ਅੰਮ੍ਰਿਤਸਰ: ਪਰਿਵਾਰ ਦੇ ਸੁਖਾਲੇ ਭਵਿੱਖ ਲਈ ਵਿਦੇਸ਼ ਦੀ ਧਰਤੀ 'ਤੇ ਕਮਾਈ ਕਰਨ ਗਏ ਇੱਕ ਹੋਰ ਨੌਜਵਾਨ ਦੀ ਦੁਬਈ 'ਚ ਮੌਤ ਹੋ ਗਈ ਸੀ। ਜਿਸ ਦੀ ਮ੍ਰਿਤਕ ਦੇਹ ਨੂੰ ਬੀਤੀ ਰਾਤ ਲੋੜਵੰਦਾਂ ਦੇੇ ਮਸੀਹਾ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਭਾਤਰ ਲਿਆਂਦੀ ਗਈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਤਲੂਨੀ ਨਾਲ ਸਬੰਧਿਤ 36 ਸਾਲਾ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।
ਲਾਵਾਰਿਸ ਹਲਾਤਾਂ 'ਚ ਮਿਲੀ ਸੀ ਲਾਸ਼
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਸੁਖਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਦੋ ਮਾਸੂਮ ਬੱਚਿਆਂ ਦਾ ਪਿਤਾ ਜਤਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁੱਝ ਸਮਾਂ ਪਹਿਲਾਂ ਦੁਬਈ ਗਿਆ ਸੀ, ਪਰ ਉਥੇ ਬੀਤੇ ਦਿਨੀਂ ਭੇਦ ਭਰੇ ਹਾਲਾਤ ਵਿੱਚ ਉਸਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਜਤਿੰਦਰ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ 'ਤੇ ਭਾਰਤੀ ਦੂਤਘਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਉਪਰੰਤ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ ਆਗਿਆਪਾਲ ਸਿੰਘ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਉਹਨਾਂ ਦੀ ਦੁਬਈ ਸਥਿਤ ਟੀਮ ਵੱਲੋਂ ਜਤਿੰਦਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ, ਜਦਕਿ ਉਸ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਦੁਬਈ ਸਥਿਤ ਭਾਰਤੀ ਦੂਤਘਰ ਵੱਲੋਂ ਕੀਤਾ ਗਿਆ ਹੈ।
ਪਹਿਲਾਂ ਵੀ ਲੈ ਕੇ ਆਏ ਮ੍ਰਿਤਕ ਦੇਹਾਂ