ਪੰਜਾਬ

punjab

ETV Bharat / state

ਕਿਸਾਨ ਚਰਨਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਪਰਿਵਾਰ ਲਗਾਇਆ ਧਰਨਾ - KHANURI BORDER NEWS

ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

KHANURI BORDER NEWS
ਕਿਸਾਨ ਦੀ ਸੜਕ ਹਾਦਸੇ ਵਿਚ ਮੌਤ (ETV Bharat)

By ETV Bharat Punjabi Team

Published : Feb 13, 2025, 11:05 PM IST

ਫਤਿਹਗੜ੍ਹ ਸਾਹਿਬ :ਕਿਸਾਨ ਚਰਨਜੀਤ ਸਿੰਘ ਅਵਾਰਾ ਪਸ਼ੂ ਨਾਲ ਟਕਰਾ ਕੇ ਸੜਕ ਹਾਦਸੇ ਵਿੱਚ ਹੋਈ ਮੌਤ ਪਿੱਛੋਂ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਮੁਆਵਜ਼ਾ, ਸਰਕਾਰੀ ਨੌਕਰੀ ਤੇ ਮ੍ਰਿਤਕ ਕਿਸਾਨ ਨੁੰ ਸ਼ਹੀਦ ਦਾ ਦਰਜਾ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਮ੍ਰਿਤਕ ਕਿਸਾਨ ਦੇ ਬੇਟੇ ਜਸਕਰਨ ਸਿੰਘ ਨੇ ਕਿਹਾ ਕਿ ਉਹਨਾਂ ਦਾ ਪਿਤਾ ਖਨੌਰੀ ਬਾਰਡਰ ਤੇ ਚੱਲ ਰਹੇ ਧਰਨੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕਮਰੇ ਦੇ ਬਾਹਰ ਡਿਊਟੀ ਕਰਦਾ ਸੀ ਕਿ ਉਹ ਆਪਣੀ ਦਵਾਈ ਲੈਣ ਦੇ ਲਈ ਚੰਡੀਗੜ੍ਹ ਨੂੰ ਜਾ ਰਿਹਾ ਸੀ। ਇਸ ਦੌਰਾਨ ਉਹਨਾਂ ਦਾ ਚੰਡੀਗੜ੍ਹ ਰੋਡ ਤੇ ਇੱਕ ਅਵਾਰਾ ਪਸ਼ੂ ਦੇ ਨਾਲ ਐਕਸੀਡੈਂਟ ਹੋ ਗਿਆ ਸੀ ਤੇ ਜਿਹਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਕਿਸਾਨ ਦੀ ਸੜਕ ਹਾਦਸੇ ਵਿਚ ਮੌਤ (ETV Bharat)

ਸ਼ਹੀਦ ਦਾ ਦਰਜਾ

ਜਸਕਰਨ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹਨਾਂ ਦੇ ਪਿਤਾ ਨੂੰ ਸ਼ਹੀਦ ਦਾ ਦਰਜਾ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉੱਥੇ ਹੀ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਗੁਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਕਿਸਾਨੀ ਸੰਘਰਸ਼ ਦੌਰਾਨ ਰਸਤੇ ਵਿੱਚ ਆਉਂਦੇ ਜਾਂ ਜਾਂਦੇ ਹੋਏ ਜੇਕਰ ਕਿਸੇ ਕਿਸਾਨ ਦੀ ਮੌਤ ਹੁੰਦੀ ਹੈ ਤਾਂ ਉਸ ਦੀ ਜਿੰਮੇਵਾਰੀ ਸਰਕਾਰ ਦੀ ਹੈ। ਇਸ ਲਈ ਮ੍ਰਿਤਕ ਹੋਏ ਕਿਸਾਨ ਨੂੰ ਵੀ ਸ਼ਹੀਦ ਦਾ ਦਰਜਾ ਅਤੇ ਬਣਦਾ ਮੁਆਜਵਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹਨਾਂ ਦੇ ਵੱਲੋਂ ਧਰਨਾ ਜਾਰੀ ਰਹੇਗਾ।

ਕਦੋਂ ਹੋਈ ਮੌਤ?

ਪਿਛਲੇ ਦਿਨੀਂ ਢਾਬੀ ਗੁਜਰਾਂ ਮੋਰਚੇ ਵਿੱਚੋਂ ਆਪਣੀਆਂ ਕਿਡਨੀਆਂ ਸਬੰਧੀ ਚਲਦੇ ਇਲਾਜ ਲਈ ਪੀਜੀਆਈ ਜਾਣ ਮੌਕੇ ਆਵਾਰਾ ਪਸ਼ੂ ਨਾਲ ਵਾਪਰੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਕਿਸਾਨ ਦੀ ਬੁੱਧਵਾਰ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਚਰਨਜੀਤ ਸਿੰਘ ਕਾਲਾ (48 ਸਾਲ) ਨਾਮੀ ਇਹ ਕਿਸਾਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਬਡਵਾਲਾ (ਤਹਿਸੀਲ ਬਸੀਪਠਾਣਾਂ) ਦਾ ਰਹਿਣ ਵਾਲਾ ਸੀ। ਉਹ 19 ਸਾਲ ਦੇ ਪੁੱਤਰ ਅਤੇ 21 ਸਾਲ ਦੀ ਧੀ ਦਾ ਪਿਤਾ ਸੀ। ਉਸ ਨੂੰ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਸਰਕਾਰੀ ਹਸਪਤਾਲ ਸੈਕਟਰ 16 ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ। ਗੰਭੀਰ ਹਾਲਤ ਨੂੰ ਦੇਖਦੇ ਉਥੋਂ ਉਸਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਸੀ। ਪਰ ਪੀਜੀਆਈ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ABOUT THE AUTHOR

...view details