ਅੰਮ੍ਰਿਤਸਰ:ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਵੱਲੋਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੱਚਖੰਡ ਵਿੱਚ ਵੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 1630 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ ਅਤੇ ਕੀਰਤਪੁਰ ਸਾਹਿਬ ਦੀ ਧਰਤੀ ਉੱਤੇ ਅੱਜ ਦੇ ਦਿਨ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਦਰਬਾਰ ਸਾਹਿਬ ਵਿੱਚ ਵੀ ਸੰਗਤਾਂ ਅੱਜ ਦੇ ਦਿਨ ਵੱਡੀ ਗਿਣਤੀ ਵਿੱਚ ਮੱਥਾ ਟੇਕਣ ਪੁਹੰਚੀਆਂ ਹਨ।
ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਵਿਖੇ ਸੰਗਤ ਨੇ ਟੇਕਿਆ ਮੱਥਾ - SEVENTH GURU SRI GURU HAR RAI JI
ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਵਿੱਚ ਸੰਗਤਾਂ ਨਤਮਸਤਕ ਹੋਈਆਂ ਹਨ।
![ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਵਿਖੇ ਸੰਗਤ ਨੇ ਟੇਕਿਆ ਮੱਥਾ BIRTH ANNIVERSARY OF SEVENTH GURU](https://etvbharatimages.akamaized.net/etvbharat/prod-images/10-02-2025/1200-675-23512594-thumbnail-16x9-.jpg)
Published : Feb 10, 2025, 6:20 PM IST
|Updated : Feb 10, 2025, 7:02 PM IST
ਪਵਿੱਤਰ ਸਰੋਵਰ ਵਿੱਚ ਇਸ਼ਨਾਨ
ਸਿੱਖਾਂ ਦੇ ਸੱਤਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਸੰਗਤਾਂ ਦੂਰ ਦੁਰਾਡੇ ਤੋਂ ਸੱਚਖੰਡ ਵਿਖੇ ਨਤਮਸਤਕ ਹੋਣ ਵਾਸਤੇ ਪਹੁੰਚ ਹਨ। ਉੱਥੇ ਹੀ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਵਡਭਾਗਾ ਵੀ ਸਮਝ ਰਹੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਾਂ ਦੇ ਸੱਤਵੇਂ ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ 'ਤੇ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਜੀਵਨ ਦਾ ਉਦੇਸ਼ ਸੰਗਤਾਂ ਨੂੰ ਦਿਖਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ ਉੱਤੇ ਵਿਸ਼ਾਲ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।
'ਸੱਚ ਦੇ ਮਾਰਗ ਉੱਤੇ ਚੱਲਣ ਦੀ ਅਪੀਲ'