵਿਦਿਆਰਥੀ ਹਨ। ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਅਤੇ ਸੀਨੀਅਰ ਪ੍ਰਬੰਧਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਇੱਥੇ 2019 ਤੋਂ 31 ਮਈ, 2024 ਤੱਕ ਕੰਮ ਕੀਤਾ।