ਮੋਗਾ:ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਜ਼ਿਲ੍ਹਾ ਮੋਗਾ ਵੱਲੋਂ ਅੱਜ ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਮੋਗਾ ਪੁੱਜਣ ਤੇ ਠੇਕਾ ਕਾਮਿਆਂ ਵੱਲੋਂ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਆਗੂ ਗਗਨਦੀਪ ਸਿੰਘ ਸੁਰਿੰਦਰ ਸਿੰਘ ਸੁਖਚੈਨ ਸਿੰਘ ਕੁਲਦੀਪ ਸਿੰਘ, ਨਿਸ਼ਾਨ ਸਿੰਘ ਜਸਕੀਰਤ, ਰਾਜਵਿੰਦਰ ਸਿੰਘ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਆਊਟ ਸੋਰਸਡ ਅਤੇ ਇਨ ਲਿਸਟਮੈਂਟ ਠੇਕਾ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਦੋ ਸਾਲਾਂ ਦਾ ਸਮਾਂ ਵੀ ਜਾਣ ਦੇ ਬਾਵਜੂਦ ਠੇਕਾ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਗਿਆ। ਜਿਸ ਦੇ ਕਾਰਨ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ।
ਠੇਕਾ ਮੁਲਾਜ਼ਮਾਂ ਦਾ ਸੰਘਰਸ਼ : ਸੰਘਰਸ਼ ਦੇ ਦੌਰਾਨ ਮੁੱਖ ਮੰਤਰੀ ਵੱਲੋਂ 21 ਵਾਰ ਲਿਖਤੀ ਮੀਟਿੰਗਾਂ ਦੇ ਮੌਕੇ ਤੇ ਜਾ ਕੇ ਮੀਟਿੰਗ ਕਰਨ ਤੋਂ ਇਨਕਾਰ ਕੀਤਾ ਗਿਆ। ਕਿਸੇ ਵੀ ਠੇਕਾ ਮੁਲਾਜ਼ਮ ਕਾਮੇ ਨੂੰ ਪੱਕਾ ਤੱਕ ਨਹੀਂ ਕੀਤਾ ਗਿਆ। ਜਦੋਂ ਅੱਜ ਚੋਣਾਂ ਦਾ ਦੌਰ ਤੇਜ਼ੀ ਨਾਲ ਚੱਲ ਰਿਹਾ ਹੈ, ਉੱਥੇ ਹੀ ਠੇਕਾ ਮੁਲਾਜ਼ਮਾਂ ਦਾ ਸੰਘਰਸ਼ ਵੀ ਜ਼ੋਰਾਂ 'ਤੇ ਹੈ। ਜਿੱਥੇ ਵੀ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਕੈਬਨਿਟ ਵੋਟ ਪ੍ਰਚਾਰ ਲਈ ਜਾਂਦੇ ਹਨ। ਉੱਥੇ ਉਨ੍ਹਾਂ ਦਾ ਕਾਲੇ ਝੰਡਿਆਂ ਨਾਲ ਰੋਸ਼ ਵਿਖਾਵੇ ਕਰਕੇ ਸਵਾਗਤ ਕੀਤਾ ਜਾਂਦਾ ਹੈ।