ਪੰਜਾਬ

punjab

ETV Bharat / state

ਸੰਸਦ ਮੈਂਬਰ ਮੀਤ ਹੇਅਰ ਦੇ ਘਰ ਅੱਗੇ BKU ਉਗਰਾਹਾਂ ਵੱਲੋਂ ਧਰਨਾ, ਜਾਣੋਂ ਕਾਰਣ - Dharna in Minister Meet Hayer house - DHARNA IN MINISTER MEET HAYER HOUSE

Dharna in Minister Meet Hayer house: ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ।

DHARNA IN MINISTER MEET HAYER HOUSE
ਮੰਤਰੀ ਮੀਤ ਹੇਅਰ ਦੇ ਘਰ ਅੱਗੇ ਧਰਨਾ (ETV Bharat Barnala)

By ETV Bharat Punjabi Team

Published : Jul 17, 2024, 6:03 PM IST

ਮੰਤਰੀ ਮੀਤ ਹੇਅਰ ਦੇ ਘਰ ਅੱਗੇ ਧਰਨਾ (ETV Bharat Barnala)

ਬਰਨਾਲਾ:ਕਿਸਾਨਾਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੇ ਬਰਨਾਲਾ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਦਿੱਲੀ ਮੋਰਚੇ ਦੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਨ। ਅੱਜ ਦੇ ਇਸ ਧਰਨੇ ਵਿੱਚ ਕਿਸਾਨਾਂ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਸਨ। ਕਿਸਾਨਾਂ ਵਲੋਂ ਕਰੀਬ ਤਿੰਨ ਘੰਟੇ ਧਰਨਾ ਦੇਣ ਤੋਂ ਬਾਅਦ ਮੀਤ ਹੇਅਰ ਨੂੰ ਕੇਂਦਰ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਦੀ ਮੰਗ ਕੀਤੀ ਗਈ। ਅੱਜ ਦਾ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦੇਸ਼ ਭਰ ਵਿੱਚ ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਜਿਸ ਤਹਿਤ ਸੰਗਰੂਰ ਦੇ ਐਮਪੀ ਗਰਮੀਤ ਸਿੰਘ ਮੀਤ ਹੇਅਰ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ। ਇਸ ਮੰਗ ਪੱਤਰ ਰਾਹੀਂ ਕਿਸਾਨਾਂ ਦੇ ਮਸਲਿਆਂ ਨੂੰ ਉਭਾਰਿਆ ਗਿਆ ਹੈ। ਜਿਸ ਵਿੱਚ ਐਮਐਸਪੀ ਦੇ ਗਾਰੰਟੀ ਕਾਨੂੰਨ, ਲਖੀਮਪੁਰ ਖ਼ੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਬਿਜਲੀ ਬਿੱਲ 2020 ਨੂੰ ਰੱਦ ਕਰਵਾਉਣ, ਕਿਸਾਨਾਂ ਉਪਰ ਦਰਜ਼ ਪ੍ਰਦੂਸ਼ਨ ਦੇ ਪਰਚੇ ਰੱਦ ਕਰਵਾਉਣ, ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣਾ ਅਤੇ ਉਹਨਾਂ ਦੀ ਯਾਦਗਾਰ ਲਈ ਜਗ੍ਹਾ ਦੀ ਮੰਗ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਕਿਸਾਨਾਂ ਦੀ ਪੈਨਸ਼ਨ ਤੋਂ ਇਲਾਵਾ ਹੋਰ ਅਹਿਮ ਮੰਗਾਂ ਸ਼ਾਮਲ ਹਨ। ਇਸਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਅਪਰਾਧਿਕ ਕਾਨੂੰਨਾਂ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੂਰੇ ਦੇਸ਼ ਵਿੱਚ 16, 17 ਅਤੇ 18 ਜੁਲਾਈ ਨੂੰ ਇਹ ਮੰਗ ਪੱਤਰ ਦਿੱਤੇ ਜਾਣੇ ਹਨ।

ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜਨਕ ਸਿੰਘ ਭਟਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਖਜ਼ਾਨਚੀ ਭਗਤ ਸਿੰਘ ਛੰਨਾ, ਮੀਤ ਬੁੱਕਣ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ ਜਵੰਧਾ, ਸੰਗਰੂਰ ਜ਼ਿਲ੍ਹੇ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਆਗੂ ਜਸਵੰਤ ਸਿੰਘ ਤੋਲਾਵਾਲ, ਬਹਾਦਰ ਸਿੰਘ ਭੁਟਾਲ, ਜਗਤਾਰ ਸਿੰਘ ਲੱਡੀ, ਔਰਤ ਕਨਵੀਨਰ ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਲਖਵੀਰ ਕੌਰ ਧਨੌਲਾ, ਰਾਜਬਿੰਦਰ ਕੌਰ, ਸੁਖਦੇਵ ਕੌਰ, ਨਵਦੀਪ ਕੌਰ ਪੰਜਗਰਾਈਂ, ਸੁਖਵਿੰਦਰ ਕੌਰ ਹਮੀਦੀ ਆਦਿ ਆਗੂ ਹਾਜਰ ਸਨ।

ABOUT THE AUTHOR

...view details