ਪੰਜਾਬ

punjab

ETV Bharat / state

ਲੁਧਿਆਣਾ 'ਚ ਮਿਲੇਗੀ ਡੇਅਰੀ ਪ੍ਰੋਡਕਟਾਂ ਦੀ ਸਿਖਲਾਈ, VERKA ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤਾ ਗਿਆ ਇੰਟਰਪ੍ਰੀਨੋਰਲ ਟ੍ਰੇਨਿੰਗ ਸੈਂਟਰ - ਐਨੀਮਲ ਯੂਨੀਵਰਸਿਟੀ ਲੁਧਿਆਣਾ

ਗੁਰੂ ਅੰਗਦ ਦੇਵ ਵੈਟਨਰੀ ਸਾਇੰਸ ਐਨੀਮਲ ਯੂਨੀਵਰਸਿਟੀ ਅਤੇ ਵੇਰਕਾ ਵੱਲੋਂ ਡੇਅਰੀ ਪ੍ਰੋਡਕਟ ਇਨੋਵੇਸ਼ਨ ਅਤੇ ਇੰਟਰਪ੍ਰੀਨੋਰਲ ਟ੍ਰੇਨਿੰਗ ਸੈਂਟਰ ਸ਼ੁਰੂ ਕੀਤਾ ਗਿਆ ਹੈ। ਇਸ ਵਿੱਚ ਵਿਦਿਆਰਥੀ ਸਿੱਖਿਆ ਲੈ ਸਕਣਗੇ।

Entrepreneurial training center started by VERKA and Guru Angad Dev Veterinary University in Ludhiana
VERKA ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤਾ ਗਿਆ ਇੰਟਰਪ੍ਰੀਨੋਰਲ ਟ੍ਰੇਨਿੰਗ ਸੈਂਟਰ

By ETV Bharat Punjabi Team

Published : Mar 3, 2024, 10:15 AM IST

VERKA ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤਾ ਗਿਆ ਇੰਟਰਪ੍ਰੀਨੋਰਲ ਟ੍ਰੇਨਿੰਗ ਸੈਂਟਰ

ਲੁਧਿਆਣਾ :ਲੁਧਿਆਣਾ ਵਿਖੇ ਵੇਰਕਾ ਮਿਲਕਫੈਡ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ 'ਤੇ ਡੇਅਰੀ ਪ੍ਰੋਡਕਟ ਇਨੋਵੇਸ਼ਨ ਅਤੇ ਇੰਟਰਪ੍ਰੀਨੋਰਲ ਟ੍ਰੇਨਿੰਗ ਸੈਂਟਰ ਦਾ ਸ਼ੁਰੂਆਤ ਕੀਤੀ ਗਈ ਹੈ। 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪਲਾਂਟ ਦਾ ਉਦਘਾਟਨ ਬੀਤੇ ਦਿਨੀਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਇੰਦਰਜੀਤ ਸਿੰਘ ਅਤੇ ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਕੀਤਾ ਗਿਆ। ਇਸ ਪਲਾਂਟ ਦੇ ਨਾਲ ਯੂਨੀਵਰਸਿਟੀ ਦੇ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਤੌਰ 'ਤੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਯੂਨੀਵਰਸਿਟੀ ਵਿੱਚ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਨੌਕਰੀ ਮਿਲਣ ਦੇ ਵਿੱਚ ਵੀ ਆਸਾਨੀ ਹੋਵੇਗੀ।


