ਲੁਧਿਆਣਾ: ਲੁਧਿਆਣਾ ਦੀ ਪੁਲਿਸ ਚੌਂਕੀ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੇ ਪੱਖੋਵਾਲ ਰੋਡ ਇਲਾਕੇ 'ਚ ਗੋਬਿੰਦ ਨਗਰ ਵਿੱਚ ਅਣਪਛਾਤਿਆਂ ਵੱਲੋਂ ਇੱਕ ਜੀਪ ਨੂੰ ਅੱਗ ਲਾਉਣ ਦੀ ਵਾਰਦਾਤ ਸਾਹਮਣੇ ਆਈ ਹੈ। ਜਿਸ ਦੀਆਂ ਤਸਵੀਰਾਂ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ, ਜਿਸ ਨੂੰ ਲੈ ਕੇ ਪੀੜਿਤ ਪਰਿਵਾਰ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਪੁਰਾਣੀ ਰੰਜਿਸ਼ ਦੇ ਇਲਜ਼ਾਮ ਲਗਾਏ ਗਏ ਹਨ ਅਤੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਲੁਧਿਆਣਾ ਦੇ ਵਿੱਚ ਦੋ ਨੌਜਵਾਨਾਂ ਨੇ ਜੀਪ ਨੂੰ ਲਗਾਈ ਅੱਗ (ETV Bharat (ਪੱਤਰਕਾਰ, ਲੁਧਿਆਣਾ)) ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਦਿੱਤਾ ਅੰਜ਼ਾਮ
ਇਸ ਮੌਕੇ ਪੀੜਤਾਂ ਕਿਹਾ ਕਿ 2021 ਵਿੱਚ ਉਹਨਾਂ ਉੱਪਰ ਗੋਲੀ ਵੀ ਚਲਾਈ ਗਈ ਸੀ, ਜਿਸ ਨੂੰ ਲੈ ਕੇ ਮੁਕੱਦਮਾ ਵੀ ਦਰਜ ਕਰਵਾਇਆ ਗਿਆ ਸੀ ਅਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ ਅਤੇ ਉਨਾਂ ਦੀ ਜੀਪ ਨੂੰ ਅੱਗ ਲਗਾ ਦਿੱਤੀ ਗਈ ਹੈ, ਜਿਸ ਨੂੰ ਦੋ ਨੌਜਵਾਨਾਂ ਵੱਲੋਂ ਅੱਗ ਲਗਾਈ ਗਈ ਹੈ। ਅਸਲ ਵਿੱਚ ਤਿੰਨ ਨੌਜਵਾਨ ਆਏ ਸਨ ਜਿਨਾਂ ਵਿੱਚੋਂ ਇੱਕ ਮੋਟਰਸਾਈਕਲ ਉੱਪਰ ਬੈਠਾ ਰਿਹਾ ਅਤੇ ਦੋ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।
ਪੁਲਿਸ ਜਾਂਚ ਵਿੱਚ ਜੁਟੀ
ਉੱਥੇ ਹੀ ਇਸ ਮਾਮਲੇ ਵਿੱਚ ਦੂਜੀ ਧਿਰ ਤੱਕ ਪਹੁੰਚਣ ਲਈ ਕੋਸ਼ਿਸ਼ ਜਰੂਰ ਕੀਤੀ ਗਈ, ਜਿਨਾਂ ਉੱਪਰ ਇਲਜ਼ਾਮ ਲਗਾਏ ਗਏ ਸਨ ਪਰ ਉਹਨਾਂ ਵੱਲੋਂ ਫੋਨ ਨਹੀਂ ਚੁੱਕਿਆ ਗਿਆ, ਜਿਸ ਦੇ ਚੱਲਦਿਆਂ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਉਹਨਾਂ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਸੀਸੀਟੀਵੀ ਦੇ ਆਧਾਰ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ।