ਅੰਮ੍ਰਿਤਸਰ :ਗੁਰੂ ਨਗਰੀ ਅੰਮ੍ਰਿਤਸਰ ਵਿੱਚ ਲਗਾਤਾਰ ਗਰਮੀ ਆਪਣਾ ਜ਼ੋਰ ਫੜਦੀ ਜਾ ਰਹੀ ਹੈ ਅਤੇ ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗੱਲ ਕੀਤੀ ਜਾਵੇ ਤਾਂ ਐਨੀ ਗਰਮੀ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੀਆਂ ਹਨ। ਗਰਮੀ ਦੇ ਬਾਵਜੂਦ ਵੀ ਸੰਗਤਾਂ ਦੀ ਆਸਥਾ ਗਰਮੀ 'ਤੇ ਭਾਰੂ ਪੈਂਦੀ ਨਜ਼ਰ ਆ ਰਹੀ ਹੈ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆ ਰਹੀਆਂ ਸੰਗਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪ੍ਰਬੰਧ ਕੀਤੇ ਗਏ ਹਨ।
ਗਰਮੀ ਨੂੰ ਦੇਖਦੇ ਹੋਏ ਐਸਜੀਪੀਸੀ ਵੱਲੋਂ ਸੰਗਤ ਲਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਖੰਡੇ ਪਾਣੀ ਦੇ ਜਗ੍ਹਾ ਜਗ੍ਹਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸੰਗਤ ਠੰਡਾ ਪਾਣੀ ਪੀ ਸਕੇ, ਉਥੇ ਹੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗ੍ਹਾ ਜਗ੍ਹਾ ਤੇ ਕੂਲਰਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸੰਗਤ ਗਰਮੀ ਤੋਂ ਬਚ ਸਕੇ। ਜਿਕਰਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਖਾਸ ਤੌਰ ਤੇ ਟਾਟ ਵਿਛਾਏ ਗਏ ਹਨ ਅਤੇ ਉਸਨੂੰ ਸਮੇਂ ਸਮੇਂ ਤੇ ਗਿੱਲਾ ਵੀ ਕੀਤਾ ਜਾਂਦਾ ਹੈ ਤਾਂ ਜੋ ਸੰਗਤ ਨੂੰ ਆਉਂਦੇ ਜਾਂਦੇ ਸਮੇਂ ਗਰਮੀ ਨਾ ਲੱਗੇ।