ਪੰਜਾਬ

punjab

ਪੰਜਾਬ 'ਚ ਜ਼ਿਮਨੀ ਚੋਣਾਂ ਸਣੇ ਇੰਨ੍ਹਾਂ ਸੂਬਿਆਂ ਦੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ, ਤਰੀਕ ਦਾ ਹੋ ਸਕਦਾ ਐਲਾਨ - ECI Press Conference Today

By ANI

Published : Aug 16, 2024, 9:47 AM IST

ECI Press Conference Today: ਤਿੰਨੋਂ ਚੋਣ ਕਮਿਸ਼ਨਰ ਜੰਮੂ-ਕਸ਼ਮੀਰ ਅਤੇ ਹਰਿਆਣਾ ਦਾ ਦੌਰਾ ਪੂਰਾ ਕਰ ਚੁੱਕੇ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਚੋਣਾਂ ਕਰਵਾਉਣ ਲਈ ਸੁਪਰੀਮ ਕੋਰਟ ਦੀ 30 ਸਤੰਬਰ ਦੀ ਸਮਾਂ ਸੀਮਾ ਦੇ ਮੱਦੇਨਜ਼ਰ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਚੋਣ ਕਮਿਸ਼ਨ ਪਹਿਲਾਂ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਇੱਕੋ ਸਮੇਂ ਚੋਣਾਂ ਕਰਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਜ਼ਿਮਨੀ ਚੋਣਾਂ ਸਬੰਧੀ ਵੀ ਐਲਾਨ ਕੀਤਾ ਜਾ ਸਕਦਾ ਹੈ। ਇਸ ਸਬੰਧੀ ਅੱਜ ਕਮਿਸ਼ਨ ਪ੍ਰੈਸ ਕਾਨਫਰੰਸ ਵੀ ਕਰ ਸਕਦਾ ਹੈ।

Election Commission
ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ (ANI)

ਨਵੀਂ ਦਿੱਲੀ:ਪੰਜਾਬ 'ਚ ਚਾਰ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ ਤੇ ਜੇਕਰ ਬੰਗਾ ਸੀਟ ਤੋਂ ਅਕਾਲੀ ਦਲ ਛੱਡ ਕੇ ਗਏ 'ਆਪ' 'ਚ ਗਏ ਸੁਖਵਿੰਦਰ ਸੁੱਖੀ ਵਿਧਾਇਕੀ ਤੋਂ ਅਸਤੀਫ਼ਾ ਦਿੰਦੇ ਹਨ ਤਾਂ ਇਸ ਦੀ ਗਿਣਤੀ ਪੰਜ ਹੋ ਜਾਵੇਗੀ। ਜਿਸ ਸਬੰਧੀ ਚੋਣ ਕਮਿਸ਼ਨ ਤਿਆਰੀ ਕਰ ਚੁੱਕਿਆ ਹੈ। ਉਥੇ ਹੀ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਇੱਕੋ ਸਮੇਂ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਅੱਜ ਇਸ ਸਬੰਧ ਵਿੱਚ ਪ੍ਰੈਸ ਕਾਨਫਰੰਸ ਦਾ ਆਯੋਜਨ ਕਰ ਸਕਦਾ ਹੈ। ਰਿਪੋਰਟ ਮੁਤਾਬਕ ਕਮਿਸ਼ਨ ਨੇ ਜੰਮੂ-ਕਸ਼ਮੀਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਤਿਆਰੀਆਂ ਦੀ ਸਮੀਖਿਆ ਕਰ ਲਈ ਹੈ।

ਅਗਲੇ ਛੇ ਮਹੀਨਿਆਂ ਵਿੱਚ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾਵਾਂ ਦਾ ਕਾਰਜਕਾਲ ਨਵੰਬਰ ਵਿੱਚ ਅਤੇ ਝਾਰਖੰਡ ਦਾ ਕਾਰਜਕਾਲ ਅਗਲੇ ਸਾਲ ਜਨਵਰੀ ਵਿੱਚ ਖਤਮ ਹੋ ਰਿਹਾ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਚੋਣਾਂ ਕਰਵਾਉਣ ਲਈ ਸੁਪਰੀਮ ਕੋਰਟ ਵੱਲੋਂ 30 ਸਤੰਬਰ 2024 ਦੀ ਸਮਾਂ ਸੀਮਾ ਤੈਅ ਕੀਤੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣੀਆਂ ਹਨ। ਜੰਮੂ-ਕਸ਼ਮੀਰ ਵਿੱਚ 2018 ਤੋਂ ਬਾਅਦ ਕੋਈ ਵੀ ਚੁਣਿਆ ਗਿਆ ਸਦਨ ਨਹੀਂ ਹੈ।

