ਚੰਡੀਗੜ੍ਹ:ਐੱਮਐੱਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉੱਤੇ ਕਿਸਾਨਾਂ ਵੱਲੋਂ ਪਿੱਛਲੇ ਲੰਮੇ ਸਮੇਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉੱਤੇ ਹਨ, ਜਿਹਨਾਂ ਦੀ ਭੁੱਖ ਹੜਤਾਲ ਦਾ ਅੱਜ 55ਵਾਂ ਦਿਨ ਹੈ। ਹੁਣ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਿਆ ਹੈ, ਜਿਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣੀ ਸ਼ੁਰੂ ਕਰ ਦਿੱਤੀ ਹੈ।
14 ਫਰਵਰੀ ਨੂੰ ਹੋਵੇਗੀ ਮੀਟਿੰਗ
ਕੇਂਦਰ ਨੇ ਕਿਸਾਨਾਂ ਨਾਲ ਮੀਟਿੰਗ ਲਈ 14 ਫਰਵਰੀ ਦਾ ਸਮਾਂ ਦਿੱਤਾ ਹੈ ਤੇ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਪਰ ਇਸੇ ਵਿਚਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ। ਉਹਨਾਂ ਨੇ ਕਿਹਾ ਕਿ ਪਹਿਲਾ ਹੀ ਬਹੁਤ ਦੇਰ ਹੋ ਚੁੱਕੀ ਹੈ ਤੇ ਹੁਣ ਕੇਂਦਰ ਸਰਕਾਰ ਨੇ ਮੀਟਿੰਗ ਤਾਂ ਸਮਾਂ ਬਹੁਤ ਲੇਟ ਰੱਖਿਆ ਹੈ, ਕਿਉਂਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਨਾਜ਼ੁਕ ਬਣੀ ਹੋਈ ਹੈ। ਉਹਨਾਂ ਨੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਵੀ ਬੰਦ ਕਰ ਦਿੱਤਾ ਹੈ।