ਜਲੰਧਰ :ਜਲੰਧਰ 'ਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ ਨੇ ਪੁਲਿਸ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੈਂਗਸਟਰ 'ਤੇ ਗੋਲੀਆਂ ਚਲਾ ਦਿੱਤੀਆਂ ਤੇ ਇਸ ਦੌਰਾਨ ਗੈਂਗਸਟਰ ਦੀ ਲੱਤ ਵਿੱਚ ਗੋਲੀ ਵੱਜੀ ਹੈ।
ਜੱਗੂ ਭਗਵਾਨਪੁਰੀਆ ਦਾ ਗੁਰਗਾ ਜ਼ਖ਼ਮੀ
ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਪੁਲਿਸ ਨੇ ਕਿਸੇ ਮਾਮਲੇ ਵਿੱਚ ਫੜਿਆ ਸੀ। ਅੱਜ ਉਸ ਕੋਲੋਂ ਹਥਿਆਰ ਬਰਾਮਦ ਕਰਨੇ ਸਨ। ਇਸ ਕਾਰਨ ਪੁਲਿਸ ਉਸ ਨੂੰ ਜਮਸ਼ੇਦ ਖਾਸ ਇਲਾਕੇ ਲੈ ਗਈ। ਇਸੇ ਦੌਰਾਨ ਅਚਾਨਕ ਗੈਂਗਸਟਰਾਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਆਪਣੇ ਬਚਾਅ ਲਈ ਪੁਲਿਸ ਮੁਲਾਜ਼ਮਾਂ ਨੇ ਗੈਂਗਸਟਰ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਇਸ ਸਬੰਧੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਜੰਡਿਆਲਾ ਦਾ ਰਹਿਣਾ ਵਾਲਾ ਹੈ ਤੇ ਇਸ ਉੱਤੇ ਕਈ ਪਰਚੇ ਦਰਜ ਹਨ। ਉਹਨਾਂ ਨੇ ਦੱਸਿਆ ਕਿ ਮੁਲਜ਼ਮ ਹਥਿਆਰ ਐਮਪੀ ਤੋਂ ਲੈ ਕੇ ਆਏ ਸਨ ਤੇ ਅਸੀਂ ਜਾਂਚ ਕਰ ਰਹੇ ਹਨ ਕਿ ਇਹ ਹਥਿਆਰ ਸਪਲਾਈ ਕਰਦੇ ਸਨ ਜਾਂ ਫਿਰ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸਨ।