ਅੰਮ੍ਰਿਤਸਰ: ਜ਼ਿਮਨੀ ਚੋਣਾਂ ਨੂੰ ਅਲਵਿਦਾ ਆਖਦਿਆਂ ਹੀ ਸ਼੍ਰੌਮਣੀ ਅਕਾਲੀ ਦਲ ਨੇ ਐਸਜੀਪੀਸੀ ਦੀਆਂ ਚੋਣਾ ਨੂੰ ਲੈ ਕੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬੀਤੇ ਤਿੰਨ ਸਾਲਾਂ ਦੌਰਾਨ ਇਸ ਸੇਵਾ ਨੂੰ ਨਿਭਾਉਂਦਿਆਂ ਵਰਕਿੰਗ ਕਮੇਟੀ ਤੋਂ ਬਾਅਦ ਪਾਰਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ SGPC ਮੁਖੀ ਦੀ ਚੋਣ ਉਮੀਦਵਾਰ ਬਣਾ ਦਿੱਤਾ ਹੈ। ਜਿੱਥੇ ਉਨ੍ਹਾਂ ਦਾ ਸਿੱਧਾ ਮੁਕਾਬਲਾ ਸਾਬਕਾ SGPC ਮੁਖੀ ਤੇ ਬਾਗੀ ਅਕਾਲੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨਾਲ ਹੋੋਵੇਗਾ। ਪਰ ਇਸ ਵਾਰ ਪਿਛਲੇ ਸਾਲ ਨਾਲੋਂ ਹਾਲਾਤ ਬਹੁਤ ਜਿਆਦਾ ਬਦਲੇ ਹੋਏ ਹਨ।
ਧਾਮੀ ਨੇ ਕੀਤੀ ਖੁਸ਼ੀ ਜ਼ਾਹਿਰ
ਜਿੱਥੇ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਸੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਹੁਦੇਦਾਰਾਂ ਦੀ 28 ਅਕਤੂਬਰ 2024 ਨੂੰ ਹੋ ਰਹੀ ਸਾਲਾਨਾ ਚੋਣ ਵਾਸਤੇ ਪ੍ਰਧਾਨਗੀ ਪਦ ਲਈ ਮੇਰਾ ਨਾਮ ਉਮੀਦਵਾਰ ਵਜੋਂ ਐਲਾਨ ਕੀਤੇ ਜਾਣ ’ਤੇ ਮੈਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ। ਉਹਨਾਂ ਕਿਹਾ ਕਿ ਮੈਂ ਗੁਰੂ ਸਾਹਿਬ ਦਾ ਬਹੁਤ ਸ਼ੁਕਰਾਨਾ ਅਦਾ ਕਰਦਾ ਹਾਂ। ਕਿ ਬੀਤੇ ਤਿੰਨ ਸਾਲਾਂ ਦੌਰਾਨ ਇਸ ਸੇਵਾ ਨੂੰ ਨਿਭਾਉਣ ਦਾ ਮੌਕਾ ਦਿੱਤਾ ਹੈ।
- ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਬਣਾਈ ਦੂਰੀ, ਪੰਥਕ ਹਿੱਤਾਂ ਦਾ ਦਿੱਤਾ ਹਵਾਲਾ
- ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ 'ਆਪ' 'ਤੇ ਵਰ੍ਹੇ ਬਿੱਟੂ, ਗੈਂਗਸਟਰਵਾਦ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ, ਸੁਣੋ ਤਾਂ ਜਰਾ ਕੀ ਕਿਹਾ...
- ਰਿਸ਼ਵਤਖ਼ੋਰੀ 'ਚ ਫਸੀ ਮੋਗਾ ਦੀ ਮਹਿਲਾ ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ, 5 ਲੱਖ ਲੈਕੇ ਛੱਡੇ ਨਸ਼ਾ ਤਸਕਰ
ਜ਼ਿਕਰਯੋਗ ਹੈ ਕਿ ਇਸ ਬਾਬਤ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਚੀਮਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਇੱਕ ਤੋਂ ਬਾਅਦ ਇੱਕ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।