ਚੰਡੀਗੜ੍ਹ:ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ 'ਚ ਧਮਾਕਾ ਹੋਇਆ ਹੈ। ਇਹ ਧਮਾਕਾ ਪਿੰਡ ਰਾਏਮਲ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੇੜੇ ਕੀਤਾ ਗਿਆ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਧਮਾਕਾ ਪਿੰਡ ਰਾਇਮਲ 'ਚ ਪੁਲਿਸ ਮੁਲਾਜ਼ਮ ਜਤਿੰਦਰ ਦੇ ਘਰ ਹੋਇਆ। ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਪਹਿਲੀ ਵਾਰ ਕਿਸੇ ਪੁਲਿਸ ਮੁਲਾਜ਼ਮ ਦੇ ਘਰ ਨੇੜੇ ਧਮਾਕਾ ਹੋਇਆ ਹੈ। ਪੰਜਾਬ ਵਿੱਚ ਪਹਿਲਾਂ ਵੀ ਕਈ ਧਮਾਕੇ ਹੋ ਚੁੱਕੇ ਹਨ।
ਡੀਐਸਪੀ ਸਿਟੀ ਗੁਰਦਾਸਪੁਰ, ਰਿਪੁਤਾਪਨ ਸਿੰਘ ਸੰਧੂ ਨੇ ਕਿਹਾ ਕਿ, "ਰਾਤ 8 ਵਜੇ ਦੇ ਕਰੀਬ, ਪੁਲਿਸ ਥਾਣਾ ਕੋਟਲੀ ਸੂਰਤ ਮੱਲੀਆਂ ਨੂੰ ਸੂਚਨਾ ਮਿਲੀ ਕਿ ਰਾਏਮਲ ਪਿੰਡ ਵਿੱਚ ਸੁਖਦੇਵ ਸਿੰਘ ਦੇ ਘਰ ਵਿੱਚ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਘਰ ਪਹੁੰਚਣ ਤੋਂ ਬਾਅਦ, ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ। ਕੋਈ ਨੁਕਸਾਨ ਨਹੀਂ ਹੋਇਆ ਹੈ। ਇੱਕ ਐਫਐਸਐਲ ਟੀਮ ਉੱਥੇ ਹੈ, ਅਤੇ ਜਾਂਚ ਜਾਰੀ ਹੈ। ਜਾਂਚ ਤੋਂ ਬਾਅਦ, ਅਸੀਂ ਸਹੀ ਕਾਰਵਾਈ ਕਰਾਂਗੇ..."
ਸੂਬੇ ਵਿੱਚ ਵੱਧ ਰਹੀਆਂ ਹਨ ਅਜਿਹੀਆਂ ਘਟਨਾਵਾਂ