ਪੰਜਾਬ

punjab

ETV Bharat / state

ਡੇਰਾ ਮੁਖੀ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜਾ, 21 ਦਿਨ ਦੀ ਮੰਗੀ ਫਰਲੋ - Ram Rahim furlough

Ram Rahim Seeking For Parol: ਜੇਲ੍ਹ 'ਚ ਸਜਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਇੱਕ ਵਾਰ ਫਿਰ ਤੋਂ ਹਾਈਕੋਰਟ ਦਾ ਰੁਖ ਕੀਤਾ ਹੈ। ਜਿਸ 'ਚ ਉਸ ਨੇ ਡੇਰਾ ਸਿਰਸਾ ਦੇ ਕਿਸੇ ਪ੍ਰੋਗਰਾਮ 'ਚ ਸ਼ਾਮਿਲ ਹੋਣ ਲਈ 21 ਦਿਨ ਦੀ ਫਰਲੋ ਦੀ ਮੰਗ ਕੀਤੀ ਹੈ।

Ram Rahim Seeking For Parol
ਡੇਰਾ ਸਾਧ ਨੇ ਮੰਗੀ ਫਰਲੋ (ETV BHARAT)

By ETV Bharat Punjabi Team

Published : Jun 14, 2024, 2:11 PM IST

ਚੰਡੀਗੜ੍ਹ:ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ 'ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ 'ਚ ਉਸ ਨੇ ਸ਼ਿਰਕਤ ਕਰਨੀ ਹੈ।

ਹਰਿਆਣਾ ਸਰਕਾਰ ਤੇ SGPC ਨੂੰ ਨੋੋਟਿਸ: ਇਸ ਦੇ ਜਵਾਬ ਵਿੱਚ ਹਾਈਕੋਰਟ ਨੇ ਕਿਹਾ ਕਿ ਉਹ ਪ੍ਰੋਗਰਾਮ ਮੁਲਤਵੀ ਕਰ ਦੇਣ। ਹਾਈਕੋਰਟ ਨੇ ਗੁੱਸੇ ਭਰੇ ਲਹਿਜੇ ਵਿਚ ਇਹ ਵੀ ਕਿਹਾ ਕਿ ਪਹਿਲਾਂ ਪ੍ਰੋਗਰਾਮ ਦਾ ਆਯੋਜਨ ਕਰ ਲੈਂਦੇ ਹੋ ਤੇ ਫਿਰ ਅਦਾਲਤ ਵਿਚ ਆ ਕੇ ਪਟੀਸ਼ਨ ਦਾਇਰ ਕਰਕੇ ਇਸ ਵਿਚ ਹਿੱਸਾ ਲੈਣ ਲਈ ਦਬਾਅ ਪਾਉਂਦੇ ਹੋ। ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੁਣ ਇਸ ਅਰਜ਼ੀ 'ਤੇ ਜੁਲਾਈ 'ਚ ਸੁਣਵਾਈ ਕਰੇਗਾ, ਕਿਉਂਕਿ ਇਹ ਕੇਸ ਉਸੇ ਬੈਂਚ 'ਤੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਰਾਮ ਰਹੀਮ ਤੋਂ ਬਿਨਾਂ ਆਮ ਚੋਣਾਂ:ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਮੁਖੀ ਨੇ ਫਰਲੋ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਮੈਂ 14 ਦਿਨਾਂ ਦੀ ਫਰਲੋ ਦਾ ਹੱਕਦਾਰ ਹਾਂ, ਪਰ ਅਦਾਲਤ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਇਹ ਪਹਿਲੀ ਵਾਰ ਹੋਇਆ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋਈਆਂ ਹਨ। ਹਾਈਕੋਰਟ ਦੀ ਸਖ਼ਤੀ ਦੇ ਚੱਲਦਿਆਂ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ। ਜਦੋਂ ਕਿ 2022 ਤੋਂ ਹੁਣ ਤੱਕ ਉਹ 192 ਦਿਨਾਂ ਲਈ 6 ਵਾਰ ਫਰਲੋ ਅਤੇ 3 ਵਾਰ ਪੈਰੋਲ 'ਤੇ ਬਾਹਰ ਆ ਚੁੱਕਾ ਹੈ। ਕਰੀਬ 200 ਦਿਨ ਡੇਰਾ ਮੁਖੀ ਤਿੰਨ ਰਾਜਾਂ ਵਿੱਚ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਸਰਗਰਮ ਰਹਿ ਚੁੱਕਿਆ ਹੈ।

