ਲੁਧਿਆਣਾ:ਲਗਭਗ ਢਾਈ ਸਾਲ ਬਾਅਦ ਢਾਈ ਸਾਲ ਦੀ ਦਿਲਰੋਜ਼ ਨੂੰ ਅੱਜ ਇਨਸਾਫ ਮਿਲੇਗਾ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਦਿਲਰੋਜ਼ ਦੀ ਕਾਤਲ ਨੂੰ ਸਜ਼ਾ ਸੁਣਾਈ ਜਾਵੇਗੀ। ਢਾਈ ਸਾਲ ਦੀ ਦਿਲਰੋਜ਼ ਉਸ ਦੀ ਹੀ ਗੁਆਂਢਣ ਵੱਲੋਂ ਨਵੰਬਰ 2021 ਵਿੱਚ ਬੇਰਹਿਮੀ ਨਾਲ ਕਤਲ ਕਰਕੇ ਉਸ ਨੂੰ ਜ਼ਮੀਨ ਵਿੱਚ ਦੱਬ ਦਿੱਤਾ ਗਿਆ ਸੀ। ਦਿਲਰੋਜ਼ ਆਪਣੇ ਮਾਪਿਆਂ ਦੀ ਇਕਲੋਤੀ ਧੀ ਸੀ ਅਤੇ ਉਸ ਦੇ ਪਿਤਾ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹਨ। ਅੱਜ ਅਦਾਲਤ ਵੱਲੋਂ ਉਸ ਦੀ ਕਾਤਲ ਨੂੰ ਸਜ਼ਾ ਸੁਣਾਈ ਜਾਵੇਗੀ, ਪਿਛਲੀ ਤਰੀਕ ਦੌਰਾਨ ਹੀ ਦੋਸ਼ ਤੈਅ ਕਰ ਦਿੱਤੇ ਗਏ ਸਨ। 15 ਅਪ੍ਰੈਲ ਨੂੰ ਸਜ਼ਾ ਸੁਣਾਉਣ ਦਾ ਦਿਨ ਮੁਕਰਰ ਕੀਤਾ ਗਿਆ ਸੀ। ਅੱਜ ਦਿਲਰੋਜ਼ ਦੇ ਕਾਤਲ ਨੂੰ ਸਜ਼ਾ ਸੁਣਾਈ ਜਾਵੇਗੀ।
ਜਾਣੋ ਕੀ ਸੀ ਮਾਮਲਾ ?: ਨੀਲਮ ਨੇ ਹੀ ਦਿਲ ਰੋਜ਼ ਦਾ ਕਤਲ ਕੀਤਾ ਸੀ ਜੋ ਕਿ ਪਹਿਲਾਂ ਤੋਂ ਹੀ ਉਸਦੇ ਪਰਿਵਾਰ ਦੇ ਨਾਲ ਰੰਜਿਸ਼ ਰੱਖਦੀ ਸੀ। ਕਤਲ ਕਰਨ ਤੋਂ ਬਾਅਦ ਉਹ ਪਰਿਵਾਰ ਦੇ ਵਿੱਚ ਆ ਕੇ ਉਹਨਾਂ ਦੇ ਨਾਲ ਉਸ ਨੂੰ ਲੱਭਣ ਦੇ ਲਈ ਘੁੰਮਦੀ ਰਹੀ ਅਤੇ ਪਰਿਵਾਰ ਨੂੰ ਇਹ ਅਹਿਸਾਸ ਹੀ ਨਹੀਂ ਹੋਣ ਦਿੱਤਾ ਕਿ ਉਸ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸਨੇ ਹੀ ਕੀਤਾ ਹੈ। ਨੀਲਮ 2015 ਤੋਂ ਤਲਾਕਸ਼ੁਦਾ ਹੈ ਤੇ ਆਪਣੇ ਦੋ ਬੇਟੀਆਂ ਦੇ ਨਾਲ ਆਪਣੇ ਪੇਕੇ ਪਰਿਵਾਰ ਦੇ ਨਾਲ ਰਹਿ ਰਹੀ ਹੈ। ਕਤਲ ਤੋਂ ਪਹਿਲਾਂ ਉਸ ਦੀ ਦਿਲਰੋਜ਼ ਦੇ ਮਾਪਿਆਂ ਦੇ ਨਾਲ ਛੋਟੀ ਜਿਹੀ ਗੱਲ ਉੱਤੇ ਬਹਿਸ ਹੋਈ ਸੀ ਅਤੇ ਉਸ ਗੱਲ ਤੋਂ ਹੀ ਉਸਨੇ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ ਅਤੇ ਦਿਲਰੋਜ਼ ਦਾ ਕਤਲ ਕਰ ਦਿੱਤਾ।
ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਅੱਜ ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਸੁਣਾਏਗੀ ਸਜ਼ਾ, ਨਵੰਬਰ 2021 ਨੂੰ ਕੀਤਾ ਸੀ ਕਤਲ - Dilroz murder case - DILROZ MURDER CASE
Dilroz murder case: ਨਵੰਬਰ 2021 ਵਿੱਚ ਹੋਏ ਕਤਲ ਮਾਮਲੇ ਸਬੰਧੀ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਅੱਜ ਕਾਤਲ ਨੂੰ ਸਜ਼ਾ ਸੁਣਾਏਗੀ। ਪਿਛਲੀ ਤਰੀਕ ਦੌਰਾਨ ਹੀ ਦਿਲਰੋਜ਼ ਦੀ ਕਾਤਲ ਦੇ ਦੋਸ਼ ਤੈਅ ਕਰ ਦਿੱਤੇ ਗਏ ਸਨ। 15 ਅਪ੍ਰੈਲ ਨੂੰ ਸਜ਼ਾ ਸੁਣਾਉਣ ਦਾ ਦਿਨ ਮੁਕਰਰ ਕੀਤਾ ਗਿਆ ਸੀ।

Published : Apr 15, 2024, 9:09 AM IST
|Updated : Apr 15, 2024, 9:27 AM IST
ਨਿਲਮ ਦੇ ਪਰਿਵਾਰਿਕ ਮੈਂਬਰ ਆਪਣਾ ਘਰ ਛੱਡ ਕੇ ਕਿਤੇ ਹੋਰ ਰਹਿਣ ਲਈ ਜਾ ਰਹੇ ਸਨ ਅਤੇ ਉਹ ਆਖਰੀ ਦਿਨ ਸੀ ਜਿਸ ਦਿਨ ਉਹਨਾਂ ਨੇ ਆਪਣੇ ਘਰ ਦਾ ਬਾਕੀ ਸਮਾਨ ਚੁੱਕਣਾ ਸੀ ਜਿਸ ਵੇਲੇ ਨੀਲਮ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਮਾਸੂਮ ਦਿਲਰੋਜ਼ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਖੁਰਦ ਬੁਰਦ ਕਰਨ ਦੀ ਵੀ ਕੋਸ਼ਿਸ਼ ਕੀਤੀ। ਉਸ ਸਮੇਂ ਮਾਮਲਾ ਕਾਫੀ ਮੀਡੀਆ ਦੇ ਵਿੱਚ ਵੀ ਹਾਈਲਾਈਟ ਹੋਇਆ ਸੀ, ਜਿਸ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੀ ਲੁਧਿਆਣਾ ਦਿਲਰੋਜ਼ ਦੇ ਘਰ ਪਹੁੰਚੀ ਸੀ।