ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਥੀ ਮੰਗਾਂ ਲਈ ਸੰਘਰਸ਼ ਕਰ ਰਹੀ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਦੇ ਹੋਏ ਪੰਜਾਬ ਭਰ ਵਿੱਚ ਤਿੰਨ ਘੰਟਿਆਂ ਲਈ ਓਪੀਡੀ ਸੇਵਾਵਾਂ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ।
ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ
ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜੱਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਵੱਲੋਂ 9 ਸਤੰਬਰ ਤੋਂ ਤਿੰਨ ਦਿਨਾਂ ਲਈ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪਹਿਲਾਂ ਐਸੋਸੀਏਸ਼ਨ ਵੱਲੋਂ ਅਨੁਸੂਚਿਤ ਕਾਲ ਤੱਕ ਪੂਰਨ ਤੌਰ 'ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਅਪੀਲ ਕੀਤੀ ਗਈ ਹੈ। ਕੈਬਨਿਟ ਦੀ ਸਬ ਕਮੇਟੀ ਦੇ ਤੌਰ 'ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ 'ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਰੋਧ ਥੋੜਾ ਘਟਾਇਆ ਹੈ।
ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜਮੀਨੀ ਪੱਧਰ 'ਤੇ ਨਹੀਂ ਪਹੁੰਚੇ
ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਅਸੀਂ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਾਂ ਪਰ ਹਾਲੇ ਵੀ ਕਿਉਕਿ ਸਰਕਾਰ ਦੀ ਤਰਫ ਤੋਂ ਸਿਹਤ ਮੰਤਰੀ ਦੁਆਰਾ ਦਿੱਤੇ ਗਏ। ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜਮੀਨੀ ਪੱਧਰ 'ਤੇ ਨਹੀਂ ਪਹੁੰਚੇ। ਨਾ ਹੀ ਸਰਕਾਰ ਬਾਰ-ਬਾਰ ਮੀਟਿੰਗਾਂ ਵਿੱਚ ਸਮਾਂਬੱਧ ਤਰੱਕੀਆਂ ਸਬੰਧੀ ਕੋਈ ਨੋਟੀਫਿਕੇਸ਼ਨ ਲੈ ਕੇ ਆਈ ਹੈ। ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਆਪਣਾ ਢਿੱਲਾ ਰਵੱਈਆ ਬਣਾਈ ਰੱਖਿਆ ਤਾਂ ਉਨ੍ਹਾਂ ਦੀ ਕਿਸੇ ਵੀ ਗੱਲ 'ਤੇ ਭਰੋਸਾ ਕਰਨਾ ਮੁਸ਼ਕਿਲ ਹੋ ਜਾਵੇਗਾ।