ਚੰਡੀਗੜ੍ਹ:ਬਲਾਤਕਾਰ ਅਤੇ ਕਤਲ ਮਮਾਲੇ 'ਚਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ 20 ਦਿਨ ਦੀ ਅਰਜ਼ੀ ਲਗਾਈ ਹੈ। ਇਸ ਸਬੰਧੀ ਹਰਿਆਣਾ ਸਰਕਾਰ ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ। ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਅਜਿਹੀ ਐਮਰਜੈਂਸੀ ਸਥਿਤੀ ਹੈ ਜਿਸ ਤਹਿਤ ਉਸ ਨੂੰ ਪੈਰੋਲ ਦਿੱਤੀ ਜਾਵੇ।
ਹੁਣ ਤੱਕ 10 ਵਾਰ ਮਿਲ ਚੁੱਕੀ ਪੈਰੋਲ
ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਲ 2017 'ਚ ਸਾਧਵੀ ਦੇ ਬਲਾਤਕਾਰ ਅਤੇ ਪੱਤਰਕਾਰ ਛਤਰਪਤੀ ਦੇ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਉਂਦੇ ਹੋਏ ਸਜ਼ਾ ਸੁਣਾਈ ਗਈ ਹੈ ਅਤੇ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸ ਦੌਰਾਣ ਹੁਣ ਤੱਕ ਡੇਰਾ ਮੁਖੀ ਨੂੰ 10 ਵਾਰ ਫਰਲੋ ਅਤੇ ਪੈਰੋਲ ਮਿਲ ਚੁੱਕੀ ਹੈ। ਇਸ ਦੌਰਾਨ ਬਹੁਤੀ ਵਾਰ ਅਜਿਹਾ ਹੋਇਆ ਹੈ ਕਿ ਜਦੋਂ ਜਦੋਂ ਦੇਸ਼ ਵਿੱਚ ਚੋਣਾਂ ਹੁੰਦੀਆਂ ਹਨ ਉਦੋਂ-ਉਦੋਂ ਹੀ ਬਲਾਤਕਾਰੀ ਬਾਬਾ ਜੇਲ੍ਹ ਤੋਂ ਬਾਹਰ ਆਇਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਇਸ ਮਹੀਨੇ 2 ਸਤੰਬਰ ਨੂੰ ਰਾਮ ਰਹੀਮ ਆਪਣੀ ਇਕ ਮਹੀਨੇ ਦੀ ਫਰਲੋ ਪੂਰੀ ਕਰਕੇ ਸੁਨਾਰੀਆ ਜੇਲ੍ਹ ਵਾਪਸ ਪਰਤਿਆ ਸੀ।
ਕਦੋਂ-ਕਦੋਂ ਰਾਮ ਰਹੀਮ ਆਇਆ ਜੇਲ੍ਹ ਤੋਂ ਬਾਹਰ ?
- 20 ਅਕਤੂਬਰ 2020: ਰਾਮ ਰਹੀਮ ਨੁੰ ਆਪਣੀ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ ਸੀ ਅਤੇ ਹੌਲੀ-ਹੌਲੀ ਸਮਾਂ ਵਧਦਾ ਗਿਆ ਹੈ
- 12 ਮਈ 2021: ਬਲੱਡ ਪ੍ਰੈਸ਼ਰ ਅਤੇ ਬੇਚੈਨੀ ਦੀ ਸ਼ਿਕਾਇਤ 'ਤੇ ਜਾਂਚ ਲਈ ਪੀਜੀਆਈ ਲਿਆਂਦਾ ਗਿਆ।
- 17 ਮਈ 2021: ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਗਈ। ਉਸ ਨੂੰ ਪੁਲਿਸ ਸੁਰੱਖਿਆ ਹੇਠ ਗੁਰੂਗ੍ਰਾਮ ਲਿਜਾਇਆ ਗਿਆ।
- 3 ਜੂਨ, 2021: ਪੇਟ ਦਰਦ ਦੀ ਸ਼ਿਕਾਇਤ 'ਤੇ ਪੀਜੀਆਈ ਲਿਆਂਦਾ ਗਿਆ।
- 8 ਜੂਨ, 2021: ਸਿਹਤ ਜਾਂਚ ਲਈ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਲਿਜਾਇਆ ਗਿਆ।
- 13 ਜੁਲਾਈ 2021: ਜਾਂਚ ਲਈ ਏਮਜ਼ ਲਿਜਾਇਆ ਗਿਆ।
- ਫਰਵਰੀ 2022: 21 ਦਿਨਾਂ ਲਈ ਪੈਰੋਲ ਮਿਲੀ।
- ਜੂਨ 2022: 30 ਦਿਨਾਂ ਲਈ ਪੈਰੋਲ ਮਿਲੀ।
- ਅਕਤੂਬਰ 2022: 40 ਦਿਨਾਂ ਲਈ ਪੈਰੋਲ ਮਿਲੀ।
- 21 ਜਨਵਰੀ 2023: 40 ਦਿਨਾਂ ਲਈ ਪੈਰੋਲ ਮਿਲੀ।
- 20 ਜੁਲਾਈ 2023: 30 ਦਿਨਾਂ ਲਈ ਪੈਰੋਲ ਮਿਲੀ।
- 20 ਨਵੰਬਰ 2023: 21 ਦਿਨਾਂ ਲਈ ਪੈਰੋਲ ਮਿਲੀ।
- 19 ਜਨਵਰੀ 2024: 50 ਦਿਨਾਂ ਲਈ ਪੈਰੋਲ ਮਿਲੀ।
- 13 ਅਗਸਤ 2024: 21 ਦਿਨਾਂ ਲਈ ਛੁੱਟੀ ਮਿਲੀ।
ਡੇਰਾ ਮੁਖੀ ਦਾ ਚੋਣਾ 'ਚ ਅਹਿਮ ਰੋਲ