ਪੰਜਾਬ

punjab

ਬਰਨਾਲਾ ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ - Barnala murder case

By ETV Bharat Punjabi Team

Published : 4 hours ago

Barnala murder case: ਬਰਨਾਲਾ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਚਾਰ ਦਿਨ ਪਹਿਲਾਂ ਪਤੀ ਅਤੇ ਉਸਦੇ ਸਹੁਰਾ ਪਰਿਵਾਰ ਵੱਲੋਂ ਨਵ ਵਿਆਹੁਤਾ ਲੜਕੀ ਦਾ ਕਤਲ ਕਰ ਦਿੱਤਾ ਗਿਆ ਹੈ। ਕਾਤਲਾਂ ਦੀ ਗਿਰਫਤਾਰੀ ਲਈ ਪੀੜਿਤ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਬਰਨਾਲਾ ਮੋਗਾ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ।

ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ
ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ (ETV Bharat)

ਬਰਨਾਲਾ:ਬਰਨਾਲਾ ਜ਼ਿਲ੍ਹੇ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਚਾਰ ਦਿਨ ਪਹਿਲਾਂ ਪਤੀ ਅਤੇ ਉਸਦੇ ਸਹੁਰਾ ਪਰਿਵਾਰ ਵੱਲੋਂ ਨਵ ਵਿਆਹੁਤਾ ਲੜਕੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੁਲਜ਼ਮ ਪਤੀ, ਸੱਸ, ਸਹੁਰਾ ਅਤੇ ਇੱਕ ਹੋਰ ਲੜਕੀ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਸੀ। ਪਰ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਇਸ ਮੰਗ ਨੂੰ ਲੈ ਕੇ ਅੱਜ ਮ੍ਰਿਤਕਾ ਦੇ ਪੀੜਤ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪਿੰਡ ਟੱਲੇਵਾਲ ਨਹਿਰ ਦੇ ਪੁੱਲ ਉੱਪਰ ਬਰਨਾਲਾ ਮੋਗਾ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀ ਚਾਰੇ ਮੁਲਜਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੜੇ ਹੋਏ ਸਨ।

ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ (ETV Bharat)

ਇਸ ਮੌਕੇ ਧਰਨਾਕਾਰੀ ਮ੍ਰਿਤਕਾ ਦੇ ਪਿਤਾ ਅਜਮੇਰ ਸਿੰਘ, ਕਿਸਾਨ ਆਗੂ ਬੂਟਾ ਸਿੰਘ ਚਕਰ, ਕੁਲਵੰਤ ਸਿੰਘ ਭਦੌੜ, ਦਰਸ਼ਨ ਸਿੰਘ ਮਹਿਤਾ ਅਤੇ ਕਰਮਜੀਤ ਸਿੰਘ ਨੀਟਾ ਨੇ ਕਿਹਾ ਕਿ ਉਹਨਾਂ ਦੀ ਬੇਟੀ ਜਸਪ੍ਰੀਤ ਕੌਰ ਨੂੰ ਉਸਦੇ ਪਤੀ ਹਰਮਨਪ੍ਰੀਤ ਸਿੰਘ ਅਤੇ ਉਸ ਤੋਂ ਸਹੁਰਾ ਪਰਿਵਾਰ ਨੇ ਵਿਆਹ ਦੇ 24 ਦਿਨਾਂ ਬਾਅਦ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਸਿਰਫ਼ ਇੱਕ ਮੁਲਜ਼ਮ ਪਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਤਿੰਨ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਕੀ ਹੈ। ਜਿਸਦੇ ਰੋਸ ਵਜੋਂ ਅੱਜ ਇਸ ਨੈਸ਼ਨਲ ਹਾਈਵੇ ਨੂੰ ਜਾਮ ਕਰਨਾ ਪਿਆ ਹੈ। ਜਿਨਾਂ ਸਮਾਂ ਚਾਰੇ ਮੁਲਜਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਹ ਆਪਣਾ ਨੈਸ਼ਨਲ ਹਾਈਵੇ ਉੱਪਰ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ। ਉਹਨਾਂ ਦੱਸਿਆ ਕਿ ਮ੍ਰਿਤਕਾ ਦਾ ਅੰਤਿਮ ਸੰਸਕਾਰ ਵੀ ਮੁਲਜ਼ਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਕੀਤਾ ਜਾਵੇਗਾ।

ਕਾਤਲਾਂ ਦੀ ਗਿਰਫਤਾਰੀ ਲਈ ਨੈਸ਼ਨਲ ਹਾਈਵੇ ਕੀਤਾ ਜਾਮ (ETV Bharat)



ਇਸ ਮੌਕੇ ਐਸਐਚਓ ਟੱਲੇਵਾਲ ਨਿਰਮਲਜੀਤ ਸਿੰਘ ਨੇ ਕਿਹਾ ਕਿ ਮੁੱਖ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਟੀਮਾਂ ਬਣਾ ਕੇ ਭਾਲ ਜਾਰੀ ਹੈ ਅਤੇ ਜਲਦ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ABOUT THE AUTHOR

...view details