ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵੱਲੋਂ ਬੀਤੇ ਦਿਨੀਂ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ 'ਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 17 ਅਗਸਤ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਵੱਖ-ਵੱਖ ਮੰਤਰੀਆਂ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤੇ ਜਾਣਗੇ।
ਇਸ ਮੌਕੇ ਕਿਸਾਨ ਆਗੂਆਂ ਨੇ ਡੀਏਪੀ ਖਾਦ ਦੀ ਕਮੀ ਵੱਲ ਵੀ ਇਸ਼ਾਰਾ ਕੀਤਾ ਅਤੇ ਕਿਹਾ ਕਿ ਸਰਕਾਰ ਇਸ ਨੂੰ ਪੂਰਾ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਇਹੀ ਨਹੀਂ ਉਨ੍ਹਾਂ ਨਕਲੀ ਦੁੱਧ ਅਤੇ ਨਹਿਰੀ ਪਾਣੀ ਦਾ ਵੀ ਜ਼ਿਕਰ ਕੀਤਾ ਹੈ, ਉਨ੍ਹਾਂ ਕਿਹਾ ਕਿ ਬੇਸ਼ਕ ਇਸ ਨਾਲ ਗੁਣਵੱਤਾ ਵਧੇਗੀ ਪਰ ਸਰਕਾਰ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਠੋਸ ਕਦਮ ਚੱਕਣੇ ਚਾਹੀਦੇ ਹਨ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਕਈ ਮੁੱਦਿਆਂ ਉਤੇ ਅੱਜ ਬੈਠਕ ਹੋਈ ਹੈ, ਜਿਸ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਵੀ ਜ਼ਿਕਰ ਕੀਤਾ ਹੈ, ਕਿਸਾਨ ਆਗੂਆਂ ਨੇ ਦੱਸਿਆ ਕਿ ਜਿੱਥੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਸਰਕਾਰ ਯਤਨ ਕਰ ਰਹੀ ਹੈ ਤਾਂ ਉੱਥੇ ਹੀ ਸਰਕਾਰ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਪੁਖਤਾ ਇੰਤਜ਼ਾਮ ਕਰਨੇ ਚਾਹੀਦੇ ਹਨ।