ਬਠਿੰਡਾ: ਨਸ਼ੇ ਦੇ ਆਦੀ ਅਤੇ ਪੰਜ ਬੇਟੀਆਂ ਦੇ ਪਿਤਾ ਵੱਲੋਂ ਆਪਣੇ ਹੀ ਘਰ ਵਿੱਚ ਅਤੇ ਸਮਾਨ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦਾ ਪਤਾ ਚੱਲਦੇ ਹੀ ਗੁਆਂਢੀਆਂ ਨੇ ਮੌਕੇ ਉੱਤੇ ਪਹੁੰਚ ਕੇ ਅੱਗ ਉੱ ਕਾਬੂ ਪਾਇਆ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਰਮਜੀਤ ਕੌਰ ਵਾਸੀ ਅਮਰਪੁਰਾ ਬਸਤੀ ਦਾ ਕਹਿਣਾ ਹੈ ਕਿ ਉਸ ਦੇ ਪੰਜ ਬੇਟੀਆਂ ਹਨ ਅਤੇ ਉਸ ਦਾ ਪਤੀ ਕੁਲਦੀਪ ਸਿੰਘ ਨਸ਼ੇ ਕਰਨ ਦਾ ਆਦੀ ਹੈ।
ਕੁੱਟਮਾਰ ਕਰਨ ਦੀ ਕੋਸ਼ਿਸ਼
ਬੀਤੀ ਦੇਰ ਰਾਤ ਜਦੋਂ ਉਹ ਘਰ ਆਇਆ ਤਾਂ ਉਸ ਵੱਲੋਂ ਘਰ ਵਿੱਚ ਲੜਾਈ ਝਗੜਾ ਕਰਦੇ ਹੋਏ ਘਰ ਵਿੱਚ ਪਏ ਸਮਾਨ ਨੂੰ ਅੱਗ ਲਗਾ ਦਿੱਤੀ ਗਈ। ਪਰਮਜੀਤ ਕੌਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਉਸਦਾ ਪਤੀ ਨਸ਼ੇ ਦੀ ਹਾਲਤ ਵਿੱਚ ਘਰ ਆਇਆ ਸੀ ਅਤੇ ਉਸ ਵੱਲੋਂ ਜਦੋਂ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੌਰਾਨ ਵਿੱਚ ਬਚਾ ਕਰਨ ਆਈ ਉਸਦੀ ਲੜਕੀ ਦੇ ਸਿਰ ਵਿੱਚ ਸੱਟ ਲੱਗੀ ਜੋ ਕਿ ਇਲਾਜ ਅਧੀਨ ਹਸਪਤਾਲ ਵਿੱਚ ਦਾਖਲ ਹੈ।