ਫਰੀਦੋਕਟ: ਬੀਤੀ ਦਿਨ ਫਰੀਦਕੋਟ ਪੁਲਿਸ ਵੱਲੋਂ ਦੋ ਗੈਂਗਸਟਰਾਂ ਨੂੰ ਐਨਕਾਊਂਟਰ ਦੌਰਾਨ ਕਾਬੂ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਬਦਨਾਮ ਗੈਂਗਸਟਰ ਅਰਸ਼ ਡੱਲਾ ਦੇ ਇਸ਼ਾਰੇ ਉੱਤੇ ਇਹ ਦੋਵੇਂ ਮੁਲਜ਼ਮ ਫਰੀਦਕੋਟ ਦੇ ਰਹਿਣ ਵਾਲੇ ਇੱਕ ਪੀਐਸਪੀਸੀਐੱਲ ਦੇ ਐਕਸੀਅਨ ਦੇ ਘਰ ਫਾਇਰਿੰਗ ਕਰਨ ਆਏ ਸਨ। ਜਿਨਾਂ ਨੂੰ ਇਤਲਾਹ ਮਿਲਣ ਉੱਤੇ ਫਰੀਦਕੋਟ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ। ਅਰਸ਼ ਡੱਲਾ ਵੱਲੋਂ ਐਕਸੀਅਨ ਤੋਂ 50 ਲੱਖ ਦੀ ਫਿਰੌਤੀ ਮੰਗੀ ਗਈ ਸੀ। ਇਸ ਮਾਮਲੇ ਵਿੱਚ ਹੁਣ ਤੱਕ ਚਾਰ ਦੇ ਕਰੀਬ ਗ੍ਰਿਫਤਾਰੀਆਂ ਅਤੇ ਤਿੰਨ ਨਜ਼ਾਇਜ ਹਥਿਆਰ ਬਰਾਮਦ ਕੀਤੇ ਗਏ ਹਨ।
PSPCL ਦੇ ਐਕਸੀਅਨ ਉੱਤੇ ਨਿਸ਼ਾਨਾ: ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦਿੰਦਿਆਂ ਫਰੀਦਕੋਟ ਦੇ ਐੱਸਐੱਸਪੀ ਹਰਜੀਤ ਸਿੰਘ ਨੇ ਦੱਸਿਆ ਕਿ PSPCL ਦੇ ਐਕਸੀਅਨ ਤੋਂ ਅਰਸ਼ ਡੱਲਾ ਵੱਲੋਂ 50 ਲੱਖ ਦੀ ਫਰੌਤੀ ਮੰਗੀ ਗਈ ਸੀ ਅਤੇ ਉਹਨਾਂ ਵੱਲੋਂ ਇਸ ਵਿੱਚ ਕਾਰਵਾਈ ਕਰਦਿਆਂ ਹੋਇਆ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ ਜਿਸ ਤੋਂ ਜਾਣਕਾਰੀ ਮਿਲੀ ਕਿ ਦੋ ਗੈਂਗਸਟਰ ਫਰੀਦਕੋਟ ਵਿੱਚ ਇਸ ਅਧਿਕਾਰੀ ਦੇ ਘਰ ਗੋਲੀਆਂ ਚਲਾਉਣ ਆ ਰਹੇ ਹਨ ਤਾਂ ਪੁਲਿਸ ਦੀ ਟੀਮ ਵੱਲੋਂ ਮੁਲਜ਼ਮਾਂ ਨੂੰ ਫੜਨ ਦਾ ਕੋਸ਼ਿਸ਼ ਕੀਤੀ ਗਈ ਪਰ ਗੈਂਗਸਟਰਾਂ ਵੱਲੋਂ ਪੁਲਿਸ ਉੱਪਰ ਫਾਇਰਿੰਗ ਕੀਤੀ ਗਈ।
- ਸਿਮਰਨਜੀਤ ਸਿੰਘ ਮਾਨ ਨੇ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਗੈਂਗਸਟਰ ਦੇ ਪਿਤਾ ਨੂੰ ਵੀ ਦਿੱਤਾ ਮੌਕਾ ! - Punjab Lok Sabha Election 2024
- ਵਿਆਹ ਸਮਾਗਮ ’ਚ ਹੋਏ ਝਗੜੇ ਨੇ ਧਾਰਿਆ ਖ਼ੌਫ਼ਨਾਕ ਰੂਪ, ਬਦਮਾਸ਼ਾਂ ਨੇ ਕੀਤਾ ਹਮਲਾ, ਦਰਜਨਾ ਗੱਡੀਆਂ ਦੇ ਤੋੜੇ ਸ਼ੀਸ਼ੇ - amritsar clash in two groups
- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਭਾਜਪਾ 'ਚ ਜਾਣ ਦੀ ਖਬਰ 'ਤੇ ਬੋਲੇ ਹਰਸਿਮਰਤ ਕੌਰ ਬਾਦਲ - Maluka going to BJP is just a rumor