ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਵਿੱਚ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਦੇਰ ਰਾਤ ਮੁਕਾਬਲਾ ਹੋਇਆ ਹੈ। ਪੁਲਿਸ ਨੇ ਮੁਕਾਬਲੇ ਮਗਰੋਂ ਨਸ਼ਾ ਤਸਕਰ ਨੂੰ ਕਾਬੂ ਵੀ ਕਰ ਲਿਆ ਹੈ। ਮੌਕੇ ਉੱਤੇ ਮੌਜੂਦ ਪੁਲਿਸ ਅਫਸਰਾਂ ਮੁਤਾਬਿਕ ਮੁਲਜ਼ਮ ਨੇ ਪਹਿਲਾਂ ਪੁਲਿਸ ਉੱਤੇ ਫਾਇਰਿੰਗ ਕੀਤੀ ਅਤੇ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਨੂੰ ਗੋਲੀ ਵੱਜੀ ਹੈ।
ਨਾਕੇ ਤੋਂ ਫਰਾਰ ਹੋਇਆ ਸੀ ਮੁਲਜ਼ਮ
ਪੁਲਿਸ ਦੇ ਸੀਨੀਅਰ ਅਫਸਰਾਂ ਦੀ ਮੰਨੀਏ ਤਾਂ ਨਾਕੇ ਉੱਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਰਾਤ ਸਮੇਂ ਜਦੋਂ ਨਸ਼ਾ ਤਸਕਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾ ਮੁਲਜ਼ਮ ਨੇ ਰੁਕਣ ਦੀ ਬਜਾਏ ਨਾਕੇ ਦੀ ਬੇਰੀਕੇਡਿੰਗ ਤੋੜਦਿਆਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਅਗਲੇ ਨਾਕੇ ਉੱਤੇ ਤਾਇਨਾਤ ਮੁਲਾਜ਼ਮਾਂ ਨਾਲ ਸੰਪਰਕ ਕੀਤਾ ਗਿਆ ਅਤੇ ਪੁਲਿਸ ਨੇ ਮੁਲਜ਼ਮ ਨੂੰ ਘੇਰ ਲਿਆ। ਇਸ ਤੋਂ ਬਾਅਦ ਕਾਰ ਸਵਾਰ ਮੁਲਜ਼ਮ ਨੂੰ ਪੁਲਿਸ ਨੇ ਕਾਰ ਵਿੱਚੋਂ ਉਤਰ ਕੇ ਆਤਮ ਸਮਰਪਣ ਕਰਨ ਦਾ ਇਸ਼ਾਰਾ ਕੀਤਾ ਪਰ ਮੁਲਜ਼ਮ ਨੇ ਕਾਰ ਵਿੱਚੋਂ ਉਤਰ ਕੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ।