ਲੁਧਿਆਣਾ: ਸਿੱਖ ਜਥੇਬੰਦੀਆਂ ਵੱਲੋਂ ਸ਼ਹੀਦੀ ਦਿਹਾੜਿਆਂ ਦੇ ਸਬੰਧ ਵਿੱਚ ਸ਼੍ਰੀ ਮਾਛੀਵਾੜਾ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਨੂੰ ਲੈ ਕੇ ਕੁਝ ਦਿਨ ਪਹਿਲਾਂ ਐਸਡੀਐਮ ਸਮਰਾਲਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ। ਪਰ ਜਦੋਂ ਸਿੱਖ ਜਥੇਬੰਦੀਆਂ ਨੂੰ ਇਹ ਸੂਚਨਾ ਮਿਲੀ ਕਿ ਸ਼ਰਾਬ ਦੇ ਬੰਦ ਠੇਕਿਆਂ ਅੰਦਰ ਸ਼ਰਾਬ ਵੇਚੀ ਜਾ ਰਹੀ ਹੈ ਤਾਂ ਤੁਰੰਤ ਰਾਤ ਨੂੰ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਮਾਛੀਵਾੜਾ ਸਾਹਿਬ ਦੇ ਸ਼ਰਾਬ ਠੇਕਿਆਂ ਦੀ ਚੈਕਿੰਗ ਕੀਤੀ ਗਈ।
ਜਾਂਚ ਦੌਰਾਨ ਇੱਕ ਠੇਕੇ ਵਿੱਚ ਵਿਅਕਤੀ ਵੱਲੋਂ ਸ਼ਰਾਬ ਦੀ ਖਰੀਦਦਾਰੀ ਕਰਨ ਦਾ ਸ਼ੱਕ ਪਾਇਆ ਗਿਆ ਅਤੇ ਸਿੱਖ ਜਥੇਬੰਦੀਆਂ ਵੱਲੋਂ ਸਮਰਾਲਾ ਪੁਲਿਸ ਦੇ ਡੀਐਸਪੀ ਨੂੰ ਸੂਚਿਤ ਕੀਤਾ ਗਿਆ ਅਤੇ ਥਾਣਾ ਸ੍ਰੀ ਮਾਛੀਵਾੜਾ ਸਾਹਿਬ ਦੇ ਐਸਐਚਓ ਪਵਿੱਤਰ ਸਿੰਘ ਵੱਲੋਂ ਮੌਕੇ 'ਤੇ ਜਾ ਕੇ ਦੇਖਿਆ ਗਿਆ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਪੁਲਿਸ ਦੀ ਮੌਜ਼ੂਦਗੀ ਵਿੱਚ ਸ਼ਰਾਬ ਦਾ ਠੇਕਾ ਖੁਲਵਾਇਆ ਅਤੇ ਅੰਦਰ ਵੜੇ ਵਿਅਕਤੀ ਨੂੰ ਬਾਹਰ ਕਢਵਾਇਆ ਗਿਆ। ਇਸ ਮੌਕੇ ਦੀ ਵੀਡੀਓ ਸਿੱਖ ਜਥੇਬੰਦੀਆਂ ਵੱਲੋਂ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਅਤੇ ਇਸ ਤਰ੍ਹਾਂ ਦੀ ਘਟਨਾ ਦੀ ਨਿਖੇਦੀ ਕੀਤੀ ਗਈ ਹੈ।
ਸਿੱਖ ਜਥੇਬੰਦੀਆਂ ਨੇ ਦਿੱਤੀ ਚੇਤਾਵਨੀ