ਪੰਜਾਬ

punjab

ETV Bharat / state

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਪੁਲਿਸ ਮਾਨਸਾ ਨੇ ਕਰਵਾਇਆ ਵਾਲੀਬਾਲ ਟੂਰਨਾਮੈਂਟ - Mansa Police organized tournament

ਪੰਜਾਬ 'ਚ ਨਸ਼ਿਆਂ ਨੂੰ ਲਗਾਮ ਲਾਉਣ ਲਈ ਜਿਥੇ ਪੁਲਿਸ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਉਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਜਾਗਰੂਕ ਕਰਨ ਲਈ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਵੀ ਕਰਵਾ ਰਹੀ ਹੈ। ਇਸ ਦੇ ਚੱਲਦੇ ਮਾਨਸਾ ਪੁਲਿਸ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ।

ਨਸ਼ਿਆਂ ਤੋਂ ਦੂਰ ਰੱਖਣ ਲਈ ਵਾਲੀਬਾਲ ਟੂਰਨਾਮੈਂਟ
ਨਸ਼ਿਆਂ ਤੋਂ ਦੂਰ ਰੱਖਣ ਲਈ ਵਾਲੀਬਾਲ ਟੂਰਨਾਮੈਂਟ (ETV BHARAT)

By ETV Bharat Punjabi Team

Published : Jun 25, 2024, 4:06 PM IST

ਨਸ਼ਿਆਂ ਤੋਂ ਦੂਰ ਰੱਖਣ ਲਈ ਵਾਲੀਬਾਲ ਟੂਰਨਾਮੈਂਟ (ETV BHARAT)

ਮਾਨਸਾ:ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੁਚੀ ਵਧਾਉਣ ਦੇ ਲਈ ਜ਼ਿਲ੍ਹਾ ਪੁਲਿਸ ਮਾਨਸਾ ਵੱਲੋਂ ਵਾਲੀਬਾਲ ਟੂਰਨਾਮੈਂਟ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ ਦੇ ਵਿੱਚ ਕਰਵਾਇਆ ਗਿਆ। ਜਿਸ ਦੇ ਵਿੱਚ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਪਿੰਡਾਂ ਦੇ ਨੌਜਵਾਨਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਨਸ਼ਿਆਂ ਤੋਂ ਦੂਰ ਰੱਖਣ ਲਈ ਉਪਰਾਲਾ: ਇਸ ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਅਤੇ ਐਸਐਸਪੀ ਨਾਨਕ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਕਰਵਾ ਕੇ ਇਹਨਾਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵਿੱਚ ਕਈ ਖੇਡ ਸਟੇਡੀਅਮ ਵੀ ਉਸਾਰੇ ਜਾ ਰਹੇ ਹਨ ਤਾਂ ਕਿ ਨੌਜਵਾਨਾਂ ਦੀ ਖੇਡਾਂ ਵੱਲ ਰੁਚੀ ਵੱਧ ਸਕੇ।

ਖੇਡਾਂ ਨਾਲ ਜੋੜਨ ਲਈ ਟੂਰਨਾਮੈਂਟ: ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪੰਜ ਅਜਿਹੇ ਨੌਜਵਾਨ ਨੇ ਜਿਨ੍ਹਾਂ ਨੇ ਏਸ਼ੀਅਨ ਗੇਮਾਂ ਦੇ ਵਿੱਚ ਮੈਡਲ ਜਿੱਤ ਕੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਸੀ ਅਤੇ ਅੱਜ ਵੀ ਉਹ ਨੌਜਵਾਨ ਮਾਨਸਾ ਜ਼ਿਲ੍ਹੇ ਦਾ ਮਾਣ ਹਨ। ਇਸ ਲਈ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਰੱਖਣ ਦਾ ਸਰਕਾਰ ਵੱਲੋਂ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸਐਸਪੀ ਨਾਨਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜਿੱਥੇ ਪਿੰਡਾਂ ਵਿੱਚ ਨਸ਼ਿਆਂ ਦੇ ਖਿਲਾਫ ਕੈਂਪ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ, ਉੱਥੇ ਹੀ ਇਹਨਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਟੂਰਨਾਮੈਂਟ ਕਰਵਾਏ ਜਾ ਰਹੇ ਨੇ ਤਾਂ ਕਿ ਨੌਜਵਾਨ ਖੇਡਾਂ ਦੇ ਨਾਲ ਜੁੜ ਕੇ ਆਪਣਾ ਚੰਗਾ ਭਵਿੱਖ ਬਣਾ ਸਕਣ।

ABOUT THE AUTHOR

...view details