ਸ੍ਰੀ ਮੁਕਤਸਰ ਸਾਹਿਬ :ਸ੍ਰੀਮੁਕਤਸਰ ਕੋਟਕਪੂਰਾ ਰੋਡ ਬਾਈਪਾਸ ਤੇ ਇੱਕ ਨਿਜੀ ਹਸਪਤਾਲ ਵਿੱਚ ਹਮਲਾਵਰਾਂ ਦੀ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ ਹੈ। ਇੱਥੇ ਛੇ ਸੱਤ ਅਣਪਛਾਤੇ ਵਿਅਕਤੀ ਹਸਪਤਾਲ ਅੰਦਰ ਵੜ ਗਏ ਕੀਤੀ ਭੰਨ ਤੋੜ ਅਤੇ ਹਸਪਤਾਲ ਦੇ ਸਟਾਫ ਦੇ ਸੱਟਾਂ ਮਾਰੀਆਂ ਗਈਆਂ ਅਤੇ ਹਸਪਤਾਲ ‘ਚ ਮੌਜੂਦ ਹੋਰ ਵੀ ਸਮਾਨ ਨੂੰ ਨੁਕਸਾਨ ਪਹੁੰਚਾਇਆ ਗਿਆ। ਮਾਮਲਾ ਕੁੜੀ ਨਾਲ ਛੇੜਛਾੜ ਦਾ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸਾਰੇ ਹਸਪਤਾਲਾਂ ਦੇ ਡਾਕਟਰ ਵੀ ਇਸ ਹਸਪਤਾਲ ਵਿੱਚ ਪਹੁੰਚ ਗਏ।
ਹਸਪਤਾਲ ਦੇ ਸਮਾਨ ਦੀ ਭੰਨਤੋੜ ਕੀਤੀ
ਦੱਸਦੀਏ ਕਿ ਪਹਿਲਾਂ ਤੇਜ਼ਧਾਰ ਹਥਿਆਰਾਂ ਸਣੇ ਹਮਲਾਵਰ ਹਸਪਤਾਲ ਵਿੱਚ ਦਾਖਿਲ ਹੁੰਦੇ ਹਨ ਅਤੇ ਫਿਰ ਉਨ੍ਹਾਂ ਦੇ ਵੱਲੋਂ ਸ਼ੀਸ਼ਿਆਂ ਦੀ ਭੰਨਤੋੜ ਕੀਤੀ ਜਾਂਦੀ ਹੈ ਅਤੇ ਹਸਪਤਾਲ ‘ਚ ਮੌਜੂਦ ਹੋਰ ਵੀ ਸਮਾਨ ਨੂੰ ਨੁਕਸਾਨ ਪਹੁੰਚਾਇਆ ਜਾਂਦਾ ਹੈ। ਗੱਲ ਇੱਥੇ ਹੀ ਨਹੀਂ ਮੁੱਕਦੀ ਫਿਰ ਉਨ੍ਹਾਂ ਨੇ ਹਮਲਾਵਰਾਂ ਦੇ ਵੱਲੋਂ ਹਸਪਤਾਲ ਦੇ ਸਟਾਫ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਜਾਂਦਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਦੇ ਵਿੱਚ ਕੈਦ ਹੋਈ ਹੈ, ਜਿਸ ਦੇ ਵਿੱਚ ਸਾਫ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਇੱਕ ਗੱਡੀ ਦੇ ਵਿੱਚ ਸਵਾਰ ਹੋ ਕੇ ਹਮਲਾਵਰ ਹਸਪਤਾਲ ਦੇ ਬਾਹਰ ਆਉਂਦੇ ਹਨ ਅਤੇ ਫਿਰ ਉਨ੍ਹਾਂ ਦੇ ਵੱਲੋਂ ਗੱਡੀ ਦੇ ਵਿੱਚੋਂ ਹਥਿਆਰਾਂ ਨੂੰ ਕੱਢਿਆ ਜਾਂਦਾ ਹੈ, ਜਿਸ ਨੂੰ ਲੈ ਕੇ ਉਹ ਹਸਪਤਾਲ ਦੇ ਵਿੱਚ ਦਾਖਿਲ ਹੁੰਦੇ ਹਨ। ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਦੇ ਵੱਲੋਂ ਪਹਿਲਾਂ ਹਸਪਤਾਲ ਦੇ ਸਮਾਨ ਦੀ ਭੰਨਤੋੜ ਕੀਤੀ ਜਾਂਦੀ ਹੈ ਅਤੇ ਜਦ ਹਸਪਤਾਲ ਦੇ ਸਟਾਫ ਦੇ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਹ ਉਨ੍ਹਾਂ ‘ਤੇ ਵੀ ਹਮਲਾ ਕਰ ਦਿੰਦੇ ਹਨ। ਇਸ ਘਟਨਾ ਦੇ ਵਾਪਰਨ ਦੇ ਨਾਲ ਹਸਪਤਾਲ ਦੇ ਵਿੱਚ ਵੀ ਡਰ ਅਤੇ ਸਹਿਮ ਦਾ ਮਾਹੌਲ ਵਿਖਾਈ ਦਿੱਤਾ। ਜਿਸ ਤੋਂ ਬਾਅਦ ਗੁੱਸੇ ਦੇ ਵਿੱਚ ਆਏ ਡਾਕਟਰਾਂ ਦੇ ਵੱਲੋਂ ਪ੍ਰਦਰਸ਼ਨ ਵੀ ਕੀਤਾ ਗਿਆ।
ਹਸਪਤਾਲ ਦੇ ਸਟਾਫ ਨਾਲ ਵੀ ਕੁੱਟਮਾਰ
ਇੱਥੇ ਦੱਸਣਯੋਗ ਹੈ ਕਿ ਅਣਪਛਾਤੇ ਹਮਲਾਵਰ ਦੇ ਵੱਲੋਂ ਇੱਕ ਹਸਪਤਾਲ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ। ਗੱਡੀ ਦੇ ਵਿੱਚ ਸਵਾਰ ਹੋ ਕੇ ਹਮਲਾਵਰ ਹਸਪਤਾਲ ਦੇ ਬਾਹਰ ਪਹੁੰਚਦੇ ਹਨ ਅਤੇ ਫਿਰ ਗੱਡੀ ਦੇ ਵਿੱਚੋਂ ਹਥਿਆਰ ਕੱਢ ਕੇ ਉਹ ਹਸਪਤਾਲ ਵਿੱਚ ਦਾਖਲ ਹੁੰਦੇ ਹਨ। ਪਹਿਲਾਂ ਉਨ੍ਹਾਂ ਨੇ ਹਮਲਾਵਰਾਂ ਦੇ ਵੱਲੋਂ ਹਸਪਤਾਲ 'ਚ ਮੌਜੂਦ ਸਟਾਫ ਦੇ ਨਾਲ ਵੀ ਬਦਸਲੂਕੀ ਕੀਤੀ ਜਾਂਦੀ ਹੈ ਅਤੇ ਜਦ ਸਟਾਫ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਹਸਪਤਾਲ ਦੇ ਸਟਾਫ ਨਾਲ ਵੀ ਕੁੱਟਮਾਰ ਕੀਤੀ ਜਾਂਦੀ ਹੈ। ਉੱਥੇ ਹੀ ਇਸ ਮਾਮਲੇ ‘ਚ ਪੁਲਿਸ ਤੋਂ ਮਿਲੀ ਜਾਣਕਾਰੀ ‘ਚ ਇਹ ਸਾਹਮਣੇ ਆਇਆ ਕਿ ਹਸਪਤਾਲ ਦੀ ਇਕ ਮਹਿਲਾ ਮੁਲਾਜਮ ਦਾ ਪਿੱਛਾ ਕਰਦਾ ਇੱਕ ਨੌਜਵਾਨ ਹਸਪਤਾਲ ਤੱਕ ਆਇਆ ਜਿਸਨੂੰ ਸਟਾਫ ਨੇ ਇੱਥੇ ਵਾਪਿਸ ਭੇਜਿਆ। ਉਹੀ ਨੌਜਵਾਨ ਬਾਅਦ ‘ਚ ਕੁਝ ਹੋਰ ਸਾਥੀਆਂ ਨਾਲ ਆਇਆ ਅਤੇ ਹਸਪਤਾਲ ਦੀ ਭੰਨਤੋੜ ਕੀਤੀ। ਇਸ ਮਾਮਲੇ ‘ਚ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ। ਫਿਲਹਾਲ ਪੁਲਿਸ ਦੇ ਵੱਲੋਂ ਸੀਸੀਟੀਵੀ ਤਸਵੀਰਾਂ ਖੰਗਾਲੀਆਂ ਜਾ ਰਹੀਆਂ ਹਨ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।