ਜਲੰਧਰ : ਪੰਜਾਬ 'ਚ ਪੁਲਿਸ ਲਗਾਤਾਰ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਦੀ ਦਿਖਾਈ ਦੇ ਰਹੀ ਹੈ। ਇਸੇ ਦੌਰਾਨ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪਿੰਡ ਕੰਗਣੀਵਾਲ ਨੇੜੇ ਲੰਡਾ ਗਰੁੱਪ ਦੇ ਦੋ ਸਾਥੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਇਸ ਮਾਮਲੇ 'ਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।
ਕਈ ਮਾਮਲਿਆਂ ਵਿੱਚ ਲੋੜੀਂਦੇ ਮੁਲਜ਼ਮ
ਮੌਕੇ ਉੱਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਲੰਡਾ ਗਰੁੱਪ ਨਾਲ ਸਬੰਧਤ ਹਨ, ਜੋ ਕਿ ਜ਼ਮਾਨਤ ਉੱਤੇ ਬਾਹਰ ਆਈ ਹੋਏ ਸੀ। ਕਤਲ ਤੇ ਫਿਰੌਤੀਆਂ ਵਰਗੇ ਮਾਮਲੇ ਇਨ੍ਹਾਂ ਉੱਤੇ ਦਰਜ ਹਨ। ਇਹ ਲੋਕ ਇੱਥੇ ਕਿਸੇ ਦੀ ਉਡੀਕ ਕਰ ਰਹੇ ਸੀ, ਸਾਡੇ ਕੋਲ ਜਾਣਕਾਰੀ ਸੀ ਤਾਂ ਟੀਮ ਨੇ ਘੇਰਾ ਪਾਇਆ, ਮੁਲਜ਼ਮਾਂ ਵਲੋਂ ਫਾਇਰਿੰਗ ਸ਼ੁਰੂ ਕੀਤੀ ਗਈ ਅਤੇ ਫਿਰ ਸਾਡੀ ਟੀਮ ਨੇ ਵੀ ਜਵਾਬੀ ਕਾਰਵਾਈ ਕੀਤੀ। ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਅਤੇ ਦੋਨੋਂ ਮੁਲਜ਼ਮ ਗ੍ਰਿਫਤਾਰ ਕਰਕੇ ਹਸਪਤਾਲ ਭੇਜੇ ਗਏ ਹਨ, ਜੋ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਕਈ ਮਾਮਲਿਆ ਵਿੱਚ ਲੋੜੀਂਦੇ ਸੀ।