ਸ਼੍ਰੋਮਣੀ ਕਮੇਟੀ ਨੇ ਕੀਤਾ ਸੀ ਵਿਰੋਧ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ੍ਹ 'ਚੋਂ ਬਾਹਰ ਲਿਆਉਣ 'ਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਇਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ 'ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।

2 ਜੁਲਾਈ ਤੱਕ ਸੁਣਵਾਈ ਮੁਲਤਵੀ:ਹਾਈਕੋਰਟ ਨੇ ਰਾਮ ਰਹੀਮ ਦੀ ਫਰਲੋ ਦੀ ਅਰਜ਼ੀ 'ਤੇ ਐਸਜੀਪੀਸੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਜਦੋਂ ਜੁਲਾਈ ਵਿਚ ਛੁੱਟੀਆਂ ਖ਼ਤਮ ਹੋਣਗੀਆਂ ਤਾਂ ਸਿਰਫ਼ ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੀ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ। ਹਰਿਆਣਾ ਸਰਕਾਰ ਨੇ ਹਾਈਕੋਰਟ 'ਚ ਦਾਇਰ ਆਪਣੇ ਜਵਾਬ 'ਚ ਕਿਹਾ ਹੈ ਕਿ ਡੇਰਾ ਮੁਖੀ ਦੀ ਅਰਜ਼ੀ ਆ ਗਈ ਹੈ ਪਰ ਅਜੇ ਤੱਕ ਇਸ 'ਤੇ ਕੋਈ ਫੈਸਲਾ ਨਹੀਂ ਹੋਇਆ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ ਸੁਣਵਾਈ 2 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ।

ਇੱਕ ਮਾਮਲੇ 'ਚ ਹੋ ਚੁੱਕਿਆ ਬਰੀ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਅਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਸਮੇਤ 5 ਲੋਕਾਂ ਨੂੰ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਸੀਬੀਆਈ ਅਦਾਲਤ ਨੇ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ। ਉਸ ਨੂੰ 3 ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਰਣਜੀਤ ਕਤਲ ਕੇਸ ਤੋਂ ਇਲਾਵਾ ਇਨ੍ਹਾਂ ਵਿੱਚ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਅਤੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਵੀ ਸ਼ਾਮਲ ਹੈ। ਉਸ ਨੂੰ ਪੱਤਰਕਾਰ ਦੀ ਹੱਤਿਆ ਲਈ ਉਮਰ ਕੈਦ ਅਤੇ ਜਿਨਸੀ ਸ਼ੋਸ਼ਣ ਦੇ ਦੋ ਮਾਮਲਿਆਂ ਲਈ 10-10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ 'ਚ ਬਰੀ ਹੋਣ ਦੇ ਬਾਵਜੂਦ ਰਾਮ ਰਹੀਮ ਅਜੇ ਵੀ ਜੇਲ੍ਹ 'ਚ ਹੀ ਰਹੇਗਾ।

ਕਦੋਂ-ਕਦੋਂ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ:

