ਪੰਜਾਬ

punjab

ETV Bharat / state

ਸਰਕਾਰ ਦਾ ਦੀਵਾਲੀ ਤੋਹਫ਼ਾ, ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਲੈ ਕੇ ਵੱਡੀ ਖਸ਼ਖਬਰੀ, ਕਰੋ ਤਾਂ ਕਲਿੱਕ

ਦੀਵਾਲੀ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਦੇ ਮੁਲਾਜ਼ਮਾਂ ਦੀਆਂ ਅਕਤੂਬਰ ਮਹੀਨੇ ਦੀਆਂ ਤਨਖਾਹਾਂ ਮਿਤੀ 30 ਅਕਤੂਬਰ ਨੂੰ ਜਾਰੀ ਕਰਨ ਦਾ ਫੈਸਲਾ ।

ਸਰਕਾਰ ਦਾ ਦੀਵਾਲੀ ਤੋਹਫ਼ਾ
ਸਰਕਾਰ ਦਾ ਦੀਵਾਲੀ ਤੋਹਫ਼ਾ (etv bharat)

By ETV Bharat Punjabi Team

Published : 5 hours ago

Updated : 4 hours ago

ਹੈਦਰਾਬਾਦ ਡੈਸਕ: ਦੀਵਾਲੀ ਤੋਂ ਪਹਿਲਾਂ ਹਰ ਮੁਲਾਜ਼ਮ ਨੂੰ ਆਪਣੀ-ਆਪਣੀ ਕੰਪਨੀ ਤੋਂ ਆਸ ਹੁੰਦੀ ਹੈ ਕਿ ਉਨ੍ਹਾਂ ਨੂੰ ਦੀਵਾਲੀ ਤੋਂ ਪਹਿਲਾਂ ਤਨਖ਼ਾਹ, ਬੋਨਸ ਅਤੇ ਕੋਈ ਤੋਹਫ਼ਾ ਜ਼ਰੂਰ ਮਿਲੇ। ਅਜਿਹੀ ਹੀ ਆਸ ਸਰਕਾਰੀ ਮੁਲਾਜ਼ਮਾਂ ਨੂੰ ਵੀ ਹੁੰਦੀ ਹੈ। ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਖਿਆ ਜਾਂਦਾ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਦਿੱਤੀ ਜਾਂਦੀ ਪਰ ਇਸ ਵਾੲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸਰਕਾਰ ਨੇ ਨੋਟਿਸ ਜਾਰੀ ਕਰ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤਾ ਕਿ ਸਾਰੇ ਹੀ ਮੁਲਜ਼ਾਮਾਂ ਦੀ ਤਨਖਾਹ 30 ਅਕਤੂਬਰ ਦਿੱਤੀ ਜਾਵੇ।

ਦੀਵਾਲੀ ਤੋਂ ਪਹਿਲਾਂ ਤਨਖਾਹ

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਦੇ ਮੁਲਾਜ਼ਮਾਂ ਦੀਆਂ ਅਕਤੂਬਰ ਮਹੀਨੇ ਦੀਆਂ ਤਨਖਾਹਾਂ ਮਿਤੀ 30 ਅਕਤੂਬਰ ਨੂੰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁਲਾਜ਼ਮਾਂ ਦੀ ਤਨਖਾਹ 30 ਅਕਤੂਬਰ ਨੂੰ ਆ ਜਾਵੇਗੀ ਤਾਂ ਕਿ ਉਹ ਦੀਵਾਲੀ ਮਨਾ ਸਕਣ।ਇਸ ਤੋਂ ਪਹਿਲ਼ਾਂ ਵੀ ਸਰਕਾਰ ਵੱਲੋਂ ਬੋਨਸ ਅਤੇ ਡੀਏ ਦੇ ਵਾਧੇ ਦਾ ਐਲਾਨ ਵੀ ਕੀਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਮੁਲਜ਼ਾਮਾਂ ਨੂੰ ਪੂਰੀ ਤਰ੍ਹਾਂ ਖੁਸ਼ ਕੀਤਾ ਜਾ ਰਿਹਾ ਹੈ। ਹੁਣ ਵੇਖਣਾ ਹੋਵੇਗਾ 30 ਅਕਤੂਬਰ ਨੂੰ ਮੁਲਾਜ਼ਮਾਂ ਨੂੰ ਤਨਖ਼ਾਹ ਮਿਲਦੀ ਹੈ ਜਾਂ ਨਹੀਂ।

Last Updated : 4 hours ago

ABOUT THE AUTHOR

...view details