ਪੰਜਾਬ

punjab

ETV Bharat / state

ਸਰਬੱਤ ਦਾ ਭਲਾ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਸੇਵਾ, ਡਾ. ਓਬਰਾਏ ਨਾ ਦਿੱਤੀ ਜਾਣਕਾਰੀ - AMBULANCE SERVICE

ਸਰਬੱਤ ਦਾ ਭਲਾ ਟਰਸਟ ਦੇ ਮੁਖੀ ਡਾ.ਉਬਰਾਏ ਵੱਲੋਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਮ੍ਰਿਤਕ ਦੇਹਾਂ ਲਈ ਖ਼ਾਸ ਐਂਬੂਲੈਂਸ ਸ਼ੁਰੂ ਕੀਤੀ ਗਈ ਹੈ।

Dr. Oberoi started a unique ambulance service through Sarbat Da Bhala Trust.
ਡਾ.ਉਬਰਾਏ ਨੇ ਸਰਬੱਤ ਦਾ ਭਲਾ ਟਰੱਸਟ ਰਾਹੀਂ ਸ਼ੁਰੂ ਕੀਤੀ ਨਿਵੇਕਲੀ ਸੇਵਾ (Etv Bharat)

By ETV Bharat Punjabi Team

Published : Feb 8, 2025, 10:32 AM IST

Updated : Feb 8, 2025, 10:39 AM IST

ਅੰਮ੍ਰਿਤਸਰ: ਆਪਣੇ ਮਿਸਾਲੀ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ 'ਚ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਨੇ ਇੱਕ ਵਾਰ ਫਿਰ ਤੋਂ ਨਿਵੇਕਲੀ ਪਹਿਲ ਕੀਤੀ ਹੈ। ਡਾ. ਓਬਰਾਏ ਨੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮਿਤ੍ਰਕ ਸਰੀਰਾਂ ਅਤੇ ਬਿਮਾਰ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਖ਼ਾਸ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਡਾ.ਓਬਰਾਏ ਵੱਲੋਂ ਉਕਤ ਐਂਬੂਲੈਂਸ ਨੂੰ ਟਰੱਸਟ ਦੀ ਅੰਮ੍ਰਿਤਸਰ ਇਕਾਈ ਨੂੰ ਸੌਂਪਿਆ ਗਿਆ। ਡਾ.ਓਬਰਾਏ ਵੱਲੋਂ ਇਹ ਮੁਫ਼ਤ ਐਂਬੂਲੈਂਸ ਸੇਵਾ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੀ 450 ਸਾਲਾ ਗੁਰਤਾਗੱਦੀ ਨੂੰ ਸਮਰਪਿਤ ਕੀਤੀ ਗਈ ਹੈ।

ਡਾ.ਉਬਰਾਏ ਨੇ ਸਰਬੱਤ ਦਾ ਭਲਾ ਟਰੱਸਟ ਰਾਹੀਂ ਸ਼ੁਰੂ ਕੀਤੀ ਨਿਵੇਕਲੀ ਸੇਵਾ (Etv Bharat)

ਲੋੜਵੰਦਾਂ ਨੂੰ ਦਿੱਤੀ ਸਹਾਇਤਾ

ਇਸ ਦੌਰਾਨ ਗੱਲਬਾਤ ਕਰਦਿਆਂ ਡਾ.ਓਬਰਾਏ ਨੇ ਦੱਸਿਆ ਕਿ,'ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਅਰਬ ਸਮੇਤ ਹੋਰਨਾਂ ਦੇਸ਼ਾਂ ਅੰਦਰ ਆਪਣੀ ਜਾਨ ਗੁਆਉਣ ਵਾਲੇ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਉਣ ਦੀ ਸੇਵਾ ਨਿਭਾਉਂਦਿਆਂ ਹੋਇਆਂ ਵੇਖਣ ਵਿੱਚ ਆਇਆ ਸੀ ਕਿ ਬਹੁਤ ਸਾਰੇ ਲੋੜਵੰਦ ਪਰਿਵਾਰ ਆਪਣੇ ਧੀਆਂ-ਪੁੱਤਾਂ ਦੇ ਮ੍ਰਿਤਕ ਸਰੀਰ ਘਰ ਲੈ ਕੇ ਆਉਣ ਲਈ ਐਂਬੂਲੈਂਸ ਦਾ ਪ੍ਰਬੰਧ ਵੀ ਨਹੀਂ ਕਰ ਸਕਦੇ ਸਨ। ਜਿਸ ਨੂੰ ਵੇਖਦਿਆਂ ਹੋਇਆਂ ਸਰਬੱਤ ਦਾ ਭਲਾ ਟਰੱਸਟ ਵੱਲੋਂ ਇਹ ਪਹਿਲ ਕਰਦਿਆਂ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮ੍ਰਿਤਕ ਸਰੀਰ ਅਤੇ ਆਮ ਗੱਡੀ 'ਚ ਸਫ਼ਰ ਕਰਨ ਦੇ ਸਮਰੱਥ ਨਾ ਹੋਣ ਵਾਲੇ ਵਿਅਕਤੀਆਂ ਨੂੰ ਮੁਫ਼ਤ ਐਂਬੂਲੈਂਸ/ਸ਼ਵ ਵੈਨ ਦੀ ਸੇਵਾ ਦਿੱਤੀ ਜਾਵੇਗੀ। ਉਨ੍ਹਾਂ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਸੇਵਾ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਲੋਕਾਂ ਲਈ ਵੀ ਹੋਵੇਗੀ,'

ਡਿਪੋਰਟ ਕੀਤੇ ਭਾਰਤੀਆਂ 'ਤੇ ਪ੍ਰਤੀਕ੍ਰਿਆ
ਇਸ ਮੌਕੇ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦੇ ਮਾਮਲੇ 'ਤੇ ਗੱਲਬਾਤ ਕਰਦਿਆਂ ਡਾ.ਓਬਰਾਏ ਨੇ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਜੇਕਰ ਵਿਦੇਸ਼ਾਂ 'ਚ ਭੇਜਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਉੱਚ ਸਿੱਖਿਆ ਅਤੇ ਕਿੱਤਾ ਮੁਖੀ ਸਿਖਲਾਈ ਜ਼ਰੂਰ ਦਿਵਾਉਣ, ਇਸ ਤੋਂ ਇਲਾਵਾ ਸਹੀ ਦਸਤਾਵੇਜਾਂ ਅਤੇ ਜਾਇਜ਼ ਤਰੀਕੇ ਨਾਲ ਹੀ ਵਿਦੇਸ਼ ਭੇਜਣ ਨਹੀਂ ਤਾਂ ਆਉਂਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਵੀ ਮਾਮਲੇ ਸਾਹਮਣੇ ਆਉਂਦੇ ਰਹਿਣਗੇ। ਡਾ.ਓਬਰਾਏ ਨੇ ਕਿਹਾ ਕਿ ਜੇਕਰ ਲੱਖਾਂ ਰੁਪਏ ਲਗਾ ਕੇ ਨੌਜਵਾਨ ਗਲਤ ਤਰੀੇ ਨਾਲ ਬਾਹਰ ਜਾ ਰਹੇ ਹਨ ਤਾਂ ਇਹ ਵੀ ਗਲਤ ਹੈ ਉਨ੍ਹਾਂ ਨੂੰ ਇੱਥੇ ਰਹਿ ਕੇ ਹੀ ਕਾਰੋਬਾਰ ਕਰਨਾ ਚਾਹੀਦਾ ਹੈ।

Last Updated : Feb 8, 2025, 10:39 AM IST

ABOUT THE AUTHOR

...view details