ਵੇਰਕਾ ਵੱਲੋਂ ਨੌਕਰੀਆਂ ਦਿੱਤੀਆਂ ਜਾਣਗੀਆਂ:ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕਿਹਾ ਕਿ ਸਾਡੇ ਵਿਦਿਆਰਥੀ ਜੋ ਕਿ ਡੈਰੀ ਫਾਰਮਿੰਗ ਦੀ ਪੜ੍ਹਾਈ ਕਰਦੇ ਹਨ। ਉਹਨਾਂ ਨੂੰ ਵੇਰਕਾ ਵੱਲੋਂ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਪਿਛਲੇ ਸਾਲ ਵੀ 22 ਦੇ ਕਰੀਬ ਨੌਜਵਾਨਾਂ ਨੂੰ ਨੌਕਰੀ ਮਿਲੀ ਸੀ ਅਤੇ ਇਸ ਲਈ ਉਹਨਾਂ ਲਈ ਹੁਣ ਇਹ ਇੱਕ ਸੈਂਟਰ ਖੋਲਿਆ ਗਿਆ ਹੈ। ਜਿਸ ਨਾਲ ਉਹ ਪ੍ਰੈਕਟੀਕਲ ਜਾਣਕਾਰੀ ਲੈ ਸਕਣਗੇ। ਇਸ ਤੋਂ ਇਲਾਵਾ ਚੇਅਰਮੈਨ ਨੇ ਦੱਸਿਆ ਕਿ ਵੇਰਕਾ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਲਈ 2027 ਤੱਕ 15 ਹਜਾਰ ਕਰੋੜ ਰੁਪਏ ਤੱਕ ਵਪਾਰ ਲੈ ਜਾਣ ਦਾ ਟੀਚਾ ਹੈ। ਉਹਨਾਂ ਕਿਹਾ ਕਿ ਪਹਿਲਾਂ 4500 ਕਰੋੜ 'ਤੇ ਸੀ ਜਿਸ ਤੋਂ ਬਾਅਦ ਸਾਰੇ ਅਧਿਕਾਰੀਆਂ ਦੀ ਮਿਹਨਤ ਸਦਕਾ ਇਸ ਨੂੰ 6000 ਕਰੋੜ 'ਤੇ ਲਿਜਾ ਚੁੱਕੇ ਹਨ।

ਡੇਅਰੀ ਪ੍ਰੋਡਕਟਾਂ ਦੀ ਡਿਮਾਂਡ ਲਗਾਤਾਰ ਵੱਧ ਰਹੀ: ਯੂਨੀਵਰਸਿਟੀ ਦੇ ਵੀ ਸੀ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਦੁੱਧ ਦੇ ਉਤਪਾਦਨ ਦੇ ਵਿੱਚ ਦੇਸ਼ ਸਭ ਤੋਂ ਪਹਿਲਾਂ ਹੀ ਮੋਹਰੀ ਹੈ। ਅਸੀਂ ਇਸ ਖੇਤਰ ਦੇ ਵਿੱਚ ਹੋਰ ਕੰਮ ਕਰ ਰਹੇ ਹਾਂ ਅਤੇ ਸਾਡਾ ਮੁੱਖ ਮਕਸਦ ਡੈਰੀ ਦੇ ਪ੍ਰੋਡਕਟ ਬਣਾਉਣ 'ਤੇ ਹੈ। ਜਿਸ ਦੀ ਡਿਮਾਂਡ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਇਹ ਸੈਂਟਰ ਕਾਫੀ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਡੇਅਰੀ ਦੇ ਪ੍ਰੋਡਕਟ ਬਣਾਉਣ ਦੀ ਮੁੱਖ ਸਿਖਲਾਈ ਦੇ ਰਹੇ ਹਾਂ, ਜਿੱਥੇ ਵੇਰਕਾ ਪ੍ਰੋਡਕਟ ਬਣਾ ਰਿਹਾ ਹੈ, ਮਿਲਕ ਫੈਡ ਪ੍ਰੋਡਕਟ ਬਣਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸਾਡੀ ਯੂਨੀਵਰਸਿਟੀ ਵੱਲੋਂ ਵੀ ਕਈ ਪ੍ਰੋਡਕਟ ਤਿਆਰ ਕੀਤੇ ਜਾ ਰਹੇ ਹਨ ਜਿਨਾਂ ਨੂੰ ਹੋਰ ਵਧਾਉਣ ਦੇ ਲਈ ਇਹ ਉਪਰਾਲਾ ਸਾਂਝਾ ਤੌਰ 'ਤੇ ਕੀਤਾ ਗਿਆ ਹੈ।

ABOUT THE AUTHOR

...view details