ਫਰੀਦਕੋਟ:- ਫਰੀਦਕੋਟ ਵਿਚ ਪਤੀ ਪਤਨੀ ਤੇ ਘਰ ਅੰਦਰ ਦਾਖਲ ਹੋ ਕੇ ਨੌਜਵਾਨ ਦੀ ਕੁੱਟਮਾਰ ਕਰ ਦੇ ਇਲਾਜਮ ਲੱਗੇ ਹਨ। ਪੀੜਤ ਨੌਜਵਾਨ ਦੇ ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਦੇ ਗਆਂਢ ਵਿਚ ਰਹਿਣ ਵਾਲੇ ਇੱਕ ਸ਼ਖਸ ਨੇ ਆਪਣੀ ਪਤਨੀ ਨਾਲ ਮਿਲ ਕੇ ਉਨ੍ਹਾਂ ਦੇ ਲੜਕੇ ਦੇ ਘਰ ਵਿੱਚ ਦਾਖ਼ਲ ਹੋ ਸੱਟਾਂ ਮਾਰੀਆਂ ਹਨ। ਜਿਸ ਨੂੰ ਇਲਾਜ ਲਈ ਫਰੀਦਕੋਟ ਦੇ GGS ਮੈਡੀਕਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।
ਪੁਰਾਣੀ ਰੰਜਿਸ਼ ਦੇ ਕਾਰਨ ਪਤੀ ਪਤਨੀ ਨੇ ਕੀਤਾ ਨੌਜਵਾਨ ਤੇ ਹਮਲਾ, ਲੋਹੇ ਦੇ ਹਥਿਆਰ ਨਾਲ ਸਿਰ 'ਤੇ ਕੀਤੇ ਵਾਰ - Attack on husband and wife - ATTACK ON HUSBAND AND WIFE
Attack on husband and wife in Faridkot : ਫਰੀਦਕੋਟ ਵਿਚ ਪੁਰਾਣੀ ਰੰਜਿਸ਼ ਦੇ ਚਲਦਿਆਂ ਪਤੀ ਪਤਨੀ ਨੇ ਘਰ ਅੰਦਰ ਦਾਖ਼ਲ ਹੋ ਕੇ ਨੌਜਵਾਨ ਤੇ ਲੋਹੇ ਦੇ ਹਥਿਆਰ ਨਾਲ ਹਮਲਾ ਕੀਤਾ ਹੈ। ਘਟਨਾ ਤੋਂ ਬਾਅਦ ਨੌਜਵਾਨ ਬੁਰੀ ਤਰ੍ਹਾਂ ਜਖਮੀਂ ਹੋ ਗਿਆ ਅਤੇ ਇਲਾਜ ਲਈ ਫਰੀਦਕੋਟ ਦੇ GGS ਮੇਡੀਕਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੜ੍ਹੋ ਪੂਰੀ ਖ਼ਬਰ...
Published : Apr 15, 2024, 6:36 PM IST
ਮਾਂ ਨੂੰ ਡਿਉਟੀ ਤੇ ਛੱਡਣ ਲਈ ਘਰੋਂ ਬਾਹਰ ਨਿਕਲਣ ਤੇ ਤੁਰੰਤ ਹਮਲਾ: ਫਰੀਦਕੋਟ ਦੇ GGS ਮੈਡੀਕਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੇ ਗਆਂਢ ਵਿਚ ਰਹਿਣ ਵਾਲੇ ਇੱਕ ਸ਼ਖਸ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਹੈ। ਜਿਸ ਨੇ ਆਪਣੀ ਪਤਨੀ ਨਾਲ ਮਿਲ ਕੇ ਅੱਜ ਉਸ ਦੇ ਵੱਡੇ ਭਰਾ ਦੇ ਸਿਰ 'ਤੇ ਲੋਹੇ ਦੇ ਹਥਿਆਰ ਨਾਲ ਉਸ ਵਕਤ ਹਮਲਾ ਕੀਤਾ ਜਦੋਂ ਉਹ ਆਪਣੀ ਮਾਂ ਨੂੰ ਡਿਉਟੀ ਤੇ ਛੱਡਣ ਲਈ ਘਰੋਂ ਬਾਹਰ ਨਿਕਲਣ ਲੱਗਾ ਸੀ। ਉਨ੍ਹਾਂ ਕਿਹਾ ਕਿ ਹਾਲੇ ਉਸ ਦਾ ਭਰਾ ਘਰ ਅੰਦਰ ਮੋਟਰਸਾਈਕਲ ਤੇ ਬੈਠਾ ਹੀ ਸੀ ਕਿ ਗੁਆਂਢ ਵਿੱਚ ਰਹਿੰਦੇ ਪਤੀ ਪਤਨੀ ਨੇ ਆ ਕੇ ਉਸ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਕਰੀਬ 2 ਸਾਲ ਪਹਿਲਾਂ ਵੀ ਇਸੇ ਬੰਦੇ ਨੇ ਉਨ੍ਹਾਂ ਦੇ ਚਾਚੇ ਦੇ ਸੱਟਾਂ ਮਾਰੀਆਂ ਸਨ। ਜਿਸ ਨੂੰ ਲੈ ਕੇ ਮਾਨਯੋਗ ਅਦਾਲਤ ਵਿਚ ਕੇਸ ਚੱਲ ਰਿਹਾ ਹੈ ਅਤੇ ਕੱਲ੍ਹ ਨੂੰ ਉਸ ਦੀ ਤਾਰੀਖ ਹੈ। ਮੁਲਜ਼ਮ ਪਰਿਵਾਰ ਉਨ੍ਹਾਂ ਤੇ ਰਾਜੀਨਾਮੇ ਲਈ ਦਬਾਅ ਪਾ ਰਿਹਾ ਸੀ, ਪੀੜਤ ਪਰਿਵਾਰ ਦੇ ਮਨ੍ਹਾਂ ਕਰਨ ਦੇ ਚਲਦਿਆ ਅੱਜ ਉਨ੍ਹਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਸ ਦੇ ਭਰਾ ਦੇ ਸਿਰ ਵਿਚ ਗੰਭੀਰ ਸੱਟਾਂ ਵੱਜੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।
DSP ਸ਼ਮਸ਼ੇਰ ਸਿੰਘ ਦੇ ਬਿਆਨ : ਇਸ ਪੂਰੇ ਮਾਮਲੇ ਬਾਰੇ ਜਦੋਂ DSP ਫਰੀਦਕੋਟ ਸ਼ਮਸ਼ੇਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫਰੀਦਕੋਟ ਦੀ ਡੋਗਰ ਬਸਤੀ ਵਿਚ ਪਤੀ ਪਤਨੀ ਵੱਲੋਂ ਇੱਕ ਨੌਜਵਾਨ ਤੇ ਉਸ ਦੇ ਘਰ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕੀਤਾ ਗਿਆ ਹੈ, ਨੌਜਵਾਨ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਜਖਮੀਂ ਨੌਜਵਾਨ ਦਾ GGS ਮੇਡੀਕਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਨੌਜਵਾਨ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
- ਕੀ ਮਹਿਲਾਵਾਂ ਸਿਰਫ ਵੋਟ ਪਾਉਣ ਤੱਕ ਰਹਿ ਗਈਆਂ ਸੀਮਿਤ ! ਪੰਜਾਬ ਦੀ ਸਿਆਸਤ 'ਚ ਮਹਿਲਾਵਾਂ ਦੀ ਕਿੰਨੀ ਭਾਗੀਦਾਰੀ, ਵੇਖੋ ਵਿਸ਼ੇਸ਼ ਰਿਪੋਰਟ - Lok Sabha Election 2024
- ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਅੱਜ ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਸੁਣਾਏਗੀ ਸਜ਼ਾ, ਨਵੰਬਰ 2021 ਨੂੰ ਕੀਤਾ ਸੀ ਕਤਲ - Dilroz murder case
- ਕਾਂਗਰਸ ਪਾਰਟੀ ਨੇ ਪੰਜਾਬ ਤੋਂ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਪੰਜਾਬ 'ਚ 6 ਉਮੀਦਵਾਰਾਂ ਦੇ ਨਾਮ ਐਲਾਨੇ - congress announced 6 candidates