ਪਿਛਲੀ ਵਾਰ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਈਆਂ ਸਨ। ਝਾਰਖੰਡ ਵਿੱਚ ਵੱਖਰੀਆਂ ਚੋਣਾਂ ਹੋਈਆਂ ਸੀ। ਹਾਲਾਂਕਿ ਇਸ ਵਾਰ ਚੋਣ ਕਮਿਸ਼ਨ ਪਹਿਲਾਂ ਜੰਮੂ-ਕਸ਼ਮੀਰ ਅਤੇ ਹਰਿਆਣਾ ਅਤੇ ਬਾਅਦ ਵਿੱਚ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਚੋਣਾਂ ਕਰਵਾ ਸਕਦਾ ਹੈ। ਜਦਕਿ ਜੰਮੂ-ਕਸ਼ਮੀਰ ਅਤੇ ਹਰਿਆਣਾ ਦੇ ਨਾਲ ਪੰਜਾਬ ਦੇ ਖਾਲੀ ਪਏ ਹਲਕਿਆਂ 'ਤੇ ਜ਼ਿਮਨੀ ਚੋਣਾਂ ਵੀ ਕਰਵਾ ਸਕਦਾ ਹੈ।

ਰਿਪੋਰਟ ਵਿੱਚ ਚੋਣ ਕਮਿਸ਼ਨ ਦੇ ਜੰਮੂ-ਕਸ਼ਮੀਰ ਅਤੇ ਹਰਿਆਣਾ ਦੇ ਹਾਲੀਆ ਦੌਰਿਆਂ ਦਾ ਹਵਾਲਾ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਦੋ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਐੱਸ ਐੱਸ ਸੰਧੂ ਸਟੇਕਹੋਲਡਰਾਂ ਨੂੰ ਮਿਲਣ ਅਤੇ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ 8-9 ਅਗਸਤ ਨੂੰ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਸਨ। ਇਸ ਕੰਮ ਲਈ ਟੀਮ 12-13 ਅਗਸਤ ਨੂੰ ਹਰਿਆਣਾ ਵਿੱਚ ਸੀ।

ਉਥੇ ਹੀ ਗੱਲ ਪੰਜਾਬ ਦੀ ਜ਼ਿਮਨੀ ਚੋਣਾਂ ਦੀ ਕੀਤੀ ਜਾਵੇ ਤਾਂ ਲੋਕ ਸਭਾ ਚੋਣਾਂ 'ਚ ਚਾਰ ਵਿਧਾਇਕ ਮੈਂਬਰ ਪਾਰਲੀਮੈਂਟ ਬਣ ਗਏ, ਜਿਸ ਤੋਂ ਬਾਅਦ ਉਨ੍ਹਾਂ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ 'ਚ ਖਾਲੀ ਪਈਆਂ ਵਿਧਾਨਸਭਾ ਸੀਟਾਂ ਦੀ ਗੱਲ ਕੀਤੀ ਜਾਵੇ ਤਾਂ ਇੰਨ੍ਹਾਂ 'ਚ ਬਰਨਾਲਾ, ਡੇਰਾ ਬਾਬਾ ਨਾਨਕਾ, ਗਿੱਦੜਬਾਹਾ ਅਤੇ ਚੱਬੇਵਾਲ ਵਿਧਾਨਸਭਾ ਸੀਟ ਸ਼ਾਮਲ ਹੈ। ਇੰਨ੍ਹਾਂ ਚਾਰ ਹਲਕਿਆਂ 'ਚੋਂ ਤਿੰਨ ਕਾਂਗਰਸ ਦੇ ਵਿਧਾਇਕਾਂ ਦੇ ਹਲਕੇ ਹਨ, ਜਦਕਿ ਬਰਨਾਲਾ ਸਾਬਕਾ ਖੇਡ ਮੰਤਰੀ ਪੰਜਾਬ ਮੀਤ ਹੇਅਰ ਦਾ ਜੱਦੀ ਹਲਕਾ ਸੀ।

ਕਾਲਿਗੇਗੌਰ ਹੈ ਕਿ ਚੱਬੇਵਾਲ ਹਲਕੇ 'ਚ ਡਾ.ਰਾਜ ਕੁਮਾਰ ਚੱਬੇਵਾਲ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਬਣੇ ਸੀ, ਜੋ ਬਾਅਦ 'ਚ ਅਸਤੀਫ਼ਾ ਦੇਕੇ 'ਆਪ' 'ਚ ਸ਼ਾਮਲ ਹੋਏ ਤੇ ਫਿਰ 'ਆਪ' ਦੀ ਟਿਕਟ ਤੋਂ ਲੋਕ ਸਭਾ ਮੈਂਬਰ ਚੁਣੇ ਗਏ। ਇਸ ਦੇ ਨਾਲ ਹੀ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਜੋ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ ਅਤੇ ਕਾਨੂੰਨ ਅਨੁਸਾਰ ਉਹ ਅਸਤੀਫ਼ਾ ਦਿੰਦੇ ਹਨ ਤਾਂ ਪੰਜਾਬ ਦੀਆਂ ਪੰਜ ਸੀਟਾਂ 'ਤੇ ਜ਼ਿਮਨੀ ਚੋਣ ਹੋ ਸਕਦੀ ਹੈ।

ABOUT THE AUTHOR

...view details