ਮੋਗਾ : ਮੋਗਾ ਪੁਲਿਸ ਵੱਲੋਂ ਨਵੇਕਲੀ ਪਹਿਲ ਤਹਿਤ ਵੱਖ ਵੱਖ ਥਾਵਾਂ ਪੋਲਿੰਗ ਬੂਥਾਂ 'ਤੇ ਜਾ ਕੇ ਆਪਣੇ ਪੁਲਿਸ ਮੁਲਾਜ਼ਮਾਂ ਨੂੰ ਗਰਮੀ ਤੋਂ ਰਾਹਤ ਦੇ ਲਈ ਠੰਡਾ ਪਾਣੀ, ਓਆਰਐਸ ਅਤੇ ਵਿਟਾਮਿਨ ਸੀ ਦੀਆ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਇਸ ਮੌਕੇ ਸੀਆਈਏ ਸਟਾਫ ਦੇ ਇੰਚਾਰਜ ਦਲਜੀਤ ਸਿੰਘ ਬਰਾੜ ਨੇ ਕਿਹਾ ਕਿ ਜਿਵੇਂ ਸਾਰੇ ਪੰਜਾਬ ਵਿੱਚ ਵੋਟਾਂ ਪੈ ਰਹੀਆਂ ਹਨ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਗਰਮੀ ਨੂੰ ਨਾ ਦੇਖਦਿਆਂ ਹੋਇਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ, ਉੱਥੇ ਹੀ ਸਾਡੇ ਵੱਲੋਂ ਵੀ ਸਾਡੇ ਪੁਲਿਸ ਕਰਮਚਾਰੀਆਂ ਲਈ ਠੰਡਾ ਪਾਣੀ ਓਐਸਆਰ ਅਤੇ ਵਿਟਾਮਿਨ ਸੀ ਦੀਆਂ ਗੋਲੀਆਂ ਦੇ ਕੇ ਉਹਨਾਂ ਨੂੰ ਗਰਮੀ ਤੋਂ ਰਾਹਤ ਦਵਾਈ ਜਾ ਰਹੀ ਹੈ ਤਾਂ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਸਕਣ ਅਤੇ ਸ਼ਾਂਤੀ ਪੂਰਵਕ ਤਰੀਕੇ ਨਾਲ ਵੋਟਾਂ ਖਤਮ ਹੋ ਸਕਣ।
ਚੋਣਾਂ ਦੌਰਾਨ ਮੋਗਾ ਪੁਲਿਸ ਵੱਲੋਂ ਨਵੇਕਲੀ ਪਹਿਲ: ਕੀਤਾ ਕੁਝ ਅਜਿਹਾ ਕਿ ਹਰ ਕੋਈ ਕਰ ਰਿਹਾ ਸ਼ਲਾਘਾ, ਵੀਡੀਓ 'ਚ ਦੇਖੋ ਤਾਂ ਜਰਾ ਕੀ ਕੀਤਾ - A new initiative by the police - A NEW INITIATIVE BY THE POLICE
A new initiative by the police : ਮੋਗਾ ਪੁਲਿਸ ਵੱਲੋਂ ਨਵੇਕਲੀ ਪਹਿਲ ਤਹਿਤ ਵੱਖ ਵੱਖ ਥਾਵਾਂ ਪੋਲਿੰਗ ਬੂਥਾਂ 'ਤੇ ਜਾ ਕੇ ਆਪਣੇ ਪੁਲਿਸ ਮੁਲਾਜ਼ਮਾਂ ਨੂੰ ਗਰਮੀ ਤੋਂ ਰਾਹਤ ਦੇ ਲਈ ਠੰਡਾ ਪਾਣੀ, ਓਆਰਐਸ ਅਤੇ ਵਿਟਾਮਿਨ ਸੀ ਦੀਆ ਗੋਲੀਆਂ ਵੰਡੀਆਂ ਜਾ ਰਹੀਆਂ ਹਨ।
Published : Jun 1, 2024, 5:49 PM IST
ORS ਦੇ ਫਾਇਦੇ :ORS ਕਬਜ਼ ਅਤੇ ਡੀਹਾਈਡ੍ਰੇਸ਼ਨ ਲਈ ਇੱਕ ਬਹੁਤ ਹੀ ਫਾਇਦੇਮੰਦ ਇਲਾਜ ਹੈ। ਓਆਰਐਸ ਮੈਡੀਕਲ ਸਟੋਰਾਂ ਤੋਂ ਆਸਾਨੀ ਨਾਲ ਖਰੀਦਿਆਂ ਜਾ ਸਕਦਾ ਹੈਂ ਅਤੇ ਘਰ 'ਚ ਵੀ ਤਿਆਰ ਕੀਤਾ ਜਾ ਸਕਦਾ ਹੈ। ਇਸ ਨੂੰ ਪੀਣ ਨਾਲ ਸਰੀਰ ਵਿੱਚ ਤਰਲ ਪਦਾਰਥਾਂ ਦਾ ਪੱਧਰ ਠੀਕ ਹੋ ਜਾਂਦਾ ਹੈ। ਇਹ ਆਮ ਤੌਰ 'ਤੇ ਕਬਜ਼, ਉਲਟੀਆਂ ਅਤੇ ਹੋਰ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਵਰਤਿਆ ਜਾਂਦਾ ਹੈ। ਇਸ ਨਾਲ ਸਰੀਰ 'ਚ ਪਾਣੀ ਦੀ ਕਮੀ ਨੂੰ ਵੀ ਪੂਰਾ ਕੀਤਾ ਜਾ ਸਕਦਾ ਹੈ।
- ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਆਪਣੇ ਜੱਦੀ ਪਿੰਡ ਪਥਰਾਲਾ ਵਿਖੇ ਪਾਈ ਵੋਟ - Lok Sabha Elections 2024
- ਬਸਪਾ ਦੇ ਉਮੀਦਵਾਰ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ, ਜਾਣੋ ਕੀ ਹੈ ਮਾਮਲਾ - fir registered surinder kamboj
- ਰਵਨੀਤ ਬਿੱਟੂ ਦਾ ਰਾਜਾ ਵੜਿੰਗ 'ਤੇ ਨਿਸ਼ਾਨਾ, ਕਿਹਾ- ਰਾਜਾ ਪਹਿਲਾਂ ਹੀ ਸਮਰਪਣ ਕਰ ਗਿਆ - Bittu Targeted Raja Warring
ਵਿਟਾਮਿਨ ਸੀ ਦੀਆਂ ਗੋਲੀਆਂ ਦੇ ਲਾਭ :ਵਿਟਾਮਿਨ ਸੀ ਸਰੀਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਹ ਚਮੜੀ, ਦੰਦਾਂ, ਹੱਡੀਆਂ ਅਤੇ ਖੂਨ ਦੀਆਂ ਨਾੜੀਆਂ ਨੂੰ ਸਿਹਤਮੰਦ ਬਣਾਈ ਰੱਖਣ ਚ ਮਦਦ ਕਰਦਾ ਹੈ। ਇਸ ਵਿੱਚ ਐਂਟੀਆਕਸੀਡੈਂਟ ਵਰਗੇ ਗੁਣ ਪਾਏ ਜਾਂਦੇ ਹਨ, ਜੋ ਸਰੀਰ ਦੇ ਸੈੱਲਾਂ ਨੂੰ ਨੁਕਸਾਨ ਹੋਣ ਤੋਂ ਬਚਾਉਂਦੇ ਹਨ।