ਅੰਮ੍ਰਿਤਸਰ : ਸ਼ੰਬੂ ਬਾਰਡਰ ਅਤੇ ਖਨੋਰੀ ਬਾਰਡਰ ਦੇ ਉੱਪਰ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਅਤੇ ਇਸ ਅੰਦੋਲਨ ਨੂੰ 22 ਦਿਨ ਹੋ ਚੁੱਕੇ ਹਨ ਅਤੇ ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਅੱਜ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਉਹਨਾਂ ਨੇ ਕਿਸਾਨੀ ਅੰਦੋਲਨ ਦੀ ਚੜਦੀ ਕਲਾ ਲਈ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਅੰਦੋਲਨ 'ਚ ਪਰਮਾਤਮਾ ਕਿਸਾਨਾਂ ਨੂੰ ਕੇਂਦਰ ਸਰਕਾਰ ਨਾਲ ਲੜਨ ਦਾ ਬਲ ਬਖਸ਼ੇ ਅਜਿਹੀ ਅਰਦਾਸ ਅੱਜ ਉਹਨਾਂ ਵੱਲੋਂ ਦਰਬਾਰ ਸਾਹਿਬ ਦੇ ਵਿੱਚ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੇ ਵਿੱਚ ਸ਼ਹਿਰੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਐਤਵਾਰ ਲੋਕ ਸ਼ੰਬੂ ਅਤੇ ਖਨੋਰੀ ਬਾਰਡਰ ਤੇ ਪਹੁੰਚ ਕੇ ਕਿਸਾਨਾਂ ਦਾ ਹੌਸਲਾ ਅਫਜਾਈ ਜਰੂਰ ਕਰਨ ਅੱਗੇ ਬੋਲਦੇ ਹੋਏ
ਸ੍ਰੀ ਦਰਬਾਰ ਸਾਹਿਬ ਪਹੁੰਚੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ,ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ - ਕਿਸਾਨ ਆਗੂ ਸਰਵਨ ਸਿੰਘ ਪੰਧੇਰ
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚੇ। ਜਿਥੇ ਉਹਨਾਂ ਨੇ ਕਿਸਾਨ ਅੰਦੋਲਨ ਵਿੱਚ ਸਫਲਤਾ ਮਿਲੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆ ਜਾਣ,ਇਸ ਲਈ ਅਰਦਾਸ ਕੀਤੀ ਗਈ।
Published : Mar 5, 2024, 4:10 PM IST
ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਕਿਸਾਨਾਂ ਦੀ ਆਵਾਜ਼ ਜਰੂਰ ਸੁਣੇ:ਉਹਨਾਂ ਨੇ ਕਿਹਾ ਕਿ ਇੱਕ ਪਾਸੇ ਲੋਕ ਸਭਾ ਚੋਣਾਂ ਵੀ ਆ ਰਹੀਆਂ ਹਨ ਦੂਸਰੇ ਪਾਸੇ ਕਿਸਾਨੀ ਅੰਦੋਲਨ ਵੀ ਚੱਲ ਰਿਹਾ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਕਿਸਾਨਾਂ ਦੀ ਆਵਾਜ਼ ਜਰੂਰ ਸੁਣੇਗੀ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਹੁਣ ਦਿੱਲੀ ਜਾਣ ਦਾ ਐਲਾਨ ਕੀਤਾ ਗਿਆ ਹੈ ਅਤੇ ਹੁਣ ਕੇਂਦਰ ਦਾ ਕਹਿਣਾ ਸੀ ਕਿ ਕਿਸਾਨ ਟਰੈਕਟਰਾਂ ਤੇ ਦਿੱਲੀ ਨਹੀਂ ਆਉਣਗੇ। ਹੁਣ ਆਉਣ ਵਾਲਾ ਸਮਾਂ ਦੱਸੇਗਾ ਕਿ ਕਿਸਾਨ ਟਰੇਨਾਂ ਜਾਂ ਬੱਸਾਂ ਦੇ ਰਾਹੀ ਵੀ ਦਿੱਲੀ ਜਾ ਸਕਦੇ ਹਨ। ਇਸ ਦੇ ਨਾਲ ਹੀ ਬੋਲਦੇ ਹੋਏ। ਉਹਨਾਂ ਨੇ ਕਿਹਾ ਕਿ ਜਿਸ ਤਰੀਕੇ ਦਾ ਸੁਨੀਲ ਜਾਖੜ ਬਿਆਨ ਦੇ ਰਿਹਾ ਅਜਿਹਾ ਲੱਗਦਾ ਹੈ ਕਿ ਜਿਸ ਖੂਨ ਨਾਲ ਕੇਂਦਰ ਸਰਕਾਰ ਨਹਾਤੀ ਹੈ ਉਸ ਦੇ ਧੱਬੇ ਸਾਫ ਕਰਨ ਦਾ ਕੰਮ ਸੁਨੀਲ ਜਾਖੜ ਕਰ ਰਹੇ ਹਨ।