  • ਪਹਿਲੀ ਵਾਰ 24 ਅਕਤੂਬਰ 2020 ਨੂੰ ਇੱਕ ਦਿਨ ਦੀ ਪੈਰੋਲ ਮਿਲੀ। ਉਸ ਸਮੇਂ ਬਿਮਾਰ ਮਾਂ ਨੂੰ ਰਾਮ ਰਹੀਮ ਮਿਲਣ ਲਈ ਆਇਆ।
  • ਦੂਜੀ ਵਾਰ 21 ਮਈ 2021 ਨੂੰ ਇੱਕ ਦਿਨ ਦੀ ਪੈਰੋਲ ਮਿਲੀ। ਰਾਮ ਰਹੀਮ ਦੁਬਾਰਾ ਬਿਮਾਰ ਮਾਂ ਨੂੰ ਮਿਲਣ ਲਈ ਆਇਆ ਸੀ।
  • ਤੀਜੀ ਵਾਰ 7 ਫਰਵਰੀ 2022 ਨੂੰ 21 ਦਿਨਾਂ ਦੀ ਪੈਰੋਲ ਮਿਲੀ।
  • ਚੌਥੀ ਵਾਰ ਜੂਨ 2022 'ਚ ਇੱਕ ਮਹੀਨੇ ਦੀ ਪੈਰੋਲ ਮਿਲੀ।
  • ਪੰਜਵੀਂ ਵਾਰ ਅਕਤੂਬਰ 2022 'ਚ ਹੀ 40 ਦਿਨਾਂ ਦੀ ਪੈਰੋਲ ਮਿਲੀ।
  • ਛੇਵੀਂ ਵਾਰ 21 ਜਨਵਰੀ 2023 ਨੂੰ 40 ਦਿਨਾਂ ਦੀ ਪੈਰੋਲ ਮਿਲੀ।
  • ਸੱਤਵੀਂ ਵਾਰ 20 ਜੁਲਾਈ 2023 ਨੂੰ 30 ਦਿਨਾਂ ਦੀ ਪੈਰੋਲ ਮਿਲੀ।
  • ਅੱਠਵੀਂ ਵਾਰ ਨਵੰਬਰ 2023 'ਚ ਹੀ 29 ਦਿਨਾਂ ਦੀ ਫਰਲੋ 'ਤੇ ਬਾਹਰ ਆਇਆ।
  • ਨੌਂਵੀ ਵਾਰ 19 ਜਨਵਰੀ 2024 'ਚ 50 ਦਿਨਾਂ ਦੀ ਪੈਰੋਲ ਮਿਲੀ।

ਰਾਮ ਰਹੀਮ 'ਤੇ ਸਰਕਾਰ ਮਿਹਰਬਾਨ: ਕਾਬਿਲਗੌਰ ਹੈ ਕਿ ਹੁਣ ਤੱਕ ਡੇਰਾ ਮੁਖੀ ਨੂੰ ਨੌਂ ਵਾਰ ਪੈਰੋਲ ਮਿਲ ਚੁੱਕੀ ਹੈ ਤੇ ਇੱਕ ਸਾਲ 'ਚ ਹੀ ਦੋ ਤੋਂ ਤਿੰਨ ਵਾਰ ਵੀ ਪੈਰੋਲ ਦਿੱਤੀ ਗਈ ਹੈ। ਜਦਕਿ ਹੋਰ ਆਮ ਜਾਂ ਰਾਜਸੀ ਕੈਦੀਆਂ ਕਈ ਸਾਲਾਂ ਤੋਂ ਜੇਲ੍ਹ 'ਚ ਸਜਾਵਾਂ ਕੱਟ ਰਹੇ ਹਨ। ਇਸ ਸਭ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਸਰਕਾਰ ਡੇਰਾ ਮੁਖੀ ਰਾਮ ਰਹੀਮ 'ਤੇ ਕੁਝ ਜਿਆਦਾ ਹੀ ਮਿਹਰਬਾਨ ਹੋ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ 2 ਜੁਲਾਈ ਨੂੰ ਅਗਲੀ ਸੁਣਵਾਈ 'ਚ ਇਸ ਮਾਮਲੇ 'ਚ ਹਾਈਕੋਰਟ ਕੀ ਫੈਸਲਾ ਦਿੰਦਾ ਹੈ।

ABOUT THE AUTHOR

...view details