ਅੰਮ੍ਰਿਤਸਰ: ਅੰਮ੍ਰਿਤਸਰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੂਰਜ ਦੇਵਤਾ ਦੇ ਪ੍ਰਕੋਪ ਦੇ ਚੱਲਦੇ ਗਰਮੀ ਬਹੁਤ ਜਿਆਦਾ ਹੋ ਗਈ ਹੈ। ਜਿਸਦੇ ਚਲਦੇ ਲੋਕਾਂ ਦਾ ਘਰੋਂ ਕੰਮ-ਕਾਜ ਲਈ ਨਿਕਲਣਾ ਮੁਸ਼ਕਿਲ ਹੋਈਆ ਪਿਆ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਗਰਮੀ ਦੇ ਚਲਦੇ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਲਿਆਂਦੀ ਗਈ ਹੈ। ਜਿੱਥੇ ਪਹਿਲਾਂ ਇਹ ਸਕੂਲ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਲੱਗਦੇ ਸਨ। ਹੁਣ ਸਮੇਂ ਵਿੱਚ ਤਬਦੀਲੀ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਇਸ ਸਕੂਲ ਲੱਗਿਆ ਕਰਨਗੇ। ਕਿਉਂਕਿ ਵੱਧ ਰਹੀ ਗਰਮੀ ਦੇ ਚਲਦੇ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ।
7 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਸਕੂਲਾਂ ਦਾ ਸਮਾਂ:ਉੱਥੇ ਹੀ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਵੀ ਪੰਜਾਬ ਸਰਕਾਰ ਵੱਲੋਂ ਵਧੀ ਗਰਮੀ ਦੇ ਚੱਲਦੇ ਸਮੇਂ ਵਿੱਚ ਤਬਦੀਲੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗਰਮੀ ਬਹੁਤ ਜਿਆਦਾ ਹੋ ਗਈ ਹੈ। ਜਿਸਦੇ ਚਲਦੇ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਹ ਬਹੁਤ ਹੀ ਵਧੀਆ ਫੈਸਲਾ ਹੈ ਕਿਉਂਕਿ ਵੱਧ ਰਹੀ ਗਰਮੀ ਦੇ ਚਲਦੇ ਬੱਚੇ ਕਾਫੀ ਬਿਮਾਰ ਹੋ ਜਾਂਦੇ ਹਨ। ਇਸ ਕਰਕੇ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਦਾ ਸਕੂਲਾਂ ਦਾ ਸਮਾਂ ਬਹੁਤ ਵਧੀਆ ਰੱਖਿਆ ਗਿਆ ਹੈ।